ਹੁਣੇ ਹੁਣੇ CM ਚਨੀ ਨੇ ਪੰਜਾਬ ਚ ਕਰਫਿਊ ਲਗਾਉਣ ਬਾਰੇ ਅਤੇ ਸਕੂਲਾਂ ਨੂੰ ਬੰਦ ਕਰਨ ਬਾਰੇ ਦਿੱਤਾ ਇਹ ਹੁਕਮ

ਆਈ ਤਾਜਾ ਵੱਡੀ ਖਬਰ 

ਦੇਸ਼ ਵਿਚ ਵਧ ਰਹੇ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰ ਵੱਲੋਂ ਸਖਤੀ ਨੂੰ ਵਧਾਇਆ ਜਾ ਰਿਹਾ ਹੈ ਕਿ ਬਹੁਤ ਸਾਰੇ ਸੂਬਿਆਂ ਵਿੱਚ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ ਅਤੇ ਕਈ ਸੂਬਿਆਂ ਵਿੱਚ ਰਾਤ ਦਾ ਕਰਫਿਊ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਦੇ ਪੰਜ ਜ਼ਿਲਿਆਂ ਵਿਚ ਜਿਥੇ ਤਾਲਾਬੰਦੀ ਕੀਤੀ ਗਈ ਹੈ ਉਥੇ ਹੀ। ਉਥੇ ਹੀ ਪੰਜਾਬ ਦੇ ਵਿਚ ਵੀ ਪਟਿਆਲਾ ਦੀ ਯੂਨੀਵਰਸਿਟੀ ਅਤੇ ਮੈਡੀਕਲ ਕਾਲਜ ਦੇ ਵਿੱਚ ਲਗਾਤਾਰ ਕਰੋਨਾ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਬੀਤੀ ਰਾਤ ਮੁੱਖ ਮੰਤਰੀ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ। ਹੁਣ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪੰਜਾਬ ਵਿਚ ਕਰਫਿਊ ਲਗਾਉਣ ਬਾਰੇ ਅਤੇ ਸਕੂਲਾਂ ਨੂੰ ਬੰਦ ਕਰਨ ਬਾਰੇ ਦਿੱਤਾ ਇਹ ਹੁਕਮ । ਪਜਾਬ ਵਿਚ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਬੀਤੀ ਰਾਤ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਹੰਗਾਮੀ ਮੀਟਿੰਗ ਕੀਤੀ ਗਈ ਹੈ ਜਿੱਥੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨ ਤੋਂ ਬਾਅਦ ਸਥਿਤੀ ਨੂੰ ਜਾਣਦੇ ਹੋਏ ਸਖਤ ਪਾਬੰਦੀਆਂ ਲਾਗੂ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਹੈ।

ਜਿੱਥੇ ਪੰਜਾਬ ਵਿਚ ਵਿਦਿਅਕ ਅਦਾਰਿਆਂ ਵਿੱਚ ਕਰੋਨਾ ਦੇ ਮਾਮਲੇ ਵਧ ਰਹੇ ਸਨ ਉਥੇ ਹੀ ਇਸ ਕੋਰੋਨਾ ਦੇ ਕਾਰਨ ਸਕੂਲ-ਕਾਲਜ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਇਸ ਦੇ ਨਾਲ ਹੀ ਪੰਜਾਬ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕਰ ਦਿੱਤਾ ਹੈ। ਕੋਰੋਨਾ ਦੇ ਚੱਲਦੇ ਪੰਜਾਬ ਵਿੱਚ ਸਖ਼ਤੀ ਨੂੰ ਵਧਾ ਦਿੱਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਿਥੇ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਲਾਗੂ ਰੱਖੇ ਜਾਣ ਦਾ ਐਲਾਨ ਕੀਤਾ ਗਿਆ ਹੈ। ਉਥੇ ਹੀ ਬਿਨਾਂ ਕਿਸੇ ਕੰਮ ਤੋਂ ਅਗ਼ਰ ਕੋਈ ਵੀ ਵਿਅਕਤੀ ਰਾਤ ਦੇ ਲਾਗੂ ਕੀਤੇ ਗਏ ਇਸ ਕਰਫਿਊ ਦੌਰਾਨ ਕੋਈ ਵੀ ਵਿਅਕਤੀ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾ-ਰ-ਵਾ-ਈ ਕੀਤੀ ਜਾਵੇਗੀ।

ਐਮਰਜੈਂਸੀ ਸਥਿਤੀ, ਮੈਡੀਕਲ ਸਹੂਲਤਾਂ ਲਈ ਜਾਣ ਵਾਲੇ ਲੋਕਾਂ ਨੂੰ ਇਸ ਤੋਂ ਛੋਟ ਦਿੱਤੀ ਜਾਵੇਗੀ। ਰਾਤ ਦੇ ਕਰਫਿਊ ਦੇ ਨਾਲ ਹੀ ਸਕੂਲ, ਕਾਲਜ, ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਵੱਲੋਂ ਰਾਤ ਦੇ ਕਰਫਿਊ ਨੂੰ 15 ਜਨਵਰੀ ਤੱਕ ਲਾਗੂ ਕਰ ਦਿੱਤਾ ਗਿਆ ਹੈ।

ਸੂਬਾ ਸਰਕਾਰ ਵਲੋਂ ਜਾਰੀ ਨਵੀਂ ਗਾਈਡਲਾਈਨਜ਼ ਅਨੁਸਾਰ, ਰੈਸਟੋਰੈਂਟ,ਸਿਨੇਮਾ ਹਾਲ, ਹੋਟਲ , ਜਿੰਮ ਆਦਿ ਨੂੰ 50 ਫੀਸਦੀ ਸਮਰੱਥਾ ਨਾਲ ਖੋਲ੍ਹਣ ਦੀ ਛੋਟ ਦਿੱਤੀ ਗਈ ਹੈ। ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਦੀ ਪਾਲਣਾ ਕਰਨ ਦੀ ਵੀ ਸਖਤੀ ਨਾਲ ਤਾੜਨਾ ਜਾਰੀ ਕੀਤੀ ਗਈ।