ਆਈ ਤਾਜ਼ਾ ਵੱਡੀ ਖਬਰ
ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਥੇ ਸਰਕਾਰਾਂ ਵੱਲੋਂ ਕਈ ਤਰਾਂ ਦੇ ਐਲਾਨ ਕੀਤੇ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਲਾਭਪਾਤਰੀਆਂ ਨੂੰ ਉਨ੍ਹਾਂ ਦਾ ਫਾਇਦਾ ਹੋ ਸਕੇ। ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਬਹੁਤ ਸਾਰੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਗਿਆ ਹੈ ਜੋ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਗਏ ਸਨ। ਜਿਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਵੀ ਅਕਸਰ ਸਾਹਮਣੇ ਆ ਰਹੀਆਂ ਹਨ। ਹੁਣ ਹਾਈ ਕੋਰਟ ਤੋਂ ਪੰਜਾਬ ਚ ਆਟਾ ਦਾਲ ਸਕੀਮ ਦੇ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਅੰਦਰ ਜਿੱਥੇ ਜ਼ਰੂਰਤਮੰਦ ਪਰਿਵਾਰਾਂ ਵਾਸਤੇ ਆਟਾ ਦਾਲ ਸਕੀਮ ਸ਼ੁਰੂ ਕੀਤੀ ਗਈ ਹੈ। ਉਥੇ ਹੀ ਵੱਖ-ਵੱਖ ਸਮੇਂ ਸਰਕਾਰਾਂ ਵੱਲੋਂ ਇਸ ਵਿਚ ਕਈ ਤਰ੍ਹਾਂ ਦੀਆਂ ਤਬਦੀਲੀਆਂ ਵੀ ਕੀਤੀਆਂ ਗਈਆਂ ਹਨ ਪਰ ਹੁਣ ਹਾਈ ਕੋਰਟ ਵੱਲੋਂ ਪੰਜਾਬ ਵਿੱਚ ਆਟਾ ਦਾਲ ਸਕੀਮ ਨੂੰ ਲੈ ਕੇ ਇਕ ਵੱਡੀ ਰਾਹਤ ਦਿੱਤੀ ਗਈ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿਥੇ ਲਾਗੂ ਕੀਤੀ ਗਈ ਇਸ ਆਟਾ-ਦਾਲ ਸਕੀਮ ਵਿਚ ਕੁਝ ਬਦਲਾਅ ਕੀਤੇ ਗਏ ਸਨ ਉਥੇ ਹੀ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਇਸ ਸਕੀਮ ਵਾਸਤੇ ਵੱਡੀ ਰਾਹਤ ਦੇ ਦਿਤੀ ਗਈ ਹੈ।
ਜਿੱਥੇ ਹੁਣ ਪੰਜਾਬ ਅੰਦਰ ਅਦਾਲਤ ਨੇ ਆਟਾ-ਦਾਲ ਯੋਜਨਾ ਦੀ ਵੰਡ ਡਿਪੂ ਹੋਲਡਰਾਂ ਤੋਂ ਲੈ ਕੇ ਹੋਰ ਏਜੰਸੀਆਂ ਨੂੰ ਦੇਣ ਦੇ ਮਾਮਲੇ ‘ਚ ਸਿੰਗਲ ਜੱਜ ਵੱਲੋਂ ਲਾਈ ਰੋਕ ਨੂੰ ਹਟਾ ਦਿੱਤੇ ਜਾਣ ਦਾ ਫੈਸਲਾ ਸੁਣਾ ਦਿੱਤਾ ਹੈ। ਜਿਸ ਨਾਲ ਇਕ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਅਦਾਲਤ ਵੱਲੋਂ ਆਖਿਆ ਗਿਆ ਹੈ ਕਿ ਇਸ ਮਾਮਲੇ ਦੀ ਸੁਣਵਾਈ ਅਦਾਲਤ ਦੇ ਸਿੰਗਲ ਬੈਂਚ ਵੱਲੋਂ ਇਕੱਲੇ ਨਹੀਂ ਕੀਤੀ ਜਾ ਸਕਦੀ ਸੀ।
ਇਸ ਕਾਰਨ ਹੀ ਇਸ ਮਾਮਲੇ ਦੀ ਸੁਣਵਾਈ ਹੁਣ ਡਬਲ ਬੈਂਚ ਨੂੰ ਰੈਫ਼ਰ ਕਰਨ ਦੀ ਗੱਲ ਆਖੀ ਗਈ ਹੈ। ਪੰਜਾਬ ਸਰਕਾਰ ਵੱਲੋਂ ਪੂਰੀ ਯੋਜਨਾ ਬਣਾ ਜੇ ਇਸ ਦੀ ਸਹੂਲਤ ਪਰਿਵਾਰਾਂ ਨੂੰ ਹੀ ਦਿੱਤੀ ਜਾ ਸਕਦੀ ਹੈ ਜਿਨ੍ਹਾਂ ਦੀ ਆਰਥਿਕ ਸਥਿਤੀ ਠੀਕ ਨਹੀਂ ਹੈ। ਪਰ ਕੁਝ ਅਜਿਹੇ ਪਰਿਵਾਰਾਂ ਵੱਲੋਂ ਵੀ ਇਸ ਯੋਜਨਾ ਦਾ ਲਾਭ ਲਿਆ ਜਾ ਰਿਹਾ ਹੈ ਜਿਨ੍ਹਾਂ ਨੂੰ ਇਸ ਦੀ ਜਰੂਰਤ ਨਹੀਂ ਹੈ।
Previous Postਪੰਜਾਬ: 12 ਕਲਾਸ ਦਾ ਵਿਦਿਆਰਥੀ ਅਗੇ ਚਾਹੁੰਦਾ ਸੀ ਪੜਾਈ ਕਰਨੀ, ਪਰ ਘਰ ਦੇ ਹਾਲਾਤਾਂ ਤੋਂ ਤੰਗ ਆ ਕੀਤੀ ਖ਼ੁਦਕੁਸ਼ੀ
Next Postਪੰਜਾਬ: ਧੀ ਦੇ ਪ੍ਰੇਮੀ ਨੂੰ ਮਾਂ ਨੇ ਆਪਣੇ ਸਾਥੀਆਂ ਨਾਲ ਮਿਲਕੇ ਉਤਾਰਿਆ ਮੌਤ ਦੇ ਘਾਟ, ਮੁੰਡੇ ਦੀ ਮਾਂ ਨੇ ਦਿੱਤਾ ਬਿਆਨ