ਹੁਣ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਦਿੱਤੀ ਇਹ ਵੱਡੀ ਚੇਤਾਵਨੀ ਸੋਚਾਂ ਚ ਪਈ ਮੋਦੀ ਸਰਕਾਰ

ਤਾਜਾ ਵੱਡੀ ਖਬਰ

ਬਹੁਤ ਸਾਰੇ ਸੂਬਿਆਂ ਵਿੱਚ ਕਿਸਾਨ ਆਗੂਆਂ ਵੱਲੋਂ ਕਰਵਾਈਆਂ ਜਾਣ ਵਾਲੀਆਂ ਮਹਾਂਪੰਚਾਇਤਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਇਨ੍ਹਾਂ ਮਹਾਂਪੰਚਾਇਤਾਂ ਦਾ ਮਕਸਦ ਸਭ ਕਿਸਾਨਾਂ ਨੂੰ ਇਸ ਸੰਘਰਸ਼ ਨਾਲ ਜੋੜਨਾ ਹੈ। ਦੇਸ਼ ਅੰਦਰ ਜਿੱਥੇ ਖੇਤੀ ਕਾਨੂੰਨਾਂ ਨੂੰ ਸਰਕਾਰ ਵਲੋਂ ਕਿਸਾਨਾਂ ਦੇ ਹਿਤ ਵਿੱਚ ਦੱਸਿਆ ਜਾ ਰਿਹਾ ਹੈ। ਉੱਥੇ ਹੀ ਕਿਸਾਨ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਸਰਕਾਰ ਪਾਸੋਂ ਕਰ ਰਹੇ ਹਨ। ਇਨ੍ਹਾਂ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਹੁਣ ਤੱਕ ਕਿਸਾਨ ਆਗੂਆਂ ਅਤੇ ਸਰਕਾਰ ਦੇ ਵਿਚਕਾਰ ਹੋਈਆਂ ਸਾਰੀਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸਦੇ ਚਲਦੇ ਹੋਏ ਕਿਸਾਨਾਂ ਸੰਘਰਸ਼ ਨੂੰ ਤੇਜ਼ ਕੀਤਾ ਗਿਆ ਸੀ ਤੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਵਿੱਚ ਸੋਧ ਦਾ ਪ੍ਰਸਤਾਵ ਜਾਰੀ ਕੀਤਾ ਗਿਆ ਸੀ ਜਿਸ ਨੂੰ ਕਿਸਾਨਾਂ ਵੱਲੋਂ ਠੁਕਰਾ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਲਈ ਮੁਲਤਵੀ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ ਜਿਸ ਨੂੰ ਮੰਨਣ ਤੋਂ ਵੀ ਕਿਸਾਨਾਂ ਵੱਲੋਂ ਇਨਕਾਰ ਕੀਤਾ ਗਿਆ ਹੈ। ਉਥੇ ਹੀ ਅੱਜ 18 ਫਰਵਰੀ ਨੂੰ 12 ਵਜੇ ਤੋਂ 4 ਵਜੇ ਤੱਕ ਰੇਲ ਆਵਾਜਾਈ ਮੁਕੰਮਲ ਰੂਪ ਵਿੱਚ ਜਾਮ ਕੀਤੀ ਗਈ।

ਜਿਸ ਨੂੰ ਹਰ ਵਰਗ ਵੱਲੋਂ ਸਮਰਥਨ ਦਿੱਤਾ ਗਿਆ।ਉੱਥੇ ਹੀ ਹੁਣ ਰਾਕੇਸ਼ ਟਿਕੈਤ ਨੇ ਸਰਕਾਰ ਨੂੰ ਇੱਕ ਵੱਡੀ ਚੇਤਾਵਨੀ ਦਿੱਤੀ ਹੈ ਜਿਸ ਨਾਲ ਮੋਦੀ ਸਰਕਾਰ ਸੋਚਾਂ ਵਿੱਚ ਪੈ ਗਈ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਵੱਲੋਂ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਅਗਰ ਇਹ ਸੰਘਰਸ਼ ਤੇਜ਼ ਕਰਦੇ ਹੋਏ ਕਿਸਾਨਾਂ ਨੂੰ ਦਿੱਲੀ ਜਾਣਾ ਪਿਆ ਤਾਂ 40 ਲੱਖ ਟਰੈਕਟਰਾਂ ਨਾਲ ਦਿੱਲੀ ਵਿੱਚ ਕਿਸਾਨਾਂ ਵੱਲੋਂ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨ ਆਗੂਆਂ ਦਾ ਅਗਲਾ ਟੀਚਾ ਦੇਸ਼ ਭਰ ਦੇ 40 ਲੱਖ ਟਰੈਕਟਰਾਂ ਨੂੰ ਇਕੱਠੇ ਕਰ ਕੇ ਦਿੱਲੀ ਜਾਣ ਦਾ ਹੈ। 26 ਨਵੰਬਰ 2020 ਤੋਂ ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਕੀਤਾ ਗਿਆ ਸੰਘਰਸ਼ ਅੱਜ 85 ਵੇਂ ਦਿਨ ਵੀ ਜਾਰੀ ਹੈ।

ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਆਖਿਆ ਹੈ ਕਿ ਸਰਕਾਰ ਗਲਤ ਆਸ ਵਿੱਚ ਨਾ ਰਹੇ ਕਿ ਕਿਸਾਨ ਫਸਲਾਂ ਦੀ ਕਟਾਈ ਲਈ ਘਰ ਚਲੇ ਜਾਣਗੇ। ਜਿਸ ਸਮੇਂ ਤਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਕਿਸਾਨਾਂ ਦਾ ਸੰਘਰਸ਼ ਇਸ ਤਰ੍ਹਾਂ ਹੀ ਜਾਰੀ ਰਹੇਗਾ।