ਹੁਣੇ ਹੁਣੇ ਅਮਰੀਕਾ ਚ ਬਾਈਡੇਨ ਦੇ ਰਾਸ਼ਟਰਪਤੀ ਬਣਨ ਦੇ ਤੁਰੰਤ ਬਾਅਦ ਮੋਦੀ ਵਲੋਂ ਆ ਗਈ ਇਹ ਖਬਰ

ਆਈ ਤਾਜਾ ਵੱਡੀ ਖਬਰ

ਕਰੋਨਾ ਸਮੇਂ ਦੇ ਵਿੱਚ ਅਮਰੀਕਾ ਵਿਚ ਹੋਈਆਂ ਚੋਣਾਂ ਸਭ ਲਈ ਚਰਚਾ ਦਾ ਵਿਸ਼ਾ ਰਹੀਆਂ ਹਨ। ਕਿਉਂਕਿ ਇਸ ਭਿਆਨਕ ਕਰੋਨਾ ਦੇ ਵਿੱਚ ਕਰਵਾਈਆਂ ਗਈਆਂ ਇਹ ਚੋਣਾਂ ਕਿਸੇ ਚੁਣੌਤੀ ਤੋਂ ਘੱਟ ਨਹੀਂ ਸਨ। ਜਿੱਥੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਭਾਰੀ ਵੋਟਾਂ ਦੇ ਫ਼ਰਕ ਨਾਲ ਹਰਾ ਕੇ ਇਤਿਹਾਸਕ ਜਿੱਤ ਦਰਜ ਕਰਦੇ ਹੋਏ ਜੋ ਬਾਇਡਨ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਬਣ ਗਏ ਹਨ। ਇਸ ਤੋਂ ਬਾਅਦ ਵੀ ਡੋਨਾਲਡ ਟਰੰਪ ਵੱਲੋਂ ਆਪਣੀ ਹਾਰ ਨੂੰ ਸਵੀਕਾਰ ਨਾ ਕਰਦੇ ਹੋਏ ਬਹੁਤ ਸਾਰੇ ਉਪਰਾਲੇ ਕੀਤੇ ਗਏ ਕਿ ਉਹ ਆਪਣੇ ਅਹੁਦੇ ਤੇ ਬਰਕਰਾਰ ਰਹਿ ਸਕਣ।

ਪਰ ਹੁਣ ਅਮਰੀਕਾ ਚ ਜੋ ਬਾਇਡਨ ਦੇ ਰਾਸ਼ਟਰਪਤੀ ਬਣਨ ਦੇ ਤੁਰੰਤ ਬਾਅਦ ਮੋਦੀ ਵੱਲੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਜੋ ਬਾਇਡਨ ਨੇ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਦੇ ਤੌਰ ਤੇ ਅਮਰੀਕੀ ਸੰਸਦ ਭਵਨ ਕੈਪਿਟਲ ਤੇ ਵੈਸਟ ਫ਼ਰੰਟ ਵਿੱਚ ਸਹੁੰ ਚੁੱਕੀ ਹੈ। ਉਹਨਾਂ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਸਭ ਦੇਸ਼ਾਂ ਦੇ ਮੁਖੀਆਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਉਨ੍ਹਾਂ ਨੂੰ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੇ ਵਧਾਈ ਦਿੱਤੀ ਗਈ।

ਨਰਿੰਦਰ ਮੋਦੀ ਵੱਲੋਂ ਜੋ ਬਾਇਡਨ ਨੂੰ ਵਧਾਈ ਦੇਣ ਲਈ ਟਵੀਟ ਕੀਤਾ ਗਿਆ ਹੈ। ਜਿਸ ਵਿੱਚ ਉਹਨਾਂ ਕਿਹਾ ਹੈ ਕਿ ਅਸੀਂ ਦੋਵੇਂ ਮਿਲ ਕੇ ਕੰਮ ਕਰਨਗੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਇਕ ਹੋਰ ਟਵੀਟ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ ਸੰਯੁਕਤ ਰਾਜ ਅਮਰੀਕਾ ਵਿੱਚ ਇੱਕ ਸਫ਼ਲ ਕਾਰਜਕਾਲ ਲਈ ਮੇਰੀਆਂ ਸ਼ੁੱਭਕਾਮਨਾਵਾਂ ,ਕਿਉਂਕਿ ਅਸੀਂ ਆਮ ਚੁਣੌਤੀਆਂ ਨੂੰ ਸੰਬੋਧਿਤ ਕਰਨ ਅਤੇ ਵਿਸ਼ਵ ਸ਼ਾਂਤੀ ਅਤੇ ਸੁਰੱਖਿਆ ਨੂੰ ਅੱਗੇ ਵਧਾਉਣ ਵਿੱਚ ਇੱਕ ਜੁੱਟ ਹਾਂ। ਜਿੱਥੇ ਨਰਿੰਦਰ ਮੋਦੀ ਪਹਿਲਾਂ ਟਰੰਪ ਦੀ ਹਮਾਇਤ ਕਰਦੇ ਨਜ਼ਰ ਆ ਰਹੇ ਸਨ।

ਉੱਥੇ ਹੁਣ ਜੋ ਬਾਈਡੇਨ ਨੂੰ ਵਧਾਈ ਦਿੰਦੇ ਨਜ਼ਰ ਆ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਅਮਰੀਕਾ ਅਤੇ ਭਾਰਤ ਆਪਣੇ ਰਿਸ਼ਤਿਆਂ ਵਿਚ ਸਾਂਝੇਦਾਰੀ ਨੂੰ ਹੋਰ ਜ਼ਿਆਦਾ ਮਜ਼ਬੂਤ ਕਰੇਗਾ ਅਤੇ ਇਨ੍ਹਾਂ ਨੂੰ ਉਚਾਈਆਂ ਤਕ ਲੈ ਕੇ ਜਾਵੇਗਾ। ਉਨ੍ਹਾਂ ਰਾਸ਼ਟਰਪਤੀ ਜੋਅ ਬਾਈਡਨ ਨਾਲ ਕੰਮ ਕਰਨ ਦੀ ਵਚਨਬੱਧਤਾ ਵੀ ਜ਼ਾਹਿਰ ਕੀਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਸਾਡੇ ਕੋਲ ਇਕ ਸਮਰੱਥ ਅਤੇ ਬਹੁਪੱਖੀ ਏਜੰਡਾ ਹੈ ਜੋ ਆਰਥਿਕ ਰੁਝੇਵਿਆਂ ਅਤੇ ਲੋਕਾਂ ਨੂੰ ਜੀਵੰਤ ਲੋਕਾਂ ਨਾਲ ਜੋੜ ਰਿਹਾ ਹੈ।