ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਪੰਜਾਬ ਦੀ ਸਿਆਸਤ ਵਿਚ ਆਏ ਦਿਨ ਹੀ ਬਹੁਤ ਸਾਰੀਆਂ ਉਥਲ ਪੁਥਲ ਨੂੰ ਦੇਖਿਆ ਜਾ ਰਿਹਾ ਹੈ। ਪੰਜਾਬ ਵਿਚ ਜਿਥੇ ਮੁੱਖ ਮੰਤਰੀ ਤੇ ਬਦਲਾਅ ਤੋਂ ਬਾਅਦ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਧਾਰਮਿਕ ਅਸਥਾਨਾਂ ਤੇ ਜਾ ਕੇ ਨਤਮਸਤਕ ਹੋਇਆ ਗਿਆ ਹੈ ਉਥੇ ਹੀ ਉਨ੍ਹਾਂ ਸੰਸਥਾਵਾਂ ਨਾਲ ਜੁੜੀਆਂ ਹੋਈਆਂ ਲੋਕਾਂ ਦੀਆਂ ਭਾਵਨਾਵਾਂ ਨੂੰ ਸਮਝਦੇ ਹੋਏ ਕਈ ਤਰਾਂ ਦੇ ਐਲਾਨ ਵੀ ਕੀਤੇ ਗਏ ਹਨ। ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਪੰਜਾਬ ਨੂੰ ਤਰੱਕੀ ਦੀ ਰਾਹ ਤੇ ਲਿਜਾਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਉਲੀਕਣ ਦਾ ਭਰੋਸਾ ਦਿਵਾਇਆ ਗਿਆ ਹੈ। ਉਥੇ ਹੀ ਉਨ੍ਹਾਂ ਨਾਲ ਜੁੜੀ ਹੋਈ ਕੋਈ ਨਾ ਕੋਈ ਖ਼ਬਰ ਸਾਹਮਣੇ ਆ ਜਾਂਦੀ ਹੈ।
ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀ ਹੈ। ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਬਣਾਏ ਜਾਣ ਦਾ ਐਲਾਨ ਜਿੱਥੇ ਸਾਰੇ ਪੰਜਾਬ ਦੇ ਕਾਂਗਰਸ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਹਾਈਕਮਾਨ ਵੱਲੋਂ ਕੀਤਾ ਗਿਆ ਹੈ। ਹੁਣ ਮੁੱਖ ਮੰਤਰੀ ਚੰਨੀ ਲਈ ਦਿੱਲੀ ਤੋਂ ਇਕ ਨਵਾਂ ਫ਼ਰਮਾਨ ਜਾਰੀ ਹੋਇਆ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਾਂਗਰਸ ਵਿੱਚ ਜਿੱਥੇ ਰਾਹੁਲ ਗਾਂਧੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੀਟਿੰਗ ਵਾਸਤੇ ਦਿੱਲੀ ਬੁਲਾਇਆ ਗਿਆ ਹੈ। ਉਥੇ ਹੀ ਸਭ ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੋ ਰਹੀ ਹੈ ਕਿ ਅੱਜ ਦੁਪਹਿਰ 2 ਵਜੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੜਕੀ ਰਸਤੇ ਰਾਹੀਂ ਪੰਜਾਬ ਭਵਨ ਵਿਖੇ ਪਹੁੰਚੇ ਸਨ।
ਉਧਰ ਅੱਜ ਸੁਨੀਲ ਜਾਖੜ ਦੀ ਰਾਹੁਲ ਗਾਂਧੀ ਨਾਲ ਹੋਈ ਮੁਲਾਕਾਤ ਤੋਂ ਬਾਅਦ ਰਾਹੁਲ ਗਾਂਧੀ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਫਿਰ ਤੋਂ ਦਿੱਲੀ ਬੁਲਾਵਾ ਲਿਆ ਗਿਆ ਹੈ। ਕੱਲ ਦੇਰ ਰਾਤ ਡੇਢ ਵਜੇ ਤੱਕ ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਹੋਈ ਹੈ ਉਥੇ ਹੀ ਇਸ ਮੁਲਾਕਾਤ ਵਿੱਚ ਹਰੀਸ਼ ਰਾਵਤ ਅਤੇ ਹੋਰ ਆਗੂ ਸ਼ਾਮਲ ਸਨ। ਜਿੱਥੇ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਨਵੇਂ ਮੰਤਰੀ ਮੰਡਲ ਦਾ ਫੈਸਲਾ ਵੀ ਕੀਤਾ ਗਿਆ ਸੀ।
ਉੱਥੇ ਹੀ ਇਹ ਉਮੀਦ ਕੀਤੀ ਜਾ ਰਹੀ ਸੀ ਕਿ ਨਵੇਂ ਨਾਵਾਂ ਦਾ ਐਲਾਨ ਹੁਣ ਮੁੱਖ ਮੰਤਰੀ ਵੱਲੋਂ ਪੰਜਾਬ ਪਹੁੰਚ ਕੇ ਕੀਤਾ ਜਾਵੇਗਾ। ਕਿਉਂਕਿ ਕਾਂਗਰਸ ਪਾਰਟੀ ਵਿੱਚ ਨਵੇਂ ਅਤੇ ਪੁਰਾਣੇ ਚਿਹਰਿਆਂ ਦੇ ਸੁਮੇਲ ਨੂੰ ਕਾਇਮ ਰੱਖਿਆ ਜਾਵੇਗਾ। ਚਰਨਜੀਤ ਸਿੰਘ ਚੰਨੀ ਜਿੱਥੇ ਤੜਕਸਾਰ ਹੀ ਦਿੱਲੀ ਤੋਂ ਪੰਜਾਬ ਲਈ ਰਵਾਨਾ ਹੋਏ ਸਨ, ਉੱਥੇ ਹੀ ਹੁਣ ਮੁੜ ਤੋਂ ਉਨ੍ਹਾਂ ਨੂੰ ਫਿਰ ਦਿੱਲੀ ਜਾਣਾ ਪਵੇਗਾ।
Previous Postਪੰਜਾਬ ਚ ਸਫ਼ਰ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਹਨਾਂ ਵਲੋਂ 3 ਦਿਨਾਂ ਲਈ ਹੋ ਗਿਆ ਇਹ ਐਲਾਨ
Next Postਭਾਰਤ ਬੰਦ ਨੂੰ ਲੈ ਕੇ ਹੁਣ ਪੰਜਾਬ ਚ ਇਥੋਂ ਆਈ ਇਹ ਵੱਡੀ ਤਾਜਾ ਖਬਰ