ਆਈ ਤਾਜਾ ਵੱਡੀ ਖਬਰ
ਅੱਜ ਤਕ ਕਿਸਾਨਾਂ ਦੀਆਂ ਖੇਤੀ ਕਾਨੂੰਨਾਂ ਨੂੰ ਲੈ ਕੇ ਮੰਗਾ ਨੂੰ ਮੰਨਿਆ ਨਹੀਂ ਜਾ ਰਿਹਾ ਹੈ। ਦੇਸ਼ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਉੱਥੇ ਹੀ ਬਹੁਤ ਸਾਰੇ ਕਿਸਾਨ ਇਸ ਸੰਘਰਸ਼ ਦੇ ਦੌਰਾਨ ਸ਼ਹੀਦ ਹੋ ਚੁੱਕੇ ਹਨ। ਸਰਕਾਰ ਵੱਲੋਂ ਜਿਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ ਉਥੇ ਹੀ ਕਿਸਾਨਾਂ ਵੱਲੋਂ ਵੀ ਸੰਘਰਸ਼ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਮੋਰਚੇ ਲਾਕੇ ਡਟੇ ਹੋਏ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਜਦੋਂ ਤਕ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਹ ਵਾਪਸ ਆਪਣੇ ਘਰ ਨਹੀਂ ਜਾਣਗੇ।
ਹੁਣ ਟਰੈਕਟਰ ਰੈਲੀ ਕਰਨ ਦੇ ਬਾਰੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਸਦਾ ਐਲਾਨ ਰਾਕੇਸ਼ ਟਿਕੈਤ ਵੱਲੋਂ ਕੀਤਾ ਗਿਆ ਹੈ। ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨ ਆਗੂਆਂ ਵੱਲੋਂ ਸਾਰੇ ਕਿਸਾਨਾਂ ਦੀ ਅਗਵਾਈ ਕੀਤੀ ਜਾ ਰਹੀ ਹੈ। ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦੇ ਹੋਏ ਮੁੜ ਟ੍ਰੈਕਟਰ ਰੈਲੀ ਕਰਨ ਦਾ ਐਲਾਨ ਕੀਤਾ ਗਿਆ ਸੀ। ਜੋ ਹੁਣ 15 ਅਗਸਤ ਦੇ ਮੌਕੇ ਤੇ ਕੀਤੀ ਜਾ ਰਹੀ ਹੈ ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ, 15 ਅਗਸਤ ਨੂੰ ਟਰੈਕਟਰ ਰੈਲੀ ਕਰਨ ਦਾ ਸਹੀ ਫੈਸਲਾ ਲਿਆ ਹੈ।
26 ਜਨਵਰੀ ਨੂੰ ਵੀ ਕਿਸਾਨਾਂ ਵੱਲੋਂ ਟਰੈਕਟਰ ਰੈਲੀ ਕੀਤੀ ਗਈ ਸੀ ਜਿਸ ਸਮੇਂ ਲਾਲ ਕਿਲੇ ਦੀ ਘਟਨਾ ਨੂੰ ਲੈ ਕੇ ਸਥਿਤੀ ਕੁਝ ਤਣਾਅਪੂਰਨ ਬਣ ਗਈ ਸੀ। ਹੁਣ ਟਰੈਕਟਰ ਰੈਲੀ ਬਾਰੇ ਜੀਂਦ ਦੇ ਕਿਸਾਨਾਂ ਵੱਲੋਂ ਵੀ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਕਿ ਉਹ ਨੇਤਾਵਾਂ ਨੂੰ ਉਨ੍ਹਾਂ ਦੇ ਪਿੰਡਾਂ ਵਿੱਚ ਝੰਡਾ ਨਹੀਂ ਲਹਿਰਾਉਣ ਦੇਣਗੇ। ਇਹ ਕੰਮ ਹੁਣ ਕਿਸਾਨਾਂ ਨੂੰ ਕਰਨ ਦਿੱਤਾ ਜਾਵੇਗਾ। ਟਰੈਕਟਰ ਪਰੇਡ ਲਈ ਰਾਕੇਸ਼ ਟਿਕੈਤ ਵੱਲੋਂ ਆਖਿਆ ਗਿਆ ਹੈ ਕਿ 15 ਅਗਸਤ ਨੂੰ ਟਰੈਕਟਰ ਪਰੇਡ ਦੌਰਾਨ ਟਰੈਕਟਰਾਂ ਤੇ ਤਿਰੰਗਾ ਲੱਗਾ ਹੋਇਆ ਵੇਖਣਾ ਮਾਣ ਵਾਲੀ ਗੱਲ ਹੋਵੇਗੀ।
ਜਿਸ ਨਾਲ ਦੇਸ਼ ਭਗਤੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਦਾ ਹੈ। 15 ਅਗਸਤ ਨੂੰ ਦਿੱਲੀ ਵਿੱਚ ਅੰਦੋਲਨ ਵਾਲੀ ਥਾਂ ਤੇ ਅਮਰੋਹਾ ਹਾਪੁੜ ਮੁਰਾਦਾਬਾਦ ਸਮੇਤ ਪੂਰੇ ਯੂਪੀ ਦੇ ਕਿਸਾਨ ਆਉਣਗੇ ਅਤੇ ਇਸ ਰੈਲੀ ਵਿਚ ਹਿੱਸਾ ਲੈਣਗੇ। ਰਾਕੇਸ਼ ਟਿਕੈਤ ਨੇ ਐਤਵਾਰ ਨੂੰ ਕਿਹਾ ਹੈ ਕਿ ਟਰੈਕਟਰ ਰੈਲੀ ਕੱਡਣੀ ਕੋਈ ਗਲਤ ਗੱਲ ਨਹੀਂ ਹੈ ਜੀਦ ਦੇ ਲੋਕ ਕ੍ਰਾਂਤੀਕਾਰੀ ਹਨ ਉਨ੍ਹਾਂ ਨੇ 15 ਅਗਸਤ ਨੂੰ ਟਰੈਕਟਰ ਰੈਲੀ ਕਰਨ ਦਾ ਫੈਸਲਾ ਲਿਆ ਹੈ, ਪਰ ਸੰਜੁਕਤ ਕਿਸਾਨ ਮੋਰਚੇ ਦਾ ਇਸ ਬਾਰੇ ਕੀ ਫੈਸਲਾ ਆਵੇਗਾ ਇਸ ਬਾਰੇ ਅਜੇ ਕੁਝ ਨਹੀਂ ਕਿਹਾ ਗਿਆ।
Previous Postਕੈਪਟਨ ਸਰਕਾਰ ਨੇ ਇਹਨਾਂ ਲੋਕਾਂ ਲਈ ਲੈ ਲਿਆ ਹੁਣ ਇਹ ਵੱਡਾ ਫੈਸਲਾ – ਆਈ ਤਾਜਾ ਵੱਡੀ ਖਬਰ
Next Postਮਹਿਲਾ ਸਰਪੰਚ ਦੇ ਘਰ ਵਾਲੇ ਨੇ ਵੀਡੀਓ ਬਣਾ ਕੇ ਨਹਿਰ ਚ ਮਾਰੀ ਛਾਲ ਫਿਰ ਵਾਪਰਿਆ ਅਜਿਹਾ- ਸਾਰੇ ਇਲਾਕੇ ਚ ਹੋ ਗਈ ਚਰਚਾ