ਹੁਣੇ ਹੁਣੇ CBSE ਸਕੂਲਾਂ ਲਈ ਆਈ ਵੱਡੀ ਖਬਰ , 30 ਜੂਨ ਤੱਕ ਲਈ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਕਰੋਨਾ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਹਸਪਤਾਲਾਂ ਵਿੱਚ ਵੀ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਵੀ ਦੇਖਦੇ ਹੋਏ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਸਰਕਾਰ ਵੱਲੋਂ 5ਵੀ,8ਵੀ ਤੇ ਦਸਵੀ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਇਮਤਿਹਾਨ ਦੇ ਅਗਲੀ ਕਲਾਸ ਵਿਚ ਕਰ ਦਿੱਤਾ ਗਿਆ ਹੈ। ਉਥੇ ਹੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਰੱਖਣ ਦੇ ਵੀ ਆਦੇਸ਼ ਦਿੱਤੇ ਗਏ ਹਨ ਤਾਂ ਜੋ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ।

ਹੁਣ ਸੀ ਬੀ ਐਸ ਈ ਸਕੂਲਾਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਜੂਨ ਤੱਕ ਲਈ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਕੇਂਦਰੀ ਮਾਧਿਅਮ ਸਿੱਖਿਆ ਬੋਰਡ ਵੱਲੋਂ ਐਫੀਲੀਏਸ਼ਨ ਲਈ ਸਕੂਲਾਂ ਵੱਲੋਂ ਅਰਜ਼ੀਆਂ ਜਮ੍ਹਾ ਕਰਵਾਉਣ ਲਈ ਸਮੇਂ ਸੀਮਾ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਸੀ ਬੀ ਐਸ ਈ ਬੋਰਡ ਨੇ ਇਹ ਫੈਸਲਾ ਦੇਸ਼ ਭਰ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਲਿਆ ਹੈ। ਕਰੋਨਾ ਦੀ ਸਥਿਤੀ ਤੇ ਵਿਚਾਰ ਚਰਚਾ ਕਰਨ ਅਤੇ ਸਮੀਖਿਆ ਕਰਨ ਤੋਂ ਬਾਅਦ ਹੀ ਐਫੀਲੀਏਸ਼ਨ ਲਈ ਆਨਲਾਈਨ ਅਪਲਾਈ ਕਰਨ ਲਈ ਤਰੀਕ ਨੂੰ ਵਧਾ ਦਿੱਤਾ ਹੈ।

ਸੀ ਬੀ ਐਸ ਈ ਬੋਰਡ ਵੱਲੋਂ ਇਸ ਤੋਂ ਇਲਾਵਾ ਅਪਗ੍ਰੇਡੇਸ਼ਨ ਅਤੇ ਵਿਸਤਾਰ ਲਈ ਅਰਜ਼ੀਆਂ ਜਮ੍ਹਾ ਕਰਨ ਦੀ ਤਰੀਕ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਹੁਣ ਸੀਬੀਐਸੀ ਬੋਰਡ ਦੇ ਅਧੀਨ ਆਉਣ ਵਾਲੇ ਸਾਰੇ ਸਕੂਲ ਐਫੀਲੀਏਸ਼ਨ ਲਈ ਅਰਜ਼ੀਆਂ 30 ਜੂਨ ਤੱਕ ਜਮ੍ਹਾਂ ਕਰਵਾਉਣ ਦੇ ਆਦੇਸ਼ ਦੇ ਦਿੱਤੇ ਗਏ ਹਨ। ਇਸ ਤਰੀਕ ਨੂੰ ਕਰੋਨਾ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਹੀ ਵਧਾਇਆ ਗਿਆ ਹੈ। ਇਸ ਦੇ ਨਾਲ ਹੀ ਸੀ ਬੀ ਐਸ ਈ ਬੋਰਡ ਵੱਲੋਂ ਆਖਿਆ ਗਿਆ ਹੈ ਕਿ ਕੋਈ ਵੀ ਲੇਟ ਫੀਸ ਨਹੀਂ ਲਈ ਜਾਵੇਗੀ।

ਸੀ ਬੀ ਐਸ ਈ ਬੋਰਡ ਨੇ ਇਹ ਫੈਸਲਾ ਦੇਸ਼ ਭਰ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਲਿਆ ਹੈ। ਜਿੱਥੇ ਐਫੀਲੀਏਸ਼ਨ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਆਖਰੀ ਤਰੀਕ ਨੂੰ ਅੱਗੇ ਨਹੀਂ ਵਧਾਇਆ ਸਗੋਂ ਅਪਗਰੇਡੇਸ਼ਨ ਤੇ ਐਕਸਟੈਨਸ਼ਨ ਲਈ ਵੀ ਸਮੇਂ ਸੀਮਾ ਨੂੰ ਵਧਾ ਦਿਤਾ ਗਿਆ ਹੈ।