ਆਈ ਤਾਜਾ ਵੱਡੀ ਖਬਰ
ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਨੂੰ ਜਿੱਥੇ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਪ੍ਰਭਾਵਤ ਕਰ ਰਹੀ ਹੈ ਉਥੇ ਭਾਰਤ ਦੇ ਵਿੱਚ ਵੀ ਦੂਜੀ ਲਹਿਰ ਦੇ ਚਾਲੂ ਹੋ ਜਾਣ ਕਾਰਨ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ। ਦੇਸ਼ ਅੰਦਰ ਕਰੋਨਾ ਦੇ ਕੇਸ ਦਿਨੋਂ-ਦਿਨ ਵਧ ਰਹੇ ਹਨ। ਜਿਸ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਗਈਆਂ ਹਨ। ਜਿੱਥੇ ਵੱਧ ਪ੍ਰਭਾਵਤ ਹੋਣ ਵਾਲੇ ਸੂਬਿਆਂ ਅਤੇ ਜ਼ਿਲਿਆ ਅੰਦਰ ਰਾਤ ਦਾ ਕਰਫਿਊ ਲਾਗੂ ਕੀਤਾ ਗਿਆ ਹੈ। ਉੱਥੇ ਹੀ ਬਹੁਤ ਸਾਰੇ ਹਾਈ ਰਿਸਕ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ।ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਦੇਸ਼ ਅੰਦਰ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ।
ਉੱਥੇ ਹੀ ਸੂਬੇ ਅੰਦਰ 15 ਮਈ ਤੱਕ ਦੀ ਤਾਲਾਬੰਦੀ ਵੀ ਕੀਤੀ ਗਈ ਹੈ। ਸਰਕਾਰ ਵੱਲੋਂ ਜਿਥੇ ਪੰਜਵੀਂ, ਅੱਠਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਦੇ ਹੋਏ ਅਗਲੀਆਂ ਕਲਾਸਾਂ ਵਿਚ ਕਰ ਦਿੱਤੇ ਗਏ ਹਨ। ਉਥੇ ਹੀ 12ਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਸੀ। ਹੁਣ ਸੀ ਬੀ ਐਸ ਈ ਸਕੂਲਾਂ ਦੇ ਵਿਦਿਆਰਥੀਆਂ ਲਈ ਹੁਣ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਬੋਰਡ ਵਲੋਂ ਬਾਰਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਗਈ ਸੀ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਸੀ ਕਿ ਬਾਰਵੀਂ ਜਮਾਤ ਦੀ ਪ੍ਰੀਖਿਆ ਮੁਲਤਵੀ ਕੀਤੀਆਂ ਗਈਆਂ ਸਨ।
ਕੇਂਦਰੀ ਸਿੱਖਿਆ ਮੰਤਰੀ ਨੇ ਕਿਹਾ ਹੈ ਕਿ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬੱਚਿਆਂ ਨੂੰ ਪ੍ਰੀਖਿਆ ਦੀ ਤਿਆਰੀ ਲਈ 15 ਦਿਨ ਦਾ ਸਮਾਂ ਵੀ ਦਿੱਤਾ ਜਾਵੇਗਾ। ਸੀ ਬੀ ਐਸ ਈ ਦੇ ਕੇਂਦਰੀ ਸਿੱਖਿਆ ਮੰਤਰੀ ਪ੍ਰੀਖਿਆਵਾਂ ਕਰਵਾਉਣ ਲਈ ਆਪਣੇ ਫ਼ੈਸਲੇ ਤੇ ਡਟੇ ਹੋਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ 15 ਦਿਨ ਪਹਿਲਾਂ ਹੀ ਡੇਟ ਸ਼ੀਟ ਸਬੰਧੀ ਸੂਚਨਾ ਜਾਰੀ ਕੀਤੀ ਜਾਵੇਗੀ। ਕਰੋਨਾ ਸਥਿਤੀ ਨੂੰ ਦੇਖਦੇ ਹੋਏ ਹੋਣ ਵਾਲੀਆਂ ਪ੍ਰੀਖਿਆਵਾਂ ਦੇ ਪੈਟਰਨ ਵਿੱਚ ਵੀ ਫੇਰਬਦਲ ਕੀਤਾ ਜਾ ਰਿਹਾ ਹੈ, ਜਿਸ ਨੂੰ ਵਿਦਿਆਰਥੀ ਬੋਰਡ ਦੀ ਵੈਬਸਾਈਟ ਤੋਂ ਡਾਊਨਲੋਡ ਕਰ ਸਕਦੇ ਹਨ।
ਜਿਸ ਨਾਲ ਬੱਚਿਆਂ ਨੂੰ ਪ੍ਰੀਖਿਆਵਾਂ ਵਿੱਚ ਮਦਦ ਮਿਲੇਗੀ। ਉਥੇ ਹੀ ਬੱਚਿਆਂ ਦੀਆਂ ਬਾਰਵੀਂ ਕਲਾਸ ਦੀਆਂ ਹੋਣ ਵਾਲੀਆਂ ਪ੍ਰੀਖਿਆਵਾਂ ਸਬੰਧੀ ਸੈਂਪਲ ਪੇਪਰ ਵੀ ਜਾਰੀ ਕੀਤੇ ਜਾ ਰਹੇ ਹਨ ਜਿਸ ਨਾਲ ਵਿਦਿਆਰਥੀ ਆਪਣੀ ਤਿਆਰੀ ਕਰ ਸਕਣ। ਇਸ ਪ੍ਰਸ਼ਨ ਬੈਂਕ ਨੂੰ ਡਾਊਨਲੋਡ ਕਰਨ ਲਈ ਸੀ ਬੀ ਐਸ ਈ ਦੀ ਅਧਿਕਾਰਤ ਵੈਬਸਾਈਟ ਦੀ ਮਦਦ ਲਈ ਜਾ ਸਕਦੀ ਹੈ।
Previous Postਆਸਟ੍ਰੇਲੀਆ ਤੋਂ ਆਈ ਮਾੜੀ ਖਬਰ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ
Next Postਪੰਜਾਬ ਚ ਮੌਜੂਦਾ ਹਾਲਾਤਾਂ ਨੂੰ ਦੇਖ ਕੇ ਇਥੇ 31 ਮਈ ਤਕ ਲੱਗ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ