ਹੁਣੇ ਹੁਣੇ ਅਮਰੀਕਾ ਤੋਂ ਆਈ ਵੱਡੀ ਖਬਰ – ਵਜਿਆ ਇਹ ਖਤਰੇ ਦਾ ਘੁੱਗੂ ਜਾਰੀ ਹੋ ਗਈ ਐਮਰਜੈਂਸੀ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਪੂਰੀ ਦੁਨੀਆਂ ਵਿੱਚ ਤਰਥੱਲੀ ਮਚਾ ਦਿੱਤੀ ਸੀ ਉੱਥੇ ਹੀ ਬਹੁਤ ਸਾਰੇ ਪਰਵਾਰਾਂ ਵਿੱਚ ਇਸਦੀ ਮਾਰ ਪਈ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਫਾਨੀ ਸੰਸਾਰ ਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ। ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਅਤੇ ਕਰੋਨਾ ਟੀਕਾਕਰਨ ਦੇ ਜ਼ਰੀਏ ਇਸ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਗਈ। ਉੱਥੇ ਹੀ ਇਸ ਮਹਾਮਾਰੀ ਦੇ ਨਾਲ ਵਿਸ਼ਵ ਦਾ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਜਿੱਥੇ ਕਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ ਵੀ ਸਭ ਤੋਂ ਵਧੇਰੇ ਹੈ।

ਉੱਥੇ ਹੀ ਕਰੋਨਾ ਦੇ ਮੁੜ ਤੋਂ ਕਈ ਦੇਸ਼ਾਂ ਵਿੱਚ ਅਜਿਹੇ ਮਾਮਲੇ ਸਾਹਮਣੇ ਆਉਣ ਲੱਗ ਪਏ ਹਨ ਜਿਸ ਬਾਰੇ ਉਨ੍ਹਾਂ ਦੇਸ਼ਾਂ ਵੱਲੋਂ ਸੋਚਿਆ ਨਹੀਂ ਗਿਆ ਸੀ। ਹੁਣ ਅਮਰੀਕਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਖਤਰੇ ਦਾ ਘੁੱਗੂ ਵੱਜ ਗਿਆ ਹੈ ਅਤੇ ਐਮਰਜੰਸੀ ਜਾਰੀ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਨਿਊਯਾਰਕ ਸੂਬੇ ਵਿੱਚ ਫਿਰ ਤੋਂ ਕਰੋਨਾ ਦੇ ਮਾਮਲੇ ਲਗਾਤਾਰ ਵਧਣ ਕਾਰਨ ਨਿਊਯਾਰਕ ਸੂਬੇ ਵਿਚ ਗਵਰਨਰ ਕੈਥੀ ਹੋਚੁਲ ਵੱਲੋਂ ਐਮਰਜੈਂਸੀ ਦਾ ਐਲਾਨ ਕਰ ਦਿਤਾ ਗਿਆ ਹੈ।

ਜਿੱਥੇ ਇਹ ਐਮਰਜੈਂਸੀ ਕਰੋਨਾ ਦੇ ਵਾਧੇ ਨੂੰ ਵੇਖਦੇ ਹੋਏ 15 ਜਨਵਰੀ 2022 ਤੱਕ ਲਾਗੂ ਕਰ ਦਿੱਤੀ ਗਈ ਹੈ। ਕਿਉਂਕਿ ਇਸ ਸਮੇਂ ਬ੍ਰਿਟੇਨ ,ਅਮਰੀਕਾ ,ਕਨੇਡਾ ਅਤੇ ਕਈ ਯੂਰਪ ਦੇਸ਼ਾਂ ਵੱਲੋਂ ਵੀ ਕਰੋਨਾ ਦੇ ਨਵੇਂ ਵੇਰੀਏਂਟ ਨੂੰ ਦੇਖਦੇ ਹੋਏ ਵਿਦੇਸ਼ੀਆਂ ਦੇ ਆਉਣ ਉਪਰ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਗਵਰਨਰ ਕੈਥੀ ਹੋਚੁਲ ਵੱਲੋਂ ਇਹ ਐਮਰਜੈਂਸੀ ਦਾ ਐਲਾਨ ਬੀਤੇ ਦਿਨੀਂ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਖਤਰਨਾਕ ਵੈਰੀਐਂਟ ਨੂੰ ਦੇਖਦੇ ਹੋਏ ਕੀਤੀ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਹੈ ਕੇ ਸੂਬੇ ਦੇ ਹਸਪਤਾਲਾਂ ਵਿਚ ਇਕ ਮਹੀਨੇ ਤੋਂ ਲਗਾਤਾਰ ਆਉਣ ਵਾਲੇ ਕਰੋਨਾ ਮਰੀਜ਼ਾਂ ਦੇ ਵਾਧੇ ਨੂੰ ਦੇਖਦੇ ਹੋਏ ਇਹ ਚਿੰਤਾ ਜਾਹਿਰ ਕੀਤੀ ਜਾ ਰਹੀ ਹੈ। ਜਿੱਥੇ ਤਿੰਨ ਸੌ ਤੋਂ ਵਧੇਰੇ ਮਰੀਜ਼ ਇੱਕ ਦਿਨ ਵਿੱਚ ਦਾਖ਼ਲ ਕੀਤੇ ਜਾ ਰਹੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਬਣ ਗਿਆ ਹੈ। ਉਨ੍ਹਾਂ ਇਸ ਬਾਰੇ ਦਸਦੇ ਹੋਏ ਕਿਹਾ ਹੈ ਕਿ ਕਰੋਨਾ ਸੰਕਰਮਣ ਵਾਲੇ ਮਰੀਜ਼ ਅਪ੍ਰੈਲ ਤੋਂ ਬਾਅਦ ਇਸ ਤਰ੍ਹਾਂ ਨਹੀਂ ਵੇਖੇ ਗਏ ਸਨ।