ਹੁਣ ਪੰਜਾਬ ਦੇ ਇਸ ਸਕੂਲ ਚੋਂ ਆਏ 4 ਵਿਦਿਆਰਥੀ ਪੌਜੇਟਿਵ ਸਕੂਲ ਨੂੰ ਕੀਤਾ ਗਿਆ ਬੰਦ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਨੂੰ ਲੈ ਕੇ ਜਿੱਥੇ ਸੂਬਾ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸਿਹਤ ਮੰਤਰਾਲੇ ਵੱਲੋਂ ਵੀ ਲੋਕਾਂ ਨੂੰ ਸਮੇਂ ਸਮੇਂ ਤੇ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾਂਦੀ ਹੈ। ਕਿਉਂਕਿ ਸਰਕਾਰ ਵੱਲੋਂ ਜਿਥੇ ਕਰੋਨਾ ਪਾਬੰਦੀਆਂ ਅਤੇ ਕਰੋਨਾ ਟੀਕਾਕਰਨ ਦੇ ਨਾਲ ਕਾਫੀ ਹੱਦ ਤੱਕ ਕਾਬੂ ਪਾ ਲਿਆ ਗਿਆ ਸੀ। ਉਥੇ ਹੀ ਬੀਤੇ ਦਿਨੀਂ ਦੱਖਣੀ ਅਫ਼ਰੀਕਾ ਦੇ ਵਿੱਚ ਨਵੇਂ ਵਾਇਰਸ ਦੇ ਪੈਦਾ ਹੋਣ ਕਾਰਨ ਦੁਨੀਆ ਵਿੱਚ ਇੱਕ ਵਾਰ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਦੱਖਣੀ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਨਾਂ ਅਤੇ ਯਾਤਰੀਆਂ ਉੱਪਰ ਪੂਰਨ ਰੂਪ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ।

ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪੰਜਾਬ ਵਿੱਚ ਵੀ ਇਸ ਨਵੇਂ ਵਾਇਰਸ ਦੇ ਕੇਸ ਆਉਣੇ ਸ਼ੁਰੂ ਹੋ ਗਏ ਹਨ। ਹੁਣ ਪੰਜਾਬ ਦੇ ਇਸ ਸਕੂਲ ਵਿੱਚ 4 ਵਿਦਿਆਰਥੀ ਕਰੋਨਾ ਦੀ ਚਪੇਟ ਵਿਚ ਆ ਗਏ ਹਨ ਜਿਸ ਕਾਰਨ ਸਕੂਲ ਬੰਦ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬ ਦੇ ਫ਼ਿਰੋਜ਼ਪੁਰ ਦੇ ਅਧੀਨ ਆਉਣ ਵਾਲੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੱਸੋਆਣਾ ਦੇ ਹੋਰ ਚਾਰ ਵਿਦਿਆਰਥੀਆਂ ਦੇ ਕਰੋਨਾ ਦੀ ਚਪੇਟ ਵਿੱਚ ਆਉਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬਾਕੀ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਵੀ ਡਰ ਪੈਦਾ ਹੋ ਗਿਆ ਹੈ।

ਫਿਰੋਜ਼ਪੁਰ ਜ਼ਿਲੇ ਦੇ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੱਸੋਆਣਾ ਵਿੱਚ ਜਿਥੇ ਚਾਰ ਵਿਦਿਆਰਥੀਆਂ ਕਰੋਨਾ ਦੀ ਚਪੇਟ ਵਿਚ ਆਏ ਹਨ ਉਥੇ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਸਵਾਲ ਖੜੇ ਹੋ ਗਏ ਹਨ। ਵਿਦਿਆਰਥੀਆਂ ਦੇ ਕਰੋੜਾਂ ਦੀ ਚਪੇਟ ਵਿੱਚ ਆਉਣ ਤੋਂ ਬਾਅਦ ਇਸ ਸਕੂਲ ਨੂੰ 12 ਦਸੰਬਰ ਤਕ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ ਜਿੱਥੇ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਸਿਹਤ ਵਿਭਾਗ ਅਤੇ ਸਿਹਤ ਮੰਤਰੀ ਅਤੇ ਅਧਿਕਾਰੀਆਂ ਵੱਲੋਂ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ।

ਇਸ ਸਭ ਦੇ ਬਾਵਜੂਦ ਵੀ ਸਕੂਲਾਂ ਵਿੱਚ ਬੱਚਿਆਂ ਦੇ ਕਰੋਨਾ ਨਾਲ ਪ੍ਰਭਾਵਤ ਹੋਣ ਨੂੰ ਕਰੋਨਾ ਦੀ ਤੀਜੀ ਲਹਿਰ ਦਾ ਆਗਾਜ਼ ਵੀ ਮੰਨਿਆ ਜਾ ਰਿਹਾ ਹੈ। ਇਸ ਤੋਂ ਤਿੰਨ ਦਿਨ ਪਹਿਲਾਂ ਇਸ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਕੱਸੋਆਣਾ ਦੇ ਵਿਦਿਆਰਥੀਆਂ ਵੀ ਕਰੋਨਾ ਦੀ ਚਪੇਟ ਵਿਚ ਆ ਗਏ ਸਨ ਜਿਨ੍ਹਾਂ ਦੀ ਪੁਸ਼ਟੀ 4 ਦਸੰਬਰ ਨੂੰ ਕੀਤੀ ਗਈ ਸੀ। ਉਥੇ ਹੀ ਹੁਣ ਕਰੋਨਾ ਦੇ ਕਾਰਨ ਇਸ ਸਕੂਲ ਦੇ ਬੰਦ ਹੋਣ ਦੇ ਨਾਲ ਪੰਜਾਬ ਦੇ ਬੰਦ ਹੋਣ ਵਾਲੇ ਸਕੂਲਾਂ ਦੀ ਗਿਣਤੀ ਪੰਜ ਹੋ ਗਈ ਹੈ।