ਸਿੱਧੂ ਮੂਸੇ ਵਾਲਾ ਤੋਂ ਬਾਅਦ ਹੁਣ ਇਸ ਕਲਾਕਾਰ ਦਾ ਗੋਲੀਆਂ ਮਾਰ ਕੀਤਾ ਗਿਆ ਕਤਲ

ਆਈ ਤਾਜਾ ਵੱਡੀ ਖਬਰ 

ਵੱਖ ਵੱਖ ਖੇਤਰਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਹਸਤੀਆਂ ਹਨ ਜਿਨ੍ਹਾਂ ਵੱਲੋਂ ਆਪਣੀ ਹਿੰਮਤ ਅਤੇ ਦਲੇਰੀ ਸਦਕਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ। ਬਹੁਤ ਸਾਰੇ ਗਾਇਕ ਅਤੇ ਅਦਾਕਾਰ ਅਜਿਹੇ ਹਨ ਜਿਨ੍ਹਾਂ ਨੂੰ ਵੇਖ ਕੇ ਹੋਰ ਨੌਜਵਾਨਾਂ ਦੇ ਦਿਲ ਵਿਚ ਵੀ ਉਹਨਾਂ ਖੇਤਰਾਂ ਵਿੱਚ ਜਾਣ ਲਈ ਉਤਸੁਕਤਾ ਪੈਦਾ ਹੋ ਜਾਂਦੀ ਹੈ। ਅਜਿਹੀਆਂ ਬਹੁਤ ਸਾਰੀਆਂ ਹਸਤੀਆਂ ਹੋਰ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਦੀਆਂ ਹਨ ਪਰ ਉਹਨਾਂ ਨਾਲ ਵਾਪਰਨ ਵਾਲੀਆ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਅੱਜਕਲ ਜਿੱਥੇ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਅਗਵਾ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਉੱਥੇ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਅਜਿਹੀਆਂ ਹਸਤੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਇਕ ਤੋਂ ਬਾਅਦ ਇਕ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਲੋਕਾਂ ਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਤੋਂ ਬਾਅਦ ਇਸ ਕਲਾਕਾਰ ਦਾ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਦੱਖਣੀ ਅਫ਼ਰੀਕਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੱਖਣੀ ਅਫਰੀਕਾ ਦੇ ਰੈਪਰ ਏ.ਕੇ.ਏ. ਦਾ ਉਸ ਸਮੇਂ ਕਤਲ ਕਰ ਦਿੱਤਾ ਗਿਆ ਜਦੋਂ ਉਹ ਡਰਬਨ ਸ਼ਹਿਰ ਦੇ ਵਿੱਚ ਇੱਕ ਸੋਅ ਕਰਨ ਵਾਲੇ ਸਨ ਪਰ ਉਸ ਤੋਂ ਕੁਝ ਘੰਟੇ ਪਹਿਲਾਂ ਹੀ ਕੁਝ ਵਿਅਕਤੀਆਂ ਵੱਲੋਂ ਉਸ ਉੱਪਰ ਗੋਲੀਬਾਰੀ ਕਰ ਦਿੱਤੀ ਗਈ।

ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਰੈਸਟੋਰੈਂਟ ਦੇ ਬਾਹਰ ਖੜ੍ਹੇ ਹੋਏ ਸਨ। ਇਸ ਹਾਦਸੇ ਵਿਚ ਇਕ ਹੋਰ ਵਿਅਕਤੀ ਵੀ ਜ਼ਖਮੀ ਹੋਇਆ ਹੈ। ਰੈਪਰ ਕੀਰਨਨ ਜੇਰੇਡ ਫੋਰਬਸ 35 ਦਾ ਪੇਸ਼ਕਾਰੀ ਦੇਣ ਤੋਂ ਪਹਿਲਾਂ ਹੀ ਸਟੇਜ ਤੇ ਜਾਣ ਤੋਂ ਪਹਿਲਾਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ।

ਜਿੱਥੇ ਉਸਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਨੂੰ ਸ਼ਰਧਾਂਜਲੀ ਦਿੰਦੇ ਹੋਏ ਇਸ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ ਅਤੇ ਉਸ ਦੇ ਪੁੱਤਰ ਵੱਲੋਂ ਵੀ ਸੋਸ਼ਲ ਮੀਡੀਆ ਤੇ ਸ਼ਨੀਵਾਰ ਇਸ ਦੀ ਜਾਣਕਾਰੀ ਸਾਂਝੀ ਕਰਦਿਆਂ ਹੋਇਆਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਉਥੇ ਹੀ ਪੁਲਿਸ ਵੱਲੋਂ ਇਸ ਸਾਰੀ ਘਟਨਾ ਦੀ ਜਾਂਚ ਵੀ ਕੀਤੀ ਜਾ ਰਹੀ ਹੈ।