ਆਈ ਤਾਜ਼ਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਲਗਾਤਾਰ ਕਾਂਗਰਸ ਵਿੱਚ ਹੋ ਰਹੀ ਖਿੱਚੋਤਾਣ ਜੱਗ ਜਾਹਿਰ ਹੋ ਰਹੀ ਹੈ। ਕਾਂਗਰਸ ਪਾਰਟੀ ਵਿੱਚ ਜਿੱਥੇ ਪਹਿਲਾਂ ਕੁਝ ਬਾਗੀ ਹੋਏ ਵਿਧਾਇਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਗਈ ਸੀ ਅਤੇ ਉਨ੍ਹਾਂ ਵੱਲੋਂ ਹਾਈ ਕਮਾਨ ਨਾਲ ਗੱਲਬਾਤ ਕਰਨ ਲਈ ਦਿੱਲੀ ਤੱਕ ਪਹੁੰਚ ਕੀਤੀ ਗਈ ਸੀ। ਕਾਂਗਰਸ ਪਾਰਟੀ ਦੇ ਵਿਚਕਾਰ ਹੁੰਦਾ ਇਹ ਕਾਟੋ ਕਲੇਸ਼ ਪੰਜਾਬ ਵਿਚ ਉਸ ਸਮੇਂ ਖਤਮ ਹੋਇਆ ਜਦੋਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨ੍ਹਾਂ ਨੂੰ ਬਾਰ-ਬਾਰ ਦਿੱਲੀ ਬੁਲਾਏ ਜਾਣ ਤੇ ਆਪਣਾ ਅਪਮਾਨ ਸਮਝਦੇ ਹੋਏ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਦੇ ਬਹੁਤ ਸਾਰੇ ਹਮਾਇਤੀਆਂ ਨੂੰ ਗਹਿਰਾ ਧੱਕਾ ਲੱਗਾ।
ਪਰ ਅਚਾਨਕ ਹੀ ਉਨ੍ਹਾਂ ਵੱਲੋਂ ਲਏ ਗਏ ਇਸ ਫੈਸਲੇ ਤੋਂ ਬਾਗ਼ੀ ਵਿਧਾਇਕਾ ਵਿਚ ਖੁਸ਼ੀ ਦੇਖੀ ਗਈ। ਜਿੱਥੇ ਕਾਂਗਰਸ ਦੇ ਸਾਰੇ ਵਿਧਾਇਕਾਂ ਵੱਲੋਂ ਆਪਸੀ ਸਹਿਮਤੀ ਦੇ ਨਾਲ ਮੁੱਖ ਮੰਤਰੀ ਦੀ ਚੋਣ ਕਰਨ ਦਾ ਫੈਸਲਾ ਹਾਈ ਕਮਾਨ ਨੂੰ ਦੇ ਦਿੱਤਾ ਗਿਆ। ਜਿਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਗਿਆ। ਜਿਨ੍ਹਾਂ ਦੇ ਨਾਮ ਦਾ ਹਾਈਕਮਾਨ ਵੱਲੋਂ ਐਲਾਨ ਕੀਤਾ ਗਿਆ ਸੀ। ਹੁਣ ਸਿੱਧੂ ਦੇ ਅਸਤੀਫੇ ਦੇ ਫੋਰਨ ਬਾਅਦ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦੀ ਸਾਰੇ ਪਾਸੇ ਚਰਚਾ ਹੋ ਰਹੀ ਹੈ।
ਕਾਂਗਰਸ ਪਾਰਟੀ ਵਿੱਚ ਜਿੱਥੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉੱਥੇ ਹੀ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਨਿਯੁਕਤ ਕੀਤੇ ਗਏ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ ਹੈ। ਜਿੱਥੇ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਅਸਤੀਫੇ ਦੀ ਜਾਣਕਾਰੀ ਸੋਸ਼ਲ ਮੀਡੀਆ ਉਪਰ ਸਾਂਝੀ ਕੀਤੀ ਗਈ ਹੈ ਉਥੇ ਹੀ ਸਿੱਧੂ ਦੇ ਅਸਤੀਫ਼ੇ ‘ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀ ਇਕ ਵੱਡਾ ਬਿਆਨ ਸਾਹਮਣੇ ਆਇਆ ਹੈ।
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਿੱਥੇ ਅੱਜ ਦਿੱਲੀ ਪਹੁੰਚੇ ਹੋਏ ਹਨ ਅਤੇ ਉੱਥੇ ਉਨ੍ਹਾਂ ਵੱਲੋਂ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਉਥੇ ਹੀ ਉਨ੍ਹਾਂ ਨੇ ਨਵਜੋਤ ਸਿੱਧੂ ਦੇ ਅਸਤੀਫੇ ਤੇ ਕਿਹਾ ਹੈ ਕਿ ਇਸ ਬਾਰੇ ਮੈਂ ਪਹਿਲਾਂ ਹੀ ਆਖ ਚੁੱਕਿਆ ਸੀ ਕਿ ਇਹ ਵਿਅਕਤੀ ਇੱਕ ਜਗ੍ਹਾ ਤੇ ਸਥਿਰ ਨਹੀਂ ਹੈ। ਨਵਜੋਤ ਸਿੰਘ ਸਿੱਧੂ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਵੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਇਹ ਬਿਆਨ ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਟਵੀਟ ਕਰ ਕੇ ਦਿੱਤਾ ਗਿਆ ਹੈ।
Previous Postਨਵਜੋਤ ਸਿੱਧੂ ਦੇ ਅਸਤੀਫੇ ਦੇ ਫੋਰਨ ਬਾਅਦ ਚੰਨੀ ਵਲੋਂ ਆਈ ਇਹ ਵੱਡੀ ਖਬਰ – ਦਿੱਤਾ ਇਹ ਬਿਆਨ
Next Postਹੁਣੇ ਹੁਣੇ ਪੰਜਾਬ ਦੀ ਸਿਆਸਤ ਚ ਆ ਗਿਆ ਵੱਡਾ ਭੂਚਾਲ – ਹੋ ਗਿਆ ਉਹ ਜੋ ਕਦੇ ਸੋਚਿਆ ਵੀ ਨਹੀਂ ਸੀ