ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਜਿਥੇ ਅਣਗਹਿਲੀ ਵਰਤੀ ਜਾਂਦੀ ਹੈ ਉਥੇ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਸ ਦਾ ਖਮਿਆਜਾ ਪਿਛੋਂ ਪਰਿਵਾਰਾਂ ਨੂੰ ਭੁਗਤਨਾ ਪੈ ਜਾਂਦਾ ਹੈ। ਨੌਜਵਾਨਾਂ ਵੱਲੋਂ ਜਿਥੇ ਵਰਤੀ ਜਾਂਦੀ ਅਣਗਹਿਲੀ ਕਾਰਨ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਨੌਜਵਾਨਾਂ ਦੀ ਜਾਨ ਚਲੇ ਜਾਂਦੀ ਹੈ। ਇਨੀਂ ਦਿਨੀਂ ਜਿੱਥੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਹੋਲੇ-ਮਹੱਲੇ ਦੇ ਸਮਾਗਮਾਂ ਵਿਚ ਆਉਣ ਜਾਣ ਸਮੇਂ ਕਈ ਨੌਜਵਾਨਾਂ ਵੱਲੋਂ ਵਾਹਨ ਚਲਾਉਂਦੇ ਸਮੇਂ ਰਫ਼ਤਾਰ ਤੇਜ਼ ਹੋਣ ਦੇ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਕਈ ਅਜਿਹੀਆਂ ਦੁਖਦਾਈ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ ਜਿਨ੍ਹਾਂ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ।
ਸੜਕ ਹਾਦਸਿਆਂ ਤੋਂ ਬਿਨਾਂ ਹੋਰ ਵੀ ਬਹੁਤ ਸਾਰੇ ਅਜਿਹੇ ਹਾਦਸੇ ਹਨ ਜਿਨ੍ਹਾਂ ਦਾ ਸ਼ਿਕਾਰ ਕਈ ਨੌਜਵਾਨ ਹੋ ਰਹੇ ਹਨ,ਹੁਣ ਨੌਜਵਾਨਾਂ ਨਾਲ ਸ੍ਰੀ ਆਨੰਦਪੁਰ ਸਾਹਿਬ ਦਾ ਹੋਲਾ ਮਹੱਲਾ ਵੇਖ ਕੇ ਵਾਪਸ ਪਰਤਦੇ ਹੋਏ ਇਹ ਹਾਦਸਾ ਵਾਪਰ ਗਿਆ ਹੈ ਜਿੱਥੇ ਹੋਈਆਂ ਮੌਤਾਂ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸੈਦਪੁਰ ਤੋਂ ਸਾਹਮਣੇ ਆਈ ਹੈ। ਜਿੱਥੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਾਪਸ ਪਰਤਦੇ ਸਮੇਂ ਸਤਲੁਜ ਦਰਿਆ ਤੇ ਇਸ਼ਨਾਨ ਕਰਨ ਲਈ ਇਸ ਪਿੰਡ ਦੇ ਕੋਲ ਰੁਕ ਕੇ ਦੋ ਨੌਜਵਾਨਾਂ ਦੀ ਡੁੱਬਣ ਕਾਰਨ ਮੌਤ ਹੋ ਗਈ ਹੈ।
ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਨੌਜਵਾਨ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਉਹ ਆਪਣੇ 3 ਦੋਸਤਾਂ ਨਾਲ ਪਿੰਡ ਸੁਲਤਾਨਵਿੰਡ ਤੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ-ਮਹੱਲਾ ਵੇਖਣ ਲਈ ਗਿਆ ਹੋਇਆ ਸੀ, ਵਾਪਸ ਆਉਂਦੇ ਸਮੇਂ ਜਿੱਥੇ ਉਹ ਆਪਣੇ ਦੋਸਤ ਪਰਮਜੀਤ ਸਿੰਘ ਦੇ ਨਾਲ ਮੋਟਰਸਾਈਕਲ ਤੇ ਸੀ, ਉਥੇ ਹੀ ਦੂਜੇ ਮੋਟਰ ਸਾਈਕਲ ਉਪਰ ਕੁਲਦੀਪ ਸਿੰਘ ਅਤੇ ਜਸਵਿੰਦਰ ਸਿੰਘ ਸਵਾਰ ਸਨ। ਜੋ ਪਿੰਡ ਸੈਦਪੁਰ ਦੇ ਨਜ਼ਦੀਕ ਸਤਲੁਜ ਦਰਿਆ ਵਿੱਚ ਇਸ਼ਨਾਨ ਕਰਨ ਲਈ ਰੁਕ ਗਏ ਅਤੇ ਪਾਣੀ ਡੂੰਘਾ ਹੋਣ ਕਾਰਨ ਦੋਵੇਂ ਡੁੱਬ ਗਏ।
ਉਨ੍ਹਾਂ ਵੱਲੋਂ ਦੋਵੇਂ ਨੌਜਵਾਨਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫ਼ਲ ਰਹੇ ਜਿਸ ਤੋਂ ਬਾਅਦ ਗੋਤਾਖੋਰਾਂ ਨੂੰ ਮਦਦ ਲਈ ਬੁਲਾਇਆ ਗਿਆ ਜਿਨ੍ਹਾਂ ਵੱਲੋਂ ਸ਼ਾਮ ਤੱਕ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਰਾਮਦ ਕੀਤਾ ਗਿਆ। ਪੁਲਿਸ ਵੱਲੋਂ ਲਾਸ਼ਾਂ ਨੂੰ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੇ ਹਵਾਲੇ ਕੀਤਾ ਗਿਆ ਹੈ। ਇਸ ਹਾਦਸੇ ਨਾਲ ਇਨਾ ਨੌਜਵਾਨਾਂ ਦੇ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਸੰਦੀਪ ਨੰਗਲ ਅੰਬੀਆਂ ਤੋਂ ਬਾਅਦ ਹੁਣ ਇਸ ਮਸ਼ਹੂਰ ਖਿਡਾਰੀ ਨੂੰ ਵੀ ਗੋਲੀਆਂ ਮਾਰ ਕੀਤਾ ਗਿਆ ਕਤਲ
Next Postਪੰਜਾਬ ਚ ਇਥੇ ਵਾਪਰਿਆ ਅਜਿਹਾ ਰੂਹ ਕੰਬਾਊ ਖੌਫਨਾਕ ਕਾਂਡ ਇਲਾਕੇ ਚ ਫੈਲੀ ਸਨਸਨੀ – ਤਾਜਾ ਵੱਡੀ ਖਬਰ