ਸਫ਼ਰ ਕਰਨ ਵਾਲਿਆਂ ਲਈ ਹੁਣ ਜਾ ਰਿਹਾ ਇਹ ਬਾਹਰਲੇ ਦੇਸ਼ਾਂ ਵਾਲਾ ਕੰਮ – ਜਨਤਾ ਚ ਖੁਸ਼ੀ

ਆਈ ਤਾਜਾ ਵੱਡੀ ਖਬਰ 

ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਵਾਸਤੇ ਜਿਥੇ ਸੂਬਾ ਸਰਕਾਰ ਵੱਲੋਂ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ । ਜਿਸ ਸਦਕਾ ਉਨ੍ਹਾਂ ਨੂੰ ਦਰਪੇਸ਼ ਆਉਣ ਵਾਲੀਆਂ ਚੁਣੌਤੀਆਂ ਦਾ ਸਮੇਂ ਸਿਰ ਸਾਹਮਣਾ ਕੀਤਾ ਜਾ ਸਕੇ। ਜਿਸ ਵਾਸਤੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਜਿੱਥੇ ਵਾਹਨ ਚਾਲਕਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਉੱਥੇ ਹੀ ਇਸ ਸਫ਼ਰ ਨੂੰ ਸੁਰੱਖਿਅਤ ਕਰਨ ਵਾਸਤੇ ਸਰਕਾਰ ਵੱਲੋਂ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾ ਰਹੇ ਹਨ। ਵਿਦੇਸ਼ਾਂ ਵਿਚ ਜਿੱਥੇ ਬੱਚਿਆਂ ਦੀ ਸੁਰੱਖਿਆ ਲਈ ਬਹੁਤ ਸਾਰੇ ਪੁਖਤਾ ਕਦਮ ਚੁੱਕੇ ਜਾਂਦੇ ਹਨ ਉਸ ਦੀ ਤਰਜ ਉਪਰ ਹੀ ਹੁਣ ਪੰਜਾਬ ਵਿੱਚ ਵੀ ਇਹ ਕੰਮ ਕਰਨ ਨੂੰ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। ਹੁਣ ਸਫ਼ਰ ਕਰਨ ਵਾਲ਼ਿਆਂ ਲਈ ਬਾਹਰਲੇ ਮੁਲਕਾਂ ਵਾਲਾ ਕੰਮ ਹੋਣ ਜਾ ਰਿਹਾ ਹੈ ਜਿਸ ਨਾਲ ਜਨਤਾ ਵਿਚ ਖੁਸ਼ੀ ਦੇਖੀ ਜਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਵਿੱਚ ਸਕੂਲੀ ਬੱਚਿਆਂ ਦੀ ਸੁਰੱਖਿਆ ਵਾਸਤੇ ਵਾਹਨਾਂ ਨੂੰ ਸੁਰੱਖਿਅਤ ਕਰਨ ਵਾਸਤੇ ਟਰੈਕਿੰਗ ਸਿਸਟਮ ਲਾਏ ਜਾਣ ਦੀ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਦਾ ਇੱਕ ਸ਼ਲਾਘਾਯੋਗ ਕਦਮ ਸਟੇਟ ਟਰਾਂਸਪੋਰਟ ਅਥਾਰਟੀ ਵੱਲੋਂ ਚੁੱਕਿਆ ਜਾ ਰਿਹਾ ਹੈ। ਨਾਲ ਬੱਚਿਆਂ ਦੇ ਵਾਹਨਾਂ ਨੂੰ ਟਰੈਫਿਕ ਸਿਸਟਮ ਦੇ ਜ਼ਰੀਏ ਵੇਖਿਆ ਜਾ ਸਕੇਗਾ। ਬਹੁਤ ਸਾਰੇ ਵਾਹਨਾਂ ਦੇ ਵਿੱਚ ਜਿੱਥੇ ਇਹ ਸਿਸਟਮ ਪਹਿਲਾਂ ਤੋਂ ਹੀ ਲਾਗੂ ਕੀਤਾ ਗਿਆ ਹੈ ਉਥੇ ਹੀ ਜਿਨ੍ਹਾਂ ਵਿੱਚ ਇਹ ਨਹੀਂ ਹੋਵੇਗਾ ਉਥੇ ਉਨ੍ਹਾਂ ਗੱਡੀਆਂ ਵਿੱਚ ਡਰਾਈਵਰ ਦੀ ਸੀਟ ਦੇ ਪਿੱਛੇ ਪੈਨਿਕ ਬਟਨ ਲਗਾਇਆ ਜਾਵੇਗਾ।

ਜਿਸ ਦੇ ਜ਼ਰੀਏ ਪੁਲਿਸ ਕੰਟਰੋਲ ਰੂਮ ਨੂੰ ਇਸ ਨਾਲ ਜੋੜ ਦਿੱਤਾ ਜਾਵੇਗਾ ਅਤੇ ਟਰੈਕਿੰਗ ਸਿਸਟਮ ਦੀ ਸਾਰੀ ਜਾਣਕਾਰੀ ਪੁਲਿਸ ਕੰਟਰੋਲ ਰੂਮ ਕੋਲ ਪਹੁੰਚ ਜਾਵੇਗੀ। ਉੱਥੇ ਹੀ ਸਾਰੀਆਂ ਗੱਡੀਆਂ ਵਿੱਚ ਇਹ ਟ੍ਰੈਕਿੰਗ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ। ਜਿਸ ਬਾਰੇ ਬਹੁਤ ਸਾਰੀਆਂ ਏਜੰਸੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹਾਇਰ ਕੀਤਾ ਜਾਵੇਗਾ ਜਿਸ ਵਾਸਤੇ ਵੱਖ-ਵੱਖ ਏਜੰਸੀਆਂ ਕੋਲੋਂ 11 ਮਾਰਚ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਜਿਸ ਵਾਸਤੇ ਸਾਰੀਆਂ ਕੰਪਨੀਆਂ 11 ਮਾਰਚ ਤੱਕ ਆਪਣੀਆਂ ਅਰਜੀਆਂ ਦੇ ਸਕਦੀਆਂ ਹਨ। ਉਥੇ ਹੀ ਸਕੂਲੀ ਬੱਸਾਂ, ਟੈਕਸੀਆਂ ਅਤੇ ਆਟੋ ਵਿਚ ਵੀ ਪੈਨਕ ਬਟਨ ਲਗਾ ਕੇ ਸਟੇਟ ਟਰਾਂਸਪੋਰਟ ਅਥਾਰਟੀ ਵੱਲੋਂ ਸ਼ੁਰੂਆਤ ਕੀਤੀ ਜਾ ਰਹੀ ਹੈ। ਜਿੱਥੇ ਡਰਾਈਵਰ ਦੀ ਸੀਟ ਦੇ ਪਿੱਛੇ ਇਕ ਚਿੱਪ ਲਗਾਉਣ ਨਾਲ ਸਾਰੀ ਸਥਿਤੀ ਕੰਟਰੋਲ ਰੂਮ ਵਿੱਚ ਪਹੁੰਚ ਜਾਵੇਗੀ।