ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿੱਥੇ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਹੀ ਘੱਟ ਸਮਾਂ ਬਚਿਆ ਹੈ। ਉਥੇ ਹੀ ਵੱਖ ਸਿਆਸੀ ਪਾਰਟੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਪੂਰੇ ਜ਼ੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉੱਥੇ ਹੀ ਬਹੁਤ ਸਾਰੀਆਂ ਪਾਰਟੀਆਂ ਵੱਲੋਂ ਇੱਕ ਦੂਜੇ ਉਪਰ ਦੋਸ਼ ਲਗਾਏ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦੇਸ਼ ਅੰਦਰ ਵੱਧ ਰਹੀ ਮਹਿੰਗਾਈ ਵੀ ਆਉਣ ਵਾਲੀਆਂ ਚੋਣਾਂ ਵਿਚ ਇੱਕ ਅਹਿਮ ਮੁੱਦਾ ਬਣੀ ਹੋਈ ਹੈ। ਕਿਉ ਕੇ ਲਗਾਤਾਰ ਪੈਟ੍ਰੋਲ ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਵਾਧੇ ਕਾਰਨ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।
ਹੁਣ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਹੁਣ ਹਾਹਾਕਾਰ ਮਚ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੰਡੀਗੜ੍ਹ ਵਿੱਚ ਅੱਜ ਉਸ ਸਮੇਂ ਸਥਿਤੀ ਕਾਫੀ ਗੰਭੀਰ ਹੋ ਗਈ ਜਦੋਂ ਪੰਜਾਬ ਵਿਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਵਧ ਕੇ ਵਿਰੋਧ ਕੀਤਾ ਜਾ ਰਿਹਾ ਸੀ। ਉਥੇ ਹੀ ਇਨ੍ਹਾਂ ਨੂੰ ਰੋਕਣ ਵਾਸਤੇ ਚੰਡੀਗੜ੍ਹ ਪੁਲਿਸ ਪ੍ਰਸ਼ਾਸਨ ਵੱਲੋਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ।
ਇਸ ਸਭ ਦੇ ਬਾਵਜੂਦ ਵੀ ਅਕਾਲੀ ਆਗੂ ਅਤੇ ਵਰਕਰ ਰੋਸ ਪ੍ਰਦਰਸ਼ਨ ਕਰਦੇ ਹੋਏ ਬੈਰੀਕੇਡ ਤੋੜਦੇ ਹੋਏ ਅੱਗੇ ਵਧ ਗਏ। ਇਸ ਘਟਨਾ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਜਿਥੇ ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘੱਟ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਾ ਸਰਕਾਰਾਂ ਨੂੰ ਵੀ ਘੱਟ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉਥੇ ਹੀ ਸੂਬਾ ਸਰਕਾਰ ਵੱਲੋਂ ਕੀਮਤਾਂ ਨੂੰ ਘਟ ਨਹੀਂ ਕੀਤਾ ਗਿਆ ਹੈ ਜਿਸ ਕਾਰਨ ਇਹ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਕੁਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਵੱਲੋਂ ਉਨ੍ਹਾਂ ਉੱਪਰ ਲਾਠੀਚਾਰਜ ਵੀ ਕੀਤਾ ਗਿਆ ਹੈ। ਜੋ ਕੇ ਨਿੰਦਣਯੋਗ ਘਟਨਾ ਹੈ, ਇਹ ਪ੍ਰਦਰਸ਼ਨ ਇਸ ਲਈ ਕੀਤਾ ਜਾ ਰਿਹਾ ਹੈ ਕਿਉਂਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਕੋਈ ਮੁਆਵਜ਼ਾ ਵੀ ਨਹੀਂ ਦਿੱਤਾ ਗਿਆ ਹੈ। ਕਿਉਂਕਿ ਕਿਸਾਨਾਂ ਦੀ ਬਾਸਮਤੀ, ਝੋਨੇ ਅਤੇ ਨਰਮੇ ਦੀ ਫਸਲ ਕਾਫੀ ਹੱਦ ਤੱਕ ਤਬਾਹ ਹੋ ਗਈ ਹੈ।
Previous Postਪੰਜਾਬ ਚ ਇਥੇ ਖੇਤਾਂ ਚ ਹੋਇਆ ਅਜਿਹਾ ਵੱਡਾ ਕਾਂਡ ਸਾਰਾ ਪਿੰਡ ਰਹਿ ਗਿਆ ਹੈਰਾਨ – ਮਚੀ ਹਾਹਾਕਾਰ
Next Postਕੁਦਰਤ ਦੇ ਰੰਗ : ਨੌਜਵਾਨ ਕੁੜੀ ਹਾਦਸੇ ਕਾਰਨ ਗਈ ਕੌਮ ਚ ਫਿਰ ਹੋਸ਼ ਚ ਆਉਣ ਤੇ ਹੋ ਗਿਆ ਇਹ ਅਜੀਬ ਕ੍ਰਿਸ਼ਮਾ