ਤਾਜਾ ਵੱਡੀ ਖਬਰ
ਜਿਸ ਸਮੇਂ ਦੁਨੀਆਂ ਵਿਚ ਕੋ-ਰੋ-ਨਾ ਦਾ ਪ੍ਰਸਾਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ। ਕ-ਰੋ-ਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ। ਹੁਣ ਬ੍ਰਿਟੇਨ ਵਿਚ ਆਏ ਨਵੇਂ ਵਾਇਰਸ ਨੂੰ ਵੇਖਦੇ ਹੋਏ , ਹਵਾਈ ਆਵਾਜਾਈ ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਭਾਰਤ ਵਿੱਚ ਵੀ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ ਜਿਸ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ।
ਹੁਣ ਹਵਾਈ ਯਾਤਰਾ ਕਰਨ ਵਾਲਿਆਂ ਲਈ ਇਕ ਵੱਡੀ ਖਬਰ ਦਾ ਐਲਾਨ ਕੇਂਦਰ ਸਰਕਾਰ ਵੱਲੋਂ ਕੀਤਾ ਗਿਆ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵੱਲੋਂ ਘਰੇਲੂ ਉਡਾਨਾਂ ਵਿੱਚ ਉਡਾਣ ਯੋਜਨਾ ਦੇ ਤਹਿਤ ਘੱਟ ਤੋਂ ਘੱਟ ਦੋ ਮਾਰਗਾਂ ਨੂੰ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਹ ਉਹ ਹਵਾਈ ਮਾਰਗ ਹਨ ਜੋ ਬੰਦ ਪਏ ਸਨ ਜਾਂ ਸਹੀ ਰੂਪ ਵਿਚ ਇਸਤੇਮਾਲ ਨਹੀਂ ਕੀਤਾ ਜਾ ਰਿਹਾ।
ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦਾ ਟੀਚਾ ਹੈ ਕਿ ਇਨ੍ਹਾਂ100 ਦੇ ਕਰੀਬ ਬੰਦ ਪਏ ਹੋਏ ਹਵਾਈ ਅੱਡਿਆਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ। ਜਿਸ ਨਾਲ ਯਾਤਰੀਆਂ ਨੂੰ ਅਸਾਨੀ ਹੋਵੇਗੀ। ਉਡਾਣ ਯੋਜਨਾ ਦੇ ਤਹਿਤ 1000 ਰਸਤਿਆਂ ਨੂੰ ਸ਼ੁਰੂ ਕੀਤਾ ਜਾਵੇਗਾ। ਹਰਦੀਪ ਸਿੰਘ ਪੁਰੀ ਨੇ ਆਖਿਆ ਹੈ ਕਿ ਪੰਜਾਂ ਹਵਾਈ ਅੱਡਿਆਂ ਨੂੰ ਬੇਹਤਰ ਕੀਤਾ ਜਾ ਚੁੱਕਾ ਹੈ। ਉਹਨਾਂ ਦੱਸਿਆ ਕਿ 311 ਮਾਰਗਾਂ ਤੇ ਹਵਾਈ ਸੇਵਾ ਸ਼ੁਰੂ ਹੋ ਚੁੱਕੀ ਹੈ ਜਿਸ ਲਈ 4500 ਕਰੋੜ ਰੁਪਏ ਖਰਚੇ ਜਾ ਚੁੱਕੇ ਹਨ।
ਛੱਤੀਸਗੜ ਦੇ ਬਿਲਾਸਪੁਰ ਸ਼ਹਿਰ ਤੋਂ ਵੀ ਘਰੇਲੂ ਉਡਾਣਾਂ ਸੇਵਾਵਾਂ 1 ਮਾਰਚ ਤੋਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਭਾਜਪਾ ਦੇ ਸੂਬਾ ਦਫ਼ਤਰ ਕੇਸ਼ੂਭਾਈ ਠਾਕਰੇ ਭਵਨ ਚ ਕੇਂਦਰੀ ਬਜਟ 2021 -22 ਦੌਰਾਨ ਵੀ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਹਵਾਬਾਜ਼ੀ ਖੇਤਰ ਵਿੱਚ ਨਿੱਜੀਕਰਨ ਨੂੰ ਜਰੂਰੀ ਦੱਸਦਿਆਂ ਉਨ੍ਹਾਂ ਕਿਹਾ ਕਿ ਹਵਾਈ ਅੱਡਿਆਂ ਨੂੰ ਸੰਚਾਲਿਤ ਕਰਨ ਵਿੱਚ ਸਰਕਾਰ ਨੂੰ ਸਫਲਤਾ ਹਾਸਲ ਨਹੀਂ ਹੋਈ ਹੈ। ਹੁਣ ਛੱਤੀਸਗੜ੍ਹ ਦੇ ਬਿਲਾਸਪੁਰ ਤੋਂ ਵੀ 1 ਮਾਰਚ ਤੋਂ ਘਰੇਲੂ ਉਡਾਣਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ।