ਆਈ ਤਾਜਾ ਵੱਡੀ ਖਬਰ
ਖੇਤੀ ਕਨੂੰਨਾਂ ਨੂੰ ਲੈ ਕੇ ਫ਼ਿਲਮ ਨਗਰੀ ਦੀ ਗੱਲ ਕੀਤੀ ਜਾਵੇ ਤਾਂ ਅਦਾਕਾਰ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਅੱਜ-ਕੱਲ੍ਹ ਚਰਚਾ ਵਿਚ ਰਹਿੰਦੇ ਹਨ।ਆਏ ਦਿਨ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦੀ ਚਰਚਾ ਸੁਰਖੀਆਂ ਵਿੱਚ ਰਹਿੰਦੀ ਹੈ। ਜਿੱਥੇ ਅੱਜ ਖੇਤੀ ਕਾਨੂੰਨਾ ਨੂੰ ਲੈ ਕੇ ਬਹੁਤ ਸਾਰੇ ਫਿਲਮੀ ਅਦਾਕਾਰਾ ਵਲੋ ਸਾਥ ਦਿੱਤਾ ਜਾ ਰਿਹਾ ਹੈ । ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੀ ਕੁਝ ਕਲਾਕਾਰਾਂ ਵੱਲੋਂ ਆਲੋਚਨਾ ਵੀ ਕੀਤੀ ਜਾ ਰਹੀ ਹੈ। ਬਹੁਤ ਸਾਰੇ ਕਲਾਕਾਰ ਆਪਣੀਆਂ ਨਿੱਜੀ ਗੱਲਾਂ ਕਰਕੇ ਚਰਚਾ ਵਿਚ ਰਹਿੰਦੇ ਹਨ। ਫ਼ਿਲਮ ਜਗਤ ਦੇ ਸਦਾ ਬਹਾਰ ਕਲਾਕਾਰ ਅਜਿਹੇ ਹਨ ।
ਜਿਨ੍ਹਾਂ ਨੇ ਆਪਣੀ ਮਿਹਨਤ ਸਦਕਾ ਆਪਣੀ ਇਕ ਵੱਖਰੀ ਪਹਿਚਾਣ ਬਣਾਈ ਹੈ। ਇਸ ਸਾਲ ਦੇ ਵਿੱਚ ਫਿਲਮੀ ਜਗਤ, ਰਾਜਨੀਤਿਕ ਜਗਤ ,ਖੇਡ ਜਗਤ, ਸੰਗੀਤ ਜਗਤ ਦੇ ਵਿੱਚ ਵੀ ਬਹੁਤ ਸਾਰੀਆਂ ਹਸਤੀਆਂ ਬਹੁਤ ਸਾਰੀਆਂ ਚਰਚਾ ਦੇ ਦੌਰ ਵਿੱਚੋਂ ਲੰਘ ਰਹੀਆਂ ਹਨ। ਜਿੱਥੇ ਫਿਲਮ ਜਗਤ ਤੋਂ ਬਹੁਤ ਹੀ ਮਸ਼ਹੂਰ ਅਦਾਕਾਰ ਧਰਮਿੰਦਰ ਦੀ ਘਰਵਾਲੀ ਹੇਮਾ ਮਾਲਨੀ ਵੱਲੋਂ ਕਿਸਾਨ ਅੰਦੋਲਨ ਬਾਰੇ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਬਹੁਤ ਸਾਰੇ ਕਲਾਕਾਰ ਕਰੋਨਾ ਦੇ ਕਾਰਨ ਵੀ ਚਰਚਾ ਦਾ ਵਿਸ਼ਾ ਬਣੇ ਹੋਏ ਹਨ।
ਜਿੱਥੇ ਬਹੁਤ ਸਾਰੇ ਫ਼ਿਲਮੀ ਕਲਾਕਾਰਾਂ ਵੱਲੋਂ ਕਰੋਨਾ ਦੇ ਸਮੇਂ ਲੋਕਾਂ ਦੀ ਮਦਦ ਕੀਤੀ ਗਈ ਤੇ ਅੱਜ ਕਿਸਾਨੀ ਸੰਘਰਸ਼ ਦੀ ਵੀ ਹਮਾਇਤ ਕੀਤੀ ਜਾ ਰਹੀ ਹੈ। ਉਥੇ ਹੀ ਮਥੁਰਾ ਤੋਂ ਭਾਜਪਾ ਸੰਸਦ ਮੈਂਬਰ ਤੇ ਫਿਲਮ ਅਭਿਨੇਤਰੀ ਹੇਮਾ ਮਾਲਿਨੀ ਵੱਲੋਂ ਕਿਸਾਨੀ ਸੰਘਰਸ਼ ਦੇ ਬਾਰੇ ਵਿਰੋਧੀ ਧਿਰ ਉੱਤੇ ਦੋਸ਼ ਲਾਇਆ ਗਿਆ ਹੈ, ਕਿਸਾਨੀ ਸੰਘਰਸ਼ ਵਿਰੋਧੀ ਧਿਰ ਵੱਲੋਂ ਲੋਕਾਂ ਨੂੰ ਬਹਿਕਾਵੇ ਵਿੱਚ ਲਿਆ ਕੇ ਕਰਵਾਇਆ ਜਾ ਰਿਹਾ ਹੈ। ਹੇਮਾ ਮਾਲਿਨੀ ਵੱਲੋਂ ਕਿਸਾਨੀ ਅੰਦੋਲਨ ਬਾਰੇ ਕੀਤੀ ਗਈ ਇਹ ਟਿੱਪਣੀ ਧਰਮਿੰਦਰ ਦੇ ਪਰਿਵਾਰ ਪ੍ਰਤੀ ਲੋਕਾਂ ਦੀ ਨਰਾਜ਼ਗੀ ਨੂੰ ਹੋਰ ਵਧਾ ਸਕਦੀ ਹੈ।
ਹੇਮਾ ਮਾਲਿਨੀ ਵੱਲੋਂ ਕਿਹਾ ਗਿਆ ਹੈ ਕਿ ਅੰਦੋਲਨਕਾਰੀ ਕਿਸਾਨਾਂ ਨੂੰ ਇਹ ਪਤਾ ਨਹੀਂ ਕਿ ਇਹ ਖੇਤੀ ਕਾਨੂੰਨ ਉਨ੍ਹਾਂ ਦੇ ਹੱਕ ਵਿੱਚ ਹਨ। ਹੇਮਾ ਮਾਲਿਨੀ ਨੇ ਕਿਹਾ ਕਿ ਕਿਸਾਨਾਂ ਨੂੰ ਇਨ੍ਹਾਂ ਖੇਤੀ ਕਾਨੂੰਨਾਂ ਵਿੱਚ ਕੀ ਮੁਸ਼ਕਿਲ ਨਜ਼ਰ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਨਹੀਂ ਜਾਣਦੇ , ਕਿ ਉਹ ਕੀ ਚਾਹੁੰਦੇ ਹਨ। ਹੇਮਾ ਮਾਲਿਨੀ ਤੋਂ ਪਹਿਲਾਂ ਧਰਮਿੰਦਰ ਦੇ ਪੁੱਤਰ ਸੰਨੀ ਦਿਓਲ ਜੋ ਗੁਰਦਾਸਪੁਰ ਤੋਂ ਭਾਜਪਾ ਦੇ ਸੰਸਦ ਮੈਂਬਰ ਹਨ। ਉਹਨਾਂ ਵੱਲੋਂ ਵੀ ਭਾਜਪਾ ਸਰਕਾਰ ਦਾ ਸਮਰਥਨ ਕਰਦੇ ਹੋਏ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿਚ ਹੋਣ ਦੀ ਗੱਲ ਆਖੀ ਗਈ ਸੀ। ਪੰਜਾਬੀ ਹੋਣ ਦੇ ਨਾਤੇ ਉਨ੍ਹਾਂ ਵੱਲੋਂ ਕੀਤੀ ਗਈ ਅਜਿਹੀ ਬਿਆਨਬਾਜ਼ੀ ਕਾਰਨ ਲੋਕ ਉਹਨਾਂ ਨਾਲ ਨਰਾਜ਼ ਹਨ।
Previous Postਪੰਜਾਬ ਦੇ ਮੌਸਮ ਦੀ ਹੁਣੇ ਹੁਣੇ ਆਈ ਇਹ ਤਾਜਾ ਵੱਡੀ ਜਾਣਕਾਰੀ, ਹੋ ਜਾਵੋ ਸਾਵਧਾਨ
Next Postਹੁਣ ਕਿਸਾਨ ਅੰਦੋਲਨ ਲਈ ਕੈਪਟਨ ਕੱਲ੍ਹ ਨੂੰ ਕਰਨ ਜਾ ਰਹੇ ਇਹ ਕੰਮ, ਸਾਰੇ ਪਾਸੇ ਹੋ ਗਈ ਚਰਚਾ