ਆਈ ਤਾਜਾ ਵੱਡੀ ਖਬਰ
ਸੂਬਾ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਜਿੱਥੇ ਅਹਿਮ ਐਲਾਨ ਕੀਤੇ ਜਾ ਰਹੇ ਹਨ। ਉਥੇ ਹੀ ਬੱਚਿਆਂ ਦੀ ਪੜ੍ਹਾਈ ਲਈ ਅਹਿਮ ਕਦਮ ਚੁੱਕੇ ਗਏ ਹਨ। ਸੂਬਾ ਸਰਕਾਰ ਵੱਲੋਂ ਜਿੱਥੇ ਖੇਤੀ ਕਾਨੂੰਨਾ ਦੀ ਲੜਾਈ ਲੜ ਰਹੇ ਕਿਸਾਨਾਂ ਦੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਉਸ ਸਮੇਂ ਸੂਬਾ ਸਰਕਾਰ ਲੋਕਾਂ ਨੂੰ ਸਹੂਲਤਾਂ ਦੇ ਕੇ ਖੁਸ਼ ਕਰ ਰਹੀ ਹੈ। ਜਿਥੇ ਬੀਤੇ ਕੱਲ੍ਹ ਸੂਬਾ ਸਰਕਾਰ ਵੱਲੋਂ ਕਰੋਨਾ ਦੇ ਟੀਕਾਕਰਣ ਨੂੰ ਲੈ ਕੇ ਇੱਕ ਐਲਾਨ ਕੀਤਾ ਗਿਆ ਸੀ।
ਉਥੇ ਹੀ ਕੈਪਟਨ ਸਰਕਾਰ ਵੱਲੋਂ ਇਕ ਹੋਰ ਵੱਡਾ ਐਲਾਨ ਅੱਜ ਕਰ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਦੇ ਕਾਰਨ ਸਭ ਲੋਕਾਂ ਵੱਲੋਂ ਤਾਰੀਫ਼ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਸਤੰਤਰਤਾ ਸੈਲਾਨੀ ਤੇ ਉਨ੍ਹਾਂ ਦੇ ਸਾਰੇ ਯੋਗ ਵਾਰਸਾਂ ਨੂੰ ਮੁਫਤ ਸਫਰ ਸਹੂਲਤ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ। ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਵੱਲੋਂ ਸਤੰਤਰਤਾ ਸੈਲਾਨੀ ਵਿਭਾਗ ਵੱਲੋਂ ਸਬੰਧਤ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਜਿਸ ਵਿੱਚ ਨਵੇਂ ਫੈਸਲੇ ਦੇ ਅਨੁਸਾਰ ਸਤੰਤਰਤਾ ਸੈਲਾਨੀ ਨੂੰ ਪੰਜਾਬ ਰੋਡਵੇਜ਼, ਅਤੇ ਪੀ ਆਰ ਟੀ ਸੀ ਦੀਆਂ ਸਧਾਰਨ, ਏ ਸੀ ਬੱਸਾਂ ਵਿਚ ਮੁਫਤ ਸਫਰ ਸਹੂਲਤ ਦਿੱਤੀ ਗਈ ਹੈ। ਉਸ ਤੋਂ ਬਿਨਾਂ ਉਸ ਦੀ ਵਿਧਵਾ, ਬੇਰੁਜ਼ਗਾਰ ਲੜਕੀਆਂ, ਅਣਵਿਆਈਆਂ, ਲੜਕਾ ਲੜਕੀ ਪੋਤਾ-ਪੋਤੀ ਦੋਹਤੀ,ਦੋਹਤਰਾ ਨੂੰ ਵੀ ਸ਼ਾਮਲ ਕੀਤਾ ਗਿਆ ਹੈ।ਸ੍ਰੀ ਸੋਨੀ ਨੇ ਦੱਸਿਆ ਕਿ ਕੈਪਟਨ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਕਈ ਅਹਿਮ ਫ਼ੈਸਲੇ ਸੁਤੰਤਰਤਾ ਸੈਲਾਨੀਆਂ ਅਤੇ ਉਨ੍ਹਾਂ ਦੇ ਯੋਗ ਵਾਰਸਾ ਦੀ ਭਲਾਈ ਹਿਤ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਤਾਂ ਜੋ ਸੁਤੰਤਰਤਾ ਸੈਲਾਨੀਆਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਲਾਂ ਪੇਸ਼ ਨਾ ਆ ਸਕਣ। ਉਨ੍ਹਾਂ ਵੱਲੋਂ ਦੇਸ਼ ਲਈ ਨਿਭਾਈਆਂ ਗਈਆਂ ਸੇਵਾਵਾਂ ਦੇ ਬਦਲੇ ਕੁਝ ਰਾਹਤ ਦਿੱਤੀ ਜਾਵੇ। ਹੁਣ ਸੂਬਾ ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਤੋਂ ਬਾਅਦ ਸੁਤੰਤਰਤਾ ਸੈਲਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ ਹੈ। ਕਿਉਂਕਿ ਹੁਣ ਉਹ ਪਰਿਵਾਰ ਪੰਜਾਬ ਸਰਕਾਰ ਵੱਲੋਂ ਗਈ ਦਿੱਤੀ ਗਈ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦਾ ਫਾਇਦਾ ਲੈ ਸਕਦੇ ਹਨ।
Previous Postਪੰਜਾਬ ਦੇ ਆਦਮ ਪੁਰ ਏਅਰਪੋਰਟ ਤੋਂ ਆਈ ਇਹ ਮਾੜੀ ਖਬਰ ਪਈਆਂ ਭਾਜੜਾਂ
Next Postਪੰਜਾਬ ਹਾਈ ਕੋਰਟ ਤੋਂ ਸਕੂਲ ਫੀਸਾਂ ਦੇ ਬਾਰੇ ਚ ਆਈ ਵੱਡੀ ਖਬਰ – ਆਇਆ ਇਹ ਫੈਸਲਾ