ਆਈ ਤਾਜ਼ਾ ਵੱਡੀ ਖਬਰ
ਬੀਤੇ ਕੱਲ ਜਿਥੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਇਨਸਾਫ ਦਵਾਉਣ ਦੇ ਲਈ ਬਹੁਤ ਵੱਡੀ ਤਾਦਾਦ ਦੇ ਵਿੱਚ ਲੋਕ ਕੈਂਡਲ ਮਾਰਚ ਵਿੱਚ ਸ਼ਾਮਲ ਹੋਏ ਸਨ। ਉਥੇ ਹੀ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਪਿੱਛੇ ਛੁਪੇ ਹੋਏ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇ ਤਾਂ ਜੋ ਗੈਂਗਸਟਰਾਂ ਵੱਲੋਂ ਕਿਸੇ ਹੋਰ ਦੇ ਪੁੱਤਾਂ ਨੂੰ ਇਸ ਤਰ੍ਹਾਂ ਮੌਤ ਦੇ ਘਾਟ ਨਾ ਉਤਾਰਿਆ ਜਾ ਸਕੇ। ਦੱਸ ਦਈਏ ਕਿ 29 ਮਈ ਦੀ ਸ਼ਾਮ ਨੂੰ ਜਿਥੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਉਥੇ ਹੀ ਇਸ ਮਾਮਲੇ ਦੇ ਵਿੱਚ ਕੈਨੇਡਾ ਬੈਠੇ ਗੋਲਡੀ ਬਰਾੜ ਵੱਲੋਂ ਇਸ ਕਤਲ ਦੀ ਜ਼ਿੰਮੇਵਾਰੀ ਲਈ ਗਈ ਸੀ। ਇਸ ਮਾਮਲੇ ਦੇ ਤਹਿਤ ਜਿੱਥੇ ਕੁਝ ਸੂਤਰਾਂ ਨੂੰ ਪੁਲਿਸ ਵੱਲੋਂ ਕਾਬੂ ਕੀਤਾ ਗਿਆ ਹੈ ਉਥੇ ਹੀ ਦੋ ਦਾ ਐਨਕਾਊਂਟਰ ਵੀ ਕੀਤਾ ਗਿਆ ਸੀ। ਹੁਣ ਸਿੱਧੂ ਮੂਸੇ ਵਾਲਾ ਕਤਲ ਕਾਂਡ ਨੂੰ ਲੈ ਕੇ ਇੱਕ ਹੋਰ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਨੇ 2 ਹੋਰਨਾਂ ਨੂੰ ਨਾਮਜ਼ਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਵੱਲੋਂ ਡੀਜੀਪੀ ਨੂੰ ਭੇਜੀ ਗਈ ਸ਼ਿਕਾਇਤ ਦੇ ਤਹਿਤ ਹੁਣ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਹੋਏ ਦੋ ਹੋਰ ਮੁਲਜ਼ਮਾਂ ਨੂੰ ਪੁਲੀਸ ਵੱਲੋਂ ਨਾਮਜ਼ਦ ਕੀਤਾ ਗਿਆ ਹੈ।
ਜਿੱਥੇ ਮ੍ਰਿਤਕ ਦੇ ਪਿਤਾ ਵੱਲੋਂ ਦੱਸਿਆ ਗਿਆ ਹੈ ਕਿ ਇਹਨਾਂ ਦੋਹਾਂ ਲੋਕਾਂ ਵੱਲੋਂ ਜਿਥੇ ਉਨ੍ਹਾਂ ਦੇ ਪੁੱਤਰ ਦੇ ਨਾਲ ਸ਼ੁਰੂਆਤੀ ਦੌਰ ਦੇ ਵਿਚ ਚੰਗੇ ਸੰਬੰਧ ਸਨ। ਉਥੇ ਹੀ ਸਿੱਧੂ ਦੇ ਕਾਮਯਾਬ ਹੁੰਦੇ ਹੀ ਇਹਨਾ ਵੱਲੋਂ ਗੈਂਗਸਟਰ ਦੇ ਜ਼ਰੀਏ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਜਿਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਨੂੰ ਕੈਨੇਡਾ ਦੇ ਵਿਚ ਸ਼ੋ ਕਰਨ ਦਾ ਚੈਲਿੰਜ਼ ਵੀ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਸਫਲ ਸ਼ੋਅ ਕੀਤੇ ਗਏ ਸਨ।
ਅਤੇ ਇਨ੍ਹਾਂ ਦੋਸ਼ੀਆਂ ਵੱਲੋਂ ਹੀ ਸਿੱਧੂ ਮੂਸੇਵਾਲਾ ਦੇ ਕਈ ਗੀਤਾ ਨੂੰ ਲੀਕ ਵੀ ਕੀਤਾ ਗਿਆ ਸੀ ਜਿਸ ਨਾਲ ਉਸ ਨੂੰ ਵਿੱਤੀ ਨੁਕਸਾਨ ਪਹੁੰਚਾਇਆ ਗਿਆ ਸੀ। ਇਸ ਤੋਂ ਇਲਾਵਾ ਮੂਸੇਵਾਲਾ ਦੇ ਪਿਤਾ ਵੱਲੋਂ ਇੱਕ ਗਾਇਕ ਦਾ ਨਾਮ ਵੀ ਲਿਆ ਜਾ ਰਿਹਾ ਹੈ ਜਿਸ ਨੂੰ ਆਖਿਆ ਗਿਆ ਹੈ ਉਸ ਵੱਲੋਂ ਜਿਥੇ ਪੁਲਿਸ ਤੋਂ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ ਉੱਥੇ ਹੀ ਉਸ ਗਾਇਕ ਵੱਲੋਂ ਗੈਂਗਸਟਰਾਂ ਨੂੰ ਆਪਣਾ ਭਰਾ ਦੱਸਿਆ ਜਾ ਰਿਹਾ ਹੈ।
Previous Postਵਿਆਹ ਦੀ ਚਲ ਰਹੀ ਤਿਆਰੀ ਵਿਚਾਲੇ ਅੱਗ ਲੱਗਣ ਕਾਰਨ 5 ਜੀਆਂ ਦੀ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ
Next Postਪੰਜਾਬ: 3 ਸਾਲਾਂ ਬੱਚੀ ਦੀ ਧੜ ਤੋਂ ਵੱਖ ਕੀਤੀ ਲਾਸ਼ ਮਾਈਨਰ ਚੋਂ ਮਿਲੀ, ਇਲਾਕੇ ਚ ਪਈ ਦਹਿਸ਼ਤ