ਆਈ ਤਾਜਾ ਵੱਡੀ ਖਬਰ
26 ਜਨਵਰੀ ਵਾਲੇ ਦਿਨ ਲਾਲ ਕਿਲੇ ਦੀ ਹੋਈ ਘਟਨਾ ਨਾਲ ਜਿੱਥੇ ਇਸ ਕਿਸਾਨੀ ਅੰਦੋਲਨ ਉਪਰ ਗ-ਹਿ-ਰਾ ਅਸਰ ਹੋਇਆ ਹੈ ਉੱਥੇ ਹੀ ਪੁਲਿਸ ਵੱਲੋਂ ਹਿਰਾਸਤ ਵਿਚ ਬਹੁਤ ਸਾਰੇ ਲੋਕਾਂ ਨੂੰ ਰੱਖਿਆ ਹੋਇਆ ਹੈ। ਜਿੱਥੇ ਕਿਸਾਨ ਆਗੂਆਂ ਉੱਪਰ ਇਸ ਘਟਨਾ ਦੇ ਦੋ-ਸ਼ ਲਗਾਏ ਜਾ ਰਹੇ ਹਨ। ਉਥੇ ਹੀ ਪੁਲਿਸ ਵੱਲੋਂ ਨਿਰਦੋਸ਼ ਲੋਕਾਂ ਨੂੰ ਇ-ਲ-ਜ਼ਾ-ਮ ਲਗਾ ਕੇ ਗ੍ਰਿਫਤਾਰ ਕਰ ਲਿਆ ਗਿਆ। ਕਿਸਾਨ ਆਗੂਆਂ ਵੱਲੋਂ ਆਖਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਸ਼ਾਂਤ ਮਈ ਢੰਗ ਨਾਲ ਟਰੈਕਟਰ ਪਰੇਡ ਰਿੰਗ ਰੋਡ ਉੱਪਰ ਕਰਕੇ ਹੀ ਵਾਪਸ ਆਪਣੇ ਧਰਨਾ ਸਥਾਨ ਤੇ ਆਉਣ ਦਾ ਪ੍ਰੋਗਰਾਮ ਸੀ
ਜਿਸ ਦੇ ਤਹਿਤ ਇਹ ਸਾਰਾ ਪ੍ਰੋਗਰਾਮ ਉਲੀਕਿਆ ਗਿਆ। ਕੁਝ ਕਿਸਾਨਾਂ ਵੱਲੋਂ ਲਾਲ ਕਿਲੇ ਉੱਪਰ ਜਾ ਕੇ ਕੇਸਰੀ ਝੰਡਾ ਲਹਿਰਾਉਣ ਦੀ ਘਟਨਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਹੈ। ਹੁਣ ਪੰਜਾਬ ਦੀ ਇਸ ਜਗਾ ਦੇ 12 ਨੌਜਵਾਨ ਟਰੈਕਟਰ ਰੈਲੀ ਮਗਰੋਂ ਲਾਪਤਾ ਦੱਸੇ ਜਾ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੋਗੇ ਜ਼ਿਲੇ ਅਧੀਨ ਆਉਂਦੇ ਪਿੰਡ ਤਾਤਰੀਏ ਵਾਲਾ ਤੋਂ ਕਿਸਾਨ ਆਗੂਆਂ ਦੇ ਸੱਦੇ ਉਪਰ ਟਰੈਕਟਰ ਰੈਲੀ ਵਿੱਚ ਸ਼ਾਮਲ ਹੋਣ ਲਈ 17 ਨੌਜਵਾਨ ਟਿਕਰੀ ਬਾਰਡਰ ਲਈ ਰਵਾਨਾ ਹੋਏ ਸਨ।
ਹੁਣ ਟਿਕਰੀ ਬਾਰਡਰ ਤੇ ਮੌਜੂਦ ਪਿੰਡ ਦੇ ਹੋਰ ਲੋਕਾਂ ਵੱਲੋਂ ਇਨ੍ਹਾਂ ਨੌਜਵਾਨਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿ ਇਨ੍ਹਾਂ ਵਿੱਚੋਂ 12 ਨੌਜਵਾਨਾਂ ਨੂੰ ਪੁਲਿਸ ਵੱਲੋਂ ਹਿਰਾਸਤ ਵਿੱਚ ਰੱਖਿਆ ਗਿਆ ਹੈ। ਇਨ੍ਹਾਂ ਨੌਜਵਾਨਾਂ ਬਾਰੇ ਪਿੰਡ ਵਾਸੀ ਮੁਖਤਿਆਰ ਸਿੰਘ ਨੇ ਦੱਸਿਆ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਕਿਸੇ ਪਾਰਟੀ ਜਾਂ ਕਿਸੇ ਲੈਣਾ ਦੇਣਾ ਨਹੀਂ ਹੈ। ਇਹ ਨੌਜਵਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਤੇ ਕਿਸਾਨਾਂ ਦਾ ਸਾਥ ਦੇਣ ਲਈ ਦਿੱਲੀ ਰਵਾਨਾ ਹੋਏ ਸਨ।ਇਨ੍ਹਾਂ ਨੌਜਵਾਨਾਂ ਦੇ ਲਾਪਤਾ ਹੋਣ ਦੀ ਖਬਰ ਮਿਲਦੇ ਸਾਰ ਹੀ ਪਿੰਡ ਵਿੱਚ ਸ-ਹਿ-ਮ ਦਾ ਮਾਹੌਲ ਪਾਇਆ ਜਾ ਰਿਹਾ ਹੈ
ਤੇ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਚਿੰ-ਤਾ ਵਿੱਚ ਹਨ। ਮੀਡੀਆ ਨਾਲ ਗੱਲ ਬਾਤ ਕਰਦਿਆਂ ਪਿੰਡ ਦੇ ਨਿਵਾਸੀ ਮੁਖਤਿਆਰ ਸਿੰਘ ਨੇ ਨੌਜਵਾਨਾਂ ਬਾਰੇ ਜਾਣਕਾਰੀ ਦਿੱਤੀ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਕੋਈ ਵੀ ਅਜਿਹਾ ਰਿਕਾਰਡ ਨਹੀਂ ਜਿਸ ਵਿੱਚ ਇਨ੍ਹਾਂ ਤੇ ਕੋਈ ਪਰਚਾ ਜਾਂ ਕਿਸੇ ਜਥੇ ਬੰਦੀ ਨਾਲ਼ ਸੰਬੰਧਿਤ ਦੱਸਿਆ ਜਾ ਸਕੇ। ਇਹ ਸਭ ਗ਼ਰੀਬ ਨੌਜਵਾਨ ਕਿਸਾਨ ਪਰਿਵਾਰਾਂ ਨਾਲ ਸਬੰਧਤ ਹਨ। ਸਾਰੇ ਪਿੰਡ ਦੇ ਲੋਕਾਂ ਅਤੇ ਵੱਖ ਵੱਖ ਜਥੇ ਬੰਦੀਆਂ ਵੱਲੋਂ ਪੰਜਾਬ ਸਰਕਾਰ ਨੂੰ ਇਨ੍ਹਾਂ ਨੌਜਵਾਨਾਂ ਨੂੰ ਸਹੀ ਸਲਾਮਤ ਘਰ ਵਾਪਸ ਲਿਆਉਣ ਦੀ ਅਪੀਲ ਕੀਤੀ ਗਈ ਹੈ।
Previous Postਹੁਣ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਬਾਰੇ ਆਈ ਵੱਡੀ ਖਬਰ ਕਿਸਾਨ ਅੰਦੋਲਨ ਨੂੰ ਲੈ ਕੇ
Next Postਹੁਣੇ ਹੁਣੇ ਰਾਸ਼ਟਰਪਤੀ ਵਲੋਂ ਆਈ ਵੱਡੀ ਖਬਰ-ਖੇਤੀ ਕਨੂੰਨਾਂ ਤੇ ਕਹੀ ਇਹ ਗਲ੍ਹ