ਸਿੱਧੂ ਮੂਸੇ ਵਾਲੇ ਦੇ ਕਤਲ ਤੋਂ ਬਾਅਦ ਬਾਰ ਐਸੋਸੀਏਸ਼ਨ ਨੇ ਲਿਆ ਵੱਡਾ ਫੈਸਲਾ, ਕਤਲ ਕੇਸ ਦੇ ਮੁਲਜ਼ਮਾਂ ਦੀ ਨਹੀਂ ਕਰਨਗੇ ਪੈਰਵੀ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦਿਨੀਂ ਪਿਛਲੇ ਮਹੀਨੇ 29 ਮਈ ਨੂੰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਪ੍ਰਾਪਤ ਜਾਣਕਾਰੀ ਮੁਤਾਬਕ ਇਹ ਘਟਨਾ ਉਸ ਸਮੇਂ ਵਾਪਰੀ ਸੀ ਜਦੋਂ ਐਤਵਾਰ ਨੂੰ ਸਿੱਧੂ ਆਪਣੇ ਦੋ ਦੋਸਤਾਂ ਨਾਲ ਆਪਣੀ ਗੱਡੀ ਵਿੱਚ ਕਿਧਰੇ ਜਾ ਰਿਹਾ ਸੀ, ਉਸਦੇ ਪਿੰਡ ਜਵਾਹਰਕੇ ਵਿੱਚ ਪਹੁੰਚਣ ਤੇ ਸਿੱਧੂ ਮੂਸੇਵਾਲਾ ਦੀ ਗੱਡੀ ਉਪਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਇਸ ਘਟਨਾ ਵਿੱਚ ਸਿੱਧੂ ਮੂਸੇਵਾਲਾ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ ਸੀ ਅਤੇ ਉਸ ਦੇ ਦੋਸਤ ਵੀ ਇਸ ਹਾਦਸੇ ਵਿਚ ਗੰਭੀਰ ਜ਼ਖਮੀ ਹੋਏ ਸਨ। ਇਸ ਘਟਨਾ ਨੂੰ ਲੈ ਕੇ ਲਗਾਤਾਰ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਬਹੁਤ ਸਾਰੇ ਸਬੂਤ ਵੀ ਪੁਲਿਸ ਦੇ ਹੱਥ ਲੱਗੇ ਹਨ।

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਾਰ ਐਸੋਸੀਏਸ਼ਨ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ ਕਿ ਕਤਲ ਕੇਸ ਦੇ ਮੁਲਜ਼ਮਾਂ ਦੀ ਪੈਰਵਾਈ ਨਹੀਂ ਕਰਨਗੇ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਸਿੱਧੂ ਮੂਸੇਵਾਲਾ ਨੂੰ ਲੈ ਕੇ ਇਕ ਵੱਡਾ ਫੈਸਲਾ ਕੀਤਾ ਗਿਆ ਹੈ ਅਤੇ ਜਿੱਥੇ ਮਾਨਸਾ ਐਸੋਸੀਏਸ਼ਨ ਵੱਲੋਂ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਸਿੱਧੂ ਮੂਸੇਵਾਲਾ ਦਾ ਕਤਲ ਕਰਨ ਵਾਲੇ ਦੋਸ਼ੀਆਂ ਦੀ ਪੈਰਵਾਈ ਨਹੀਂ ਕੀਤੀ ਜਾਵੇਗੀ ਅਤੇ ਸਿੱਧੂ ਮੂਸੇਵਾਲਾ ਦੇ ਪਰਿਵਾਰ ਦੀ ਮਦਦ ਕੀਤੀ ਜਾਵੇਗੀ ਅਤੇ ਕਾਨੂੰਨੀ ਤੌਰ ਤੇ ਉਸ ਦਾ ਕੇਸ ਵੀ ਮੁਫ਼ਤ ਵਿੱਚ ਲੜਿਆ ਜਾਵੇਗਾ।

8 ਜੂਨ ਸਿੱਧੂ ਮੂਸੇਵਾਲੇ ਦੇ ਭੋਗ ਤੇ ਜਿਥੇ ਸਮੂਹ ਵਕੀਲ ਭਾਈਚਾਰੇ ਵੱਲੋਂ ਆਉਣ ਦੀ ਅਪੀਲ ਕੀਤੀ ਗਈ ਹੈ ਉੱਥੇ ਹੀ ਉਸ ਦਿਨ ਪੰਜਾਬ ਹਰਿਆਣਾ ਹਾਈ ਕੋਰਟ ਦੇ ਅਦਾਲਤੀ ਕੰਮਕਾਜ ਬੰਦ ਰੱਖਣ ਦੀ ਬੇਨਤੀ ਵੀ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਮਾਨਸਾ ਬਾਰ ਐਸੋਸੀਏਸ਼ਨ ਵੱਲੋਂ ਦੱਸਿਆ ਗਿਆ ਹੈ ਕਿ ਸਿੱਧੂ ਮੂਸੇਵਾਲਾ ਦੇ ਕੇਸ ਨੂੰ ਲੈ ਕੇ ਇਕ ਪੈਨਲ ਤਿਆਰ ਕੀਤਾ, ਜਿਸ ਵੱਲੋਂ ਸਿੱਧੂ ਦੇ ਕੇਸ ਦੀ ਪੈਰਵਾਈ ਕੀਤੀ ਜਾਵੇਗੀ।

ਉਥੇ ਹੀ ਮਾਨਸਾ ਦੇ ਵਕੀਲ ਭਾਈਚਾਰੇ ਵੱਲੋਂ ਸਿੱਧੂ ਪਰਿਵਾਰ ਨਾਲ ਗਹਿਰੀ ਹਮਦਰਦੀ ਜਾਹਿਰ ਕੀਤੀ ਗਈ ਹੈ। ਸਿੱਧੂ ਮੂਸੇਵਾਲਾ ਦੀ ਰਾਖੀ ਕਰਨ ਵਾਲਾ ਕੇਕੜਾ ਜਿੱਥੇ ਇਸ ਸਮੇਂ ਪੁਲਿਸ ਹਿਰਾਸਤ ਵਿਚ ਹੈ ਅਤੇ ਉਸ ਵੱਲੋਂ ਦੱਸਿਆ ਗਿਆ ਹੈ ਕਿ ਉਸ ਵੱਲੋਂ ਰੇਕੀ ਕਰਦੇ ਸਮੇਂ ਕਈ ਦਿਨ ਮੂਸਾ ਪਿੰਡ ਵਿੱਚ ਬਿਤਾਏ ਗਏ ਹਨ ਜਿੱਥੇ ਉਸ ਦੀ ਰਿਸ਼ਤੇਦਾਰੀ ਸੀ।