ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਹੀ ਬਹੁਤ ਸਾਰੀਆਂ ਪਾਬੰਦੀਆਂ ਦੇਸ਼ ਵਿੱਚ ਲਾਗੂ ਕਰ ਦਿੱਤੀਆਂ ਗਈਆਂ ਸਨ ਜਿਸ ਨਾਲ ਕਰੋਨਾ ਨੂੰ ਵਧਣ ਤੋਂ ਰੋਕਿਆ ਜਾ ਸਕੇ। ਦੇਸ਼ ਵਿਚ ਜਿੱਥੇ ਤਾਲਾਬੰਦੀ ਕੀਤੀ ਗਈ ਉੱਥੇ ਹੀ ਬਹੁਤ ਸਾਰੇ ਕਾਰੋਬਾਰ ਠੱਪ ਹੋ ਗਏ ਅਤੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਵੀ ਮਾਰਚ ਤੋਂ ਬੰਦ ਕੀਤਾ ਗਿਆ। ਇਸ ਦੌਰਾਨ ਹੀ ਕੌਮਾਂਤਰੀ ਉਡਾਨਾਂ ਉੱਪਰ ਵੀ ਮਾਰਚ ਤੋਂ ਹੀ ਰੋਕ ਲਗਾ ਦਿੱਤੀ ਗਈ ਸੀ ਅਤੇ ਕੁੱਝ ਖਾਸ ਸਮਝੌਤਿਆਂ ਤਹਿਤ ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ। ਇਸ ਤੋ ਇਲਾਵਾ ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਵਧੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ, ਜਾਣ ਵਾਲੀਆਂ ਉਡਾਣ ਉੱਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ।
ਜਿਸ ਕਾਰਨ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਭਾਰਤੀਆਂ ਨੂੰ ਮੁਸ਼ਕਲ ਦਾ ਸਾਹਮਣਾ ਕਰਨਾ ਪਿਆ। ਹੁਣ ਇਸ ਦੇਸ਼ ਤੋਂ ਭਾਰਤੀ ਯਾਤਰੀਆਂ ਲਈ ਇਕ ਵੱਡੀ ਖ਼ਬਰ ਦਾ ਐਲਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਤੋਂ ਬ੍ਰਿਟੇਨ ਜਾਣ ਵਾਲੇ ਯਾਤਰੀਆਂ ਨੂੰ ਉਸ ਸਮੇਂ ਵੱਡੀ ਰਾਹਤ ਮਿਲੀ ਜਦੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਬ੍ਰਿਟੇਨ ਆਉਣ ਦੀ ਖੁੱਲ੍ਹ ਦੇ ਦਿੱਤੀ ਹੈ। ਬਹੁਤ ਸਾਰੇ ਦੇਸ਼ਾਂ ਨੂੰ ਰੈਡ ਲਿਸਟ ਵਿਚ ਰੱਖਿਆ ਗਿਆ ਸੀ ਜਿਸ ਕਾਰਨ ਉਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਰੋਕ ਲਗਾਈ ਗਈ ਸੀ।
ਇਸ ਲਿਸਟ ਦੀ ਸੂਚੀ ਵਿੱਚ ਭਾਰਤ ਦਾ ਨਾਮ ਵੀ ਸ਼ਾਮਲ ਸੀ। ਪਰ ਹੁਣ ਭਾਰਤ ਨੂੰ ਇਸ ਲਿਸਟ ਵਿਚੋਂ ਅੰਬਰ ਸੂਚੀ ਵਿੱਚ ਸ਼ਾਮਲ ਕਰ ਦਿੱਤਾ ਗਿਆ ਹੈ। ਭਾਰਤ ਦੇ ਇਲਾਵਾ ਹੋਰ ਵੀ ਕੁਝ ਦੇਸ਼ਾਂ ਨੂੰ ਅੰਬਰ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਵਿੱਚ ਬਹਿਰੀਨ, ਕਤਰ ਅਤੇ ਸੰਯੁਕਤ ਅਰਬ ਅਮੀਰਾਤ ਸ਼ਾਮਲ ਹਨ। ਇਸ ਸਬੰਧੀ ਜਾਣਕਾਰੀ ਬ੍ਰਿਟੇਨ ਦੇ ਆਵਾਜਾਈ ਸਕੱਤਰ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ।
ਜਿਨ੍ਹਾਂ ਦੱਸਿਆ ਕਿ ਅੰਬਰ ਸੂਚੀ ਦੇ ਅਧੀਨ ਕੀਤੇ ਜਾਣ ਤੋਂ ਬਾਅਦ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਨੂੰ ਬ੍ਰਿਟੇਨ ਪਹੁੰਚਣ ਤੇ ਆਪਣੇ ਘਰਾਂ ਵਿੱਚ 10 ਦਿਨ ਲਈ ਕੁਆਰੰਟੀਨ ਰਹਿਣਾ ਪਵੇਗਾ। ਪਰ ਪਹਿਲਾਂ ਭਾਰਤ ਤੋਂ ਬ੍ਰਿਟੇਨ ਆਉਣ ਵਾਲੇ ਯਾਤਰੀਆਂ ਨੂੰ ਹੋਟਲ ਦੇ ਵਿੱਚ 10 ਦਿਨ ਇਕਾਂਤਵਾਸ ਵਿੱਚ ਰਹਿਣਾ ਪੈਂਦਾ ਸੀ। ਪਰ ਹੁਣ ਕੀਤੀ ਗਈ ਤਬਦੀਲੀ ਦੇ ਕਾਰਨ ਅਤੇ ਬ੍ਰਿਟੇਨ ਨੇ ਕਰੋਨਾ ਨਿਯਮਾਂ ਵਿੱਚ ਛੋਟ ਦਿੰਦੇ ਹੋਏ ਯਾਤਰੀਆਂ ਨੂੰ ਵੱਡੀ ਰਾਹਤ ਦਿੱਤੀ ਹੈ।
Previous Postਜੇਲ ਚ ਬੰਦ ਡੇਰਾ ਸਰਸਾ ਸਾਧ ਰਾਮ ਰਹੀਮ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਪੰਜਾਬ : 5 ਹਜਾਰ ਵਾਲਾ ਸੂਟ ਦੁਕਾਨਦਾਰ ਨੇ 395 ਚ ਦੇਣ ਦਾ ਕੀਤਾ ਐਲਾਨ ਤਾਂ ਦੂਜੀਆਂ ਸਟੇਟਾਂ ਤੋਂ ਵੀ ਆ ਗਈਆਂ ਔਰਤਾਂ ਫਿਰ ਪੈ ਗਿਆ ਇਹ ਪੁਆੜਾ