ਆਈ ਤਾਜ਼ਾ ਵੱਡੀ ਖਬਰ
ਆਏ ਦਿਨ ਪੰਜਾਬ ਵਿੱਚ ਵਾਪਰਨ ਵਾਲੇ ਭਿਆਨਕ ਸੜਕ ਹਾਦਸੇ ਬਹੁਤ ਸਾਰੇ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦੇਂਦੇ ਹਨ ਜਿਹਨਾ ਦੇ ਪ੍ਰਵਾਰਕ ਮੈਂਬਰ ਇਨ੍ਹਾਂ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ। ਲੋਕਾਂ ਵੱਲੋਂ ਵਰਤੀ ਜਾਦੀ ਅਣਗਹਿਲੀ ਦੇ ਕਾਰਨ ਜਿੱਥੇ ਅਜਿਹੇ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ ਉਥੇ ਹੀ ਇਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿੱਚ ਕੋਈ ਵੀ ਪੂਰੀ ਨਹੀਂ ਕਰ ਸਕਦਾ। ਜਿੱਥੇ ਅਜਿਹੇ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਘਰਾਂ ਦੇ ਚਿਰਾਗ ਖਤਮ ਹੋ ਰਹੇ ਹਨ ਉਥੇ ਹੀ ਅਜਿਹੇ ਮੈਂਬਰ ਵੀ ਇਸ ਦੁਨੀਆ ਤੋਂ ਜਾ ਰਹੇ ਹਨ ਜਿਨ੍ਹਾਂ ਦੇ ਕਾਰਨ ਹੀ ਪਰਿਵਾਰ ਦੀ ਰੋਜ਼ੀ ਰੋਟੀ ਚਲਦੀ ਹੈ।
ਹੁਣ ਸੁਖੀ ਵਸਦੇ ਪਰਿਵਾਰ ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਜਿੱਥੇ ਸੋਗ ਦੀ ਲਹਿਰ ਛਾ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਜਲੰਧਰ ਮੁੱਖ ਮਾਰਗ ਤੋਂ ਸਾਹਮਣੇ ਆਈ ਹੈ। ਜਿੱਥੇ ਇਕ ਮੋਟਰਸਾਈਕਲ ਸਵਾਰ ਦੋ ਭਰਾਵਾਂ ਨੂੰ ਬਜਰੀ ਨਾਲ ਭਰੇ ਟਿੱਪਰ ਵੱਲੋਂ ਟੱਕਰ ਮਾਰ ਦਿੱਤੀ ਗਈ ਹੈ। ਜਿਸ ਕਾਰਨ ਇੱਕ ਭਰਾ ਦੀ ਮੌਕੇ ਤੇ ਮੌਤ ਹੋ ਗਈ ਹੈ ਅਤੇ ਦੂਜੇ ਭਰਾ ਦੀਆਂ ਇਸ ਹਾਦਸੇ ਵਿਚ ਦੋ ਲੱਤਾਂ ਅਤੇ ਇੱਕ ਬਾਂਹ ਕੱਟੀ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਖੁਜਾਲਾ ਦੇ ਰਹਿਣ ਵਾਲੇ ਗੁਰਨਾਮ ਸਿੰਘ ਪੁੱਤਰ ਸਵਿੰਦਰ ਸਿੰਘ ਨੂੰ ਰੇਲਵੇ ਸਟੇਸ਼ਨ ਤੇ ਛੱਡਣ ਲਈ ਉਸ ਤੋਂ ਛੋਟਾ ਭਰਾ ਸੁਖਦੇਵ ਸਿੰਘ ਮੋਟਰ ਸਾਈਕਲ ਤੇ ਜਾ ਰਿਹਾ ਸੀ। ਗੁਰਨਾਮ ਸਿੰਘ ਚੰਡੀਗੜ੍ਹ ਵਿੱਚ ਰੇਲਵੇ ਵਿਭਾਗ ਵਿਚ ਟੀ ਟੀ ਦੀ ਨੌਕਰੀ ਕਰਦਾ ਸੀ। ਉੱਥੇ ਹੀ ਉਹ ਆਪਣੇ ਕੰਮ ਤੇ ਵਾਪਸ ਜਾ ਰਿਹਾ ਸੀ। ਜਦੋਂ ਇਹ ਦੋਨੋਂ ਭਰਾ ਮਹਿਤਾ ਚੌਂਕ ਕੋਲ ਪੁੱਜੇ ਤਾਂ ਇਕ ਤੇਜ਼ ਰਫ਼ਤਾਰ ਵਾਲੇ ਬਜਰੀ ਨਾਲ ਭਰੇ ਟਿੱਪਰ ਨੇ ਇਨ੍ਹਾਂ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਕਾਰਨ ਸੁਖਦੇਵ ਸਿੰਘ ਦੇ ਟਿੱਪਰ ਹੇਠ ਆਉਣ ਕਾਰਨ ਉਸਦੀਆਂ ਦੋ ਲੱਤਾਂ ਅਤੇ ਇਕ ਬਾਂਹ ਬਹੁਤ ਬੁਰੀ ਤਰਾਂ ਕੱਟੀਆਂ ਗਈਆਂ। ਜਿਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਐਂਬੂਲੈਂਸ 108 ਵੱਲੋਂ ਉਸ ਨੂੰ ਬਟਾਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਗੰਭੀਰ ਸਥਿਤੀ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਹਸਪਤਾਲ ਵਿਚ ਭੇਜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਜਿੱਥੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਉੱਥੇ ਹੀ ਟਿੱਪਰ ਨੂੰ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਮ੍ਰਿਤਕ ਗੁਰਨਾਮ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜਿਆ ਗਿਆ। ਵਾਪਰੇ ਇਸ ਹਾਦਸੇ ਕਾਰਨ ਪਰਵਾਰ ਉੱਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।
Previous Postਵਿਦੇਸ਼ਾਂ ਤੋਂ ਪੰਜਾਬ ਚ ਆਉਣ ਵਾਲੇ NRIs ਲਈ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ
Next Postਓਮੀਕਰੋਨ ਦੇ ਖਤਰੇ ਨੂੰ ਦੇਖਦੇ ਹੋਏ ਕਨੇਡਾ ਚ ਏਥੇ ਹੋ ਗਿਆ ਇਹ ਵੱਡਾ ਐਲਾਨ – ਤਾਜਾ ਵੱਡੀ ਖਬਰ