ਹੁਣੇ ਹੁਣੇ ਆਈ ਮਾੜੀ ਖਬਰ ਇਥੇ ਲਗੇ ਲਾਸ਼ਾਂ ਦੇ ਢੇਰ ਦੇਸ਼ ਚ ਛਾਇਆ ਸੋਗ ਪ੍ਰਧਾਨ ਮੰਤਰੀ ਨੇ ਵੀ ਕੀਤਾ ਅਫਸੋਸ ਜਾਹਰ

ਆਈ ਤਾਜਾ ਵੱਡੀ ਖਬਰ

ਇਨਸਾਨ ਦੀ ਜਿੰਦਗੀ ਦੀ ਸਾਹਾਂ ਦੀ ਡੋਰ ਕਿਸ ਸਮੇਂ ਤੇ ਕਿੱਥੇ ਟੁੱਟ ਜਾਵੇ, ਕੁਝ ਨਹੀਂ ਕਿਹਾ ਜਾ ਸਕਦਾ। ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਕੁਝ ਹਾਦਸੇ ਮੌਸਮ ਕਾਰਨ ਹੋ ਰਹੇ ਹਨ ਤੇ ਕੁਝ ਵਰਤੀ ਜਾ ਰਹੀ ਅਣਗਹਿਲੀ ਕਾਰਨ। ਦੇਸ਼ ਅੰਦਰ ਧੁੰਦ ਪੈਣ ਕਾਰਨ ਵੀ ਬਹੁਤ ਸਾਰੇ ਹਾਦਸੇ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਸਾਲ ਦੇ ਪਹਿਲੇ ਮਹੀਨੇ ਵਿੱਚ ਹੀ ਇਨ੍ਹਾਂ ਖਬਰਾਂ ਨੇ ਮਾਹੌਲ ਨੂੰ ਸੋ-ਗ-ਮ-ਈ ਬਣਾ ਦਿੱਤਾ ਹੈ। ਦੁਨੀਆ ਨੇ ਬਹੁਤ ਕੁਝ ਗਵਾਇਆ ਤੇ ਬਹੁਤ ਕੁਝ ਸਿੱਖਿਆ ,ਜਿੱਥੇ ਕੋਰੋਨਾਂ ਦੇ ਚਲਦਿਆ ਹੋਇਆ ਦੁਨੀਆ ਚ ਬਹੁਤ ਲੋਕਾਂ ਦੀ ਜਾਨ ਚਲੀ ਗਈ ।

ਉਥੇ ਹੀ ਬਹੁਤ ਸਾਰੇ ਸੜਕ ਹਾਦਸੇ ਵਿੱਚ ਲੋਕਾਂ ਦੀ ਜਾਨ ਵੀ ਚਲੀ ਗਈ,ਤੇ ਕੁਝ ਹੋਰ ਕਾਰਨਾਂ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਹੁਣ ਇੱਕ ਅਜਿਹੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਲਾਸ਼ਾਂ ਦੇ ਢੇਰ ਲੱਗ ਗਏ ਹਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵੱਲੋਂ ਇਸ ਘਟਨਾ ਬਾਰੇ ਅਫਸੋਸ ਜ਼ਾਹਿਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਹੋਏ ਇੱਕ ਸੜਕ ਹਾਦਸੇ ਵਿੱਚ 11 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਸਾਹਮਣੇ ਆਇਆ ਹੈ। ਇਹ ਘਟਨਾ ਕਰਨਾਟਕ ਦੇ ਧਾਰਵਾੜ ਵਿੱਚ ਲਟੀਗਾਟੀ ਦੇ ਕੋਲ ਵਾਪਰੀ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਮਿੰਨੀ ਬੱਸ ਅਤੇ ਇਕ ਟਿੱਪਰ ਦੀ ਆਪਸ ਵਿਚ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਹਾਦਸੇ ਵਿਚ 11 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿਚ ਜਿਨ੍ਹਾਂ ਔਰਤਾਂ ਦੀ ਮੌਤ ਹੋਈ ਹੈ ਉਹ ਸਾਰੀਆਂ ਮਹਿਲਾ ਇੱਕ ਕਲੱਬ ਨਾਲ ਜੁੜੀਆਂ ਹੋਈਆਂ ਦੱਸੀਆਂ ਜਾ ਰਹੀਆਂ ਹਨ। ਇਸ ਕਲੱਬ ਦਾ ਨਾਮ Davanagere ਦੱਸਿਆ ਗਿਆ ਹੈ। ਇਸ ਘਟਨਾ ਵਿੱਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਹਾਦਸੇ ਵਿੱਚ ਮਰਨ ਵਾਲੇ ਲੋਕਾਂ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕੀਤੀ ਗਈ ਹੈ।