ਆਈ ਤਾਜਾ ਵੱਡੀ ਖਬਰ
ਦੁਨੀਆ ਵਿੱਚ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜਿਸ ਨਾਲ ਲੋਕਾਂ ਨੂੰ ਮੁੜ ਤੋਂ ਕੁਦਰਤੀ ਆਫਤ ਦੇ ਆਉਣ ਦਾ ਅਹਿਸਾਸ ਹੋ ਜਾਂਦਾ ਹੈ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤਕ ਆਉਣ ਵਾਲੀਆਂ ਬਹੁਤ ਸਾਰੀਆਂ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਇਕ ਤੋਂ ਬਾਅਦ ਇਕ ਲਗਾਤਾਰ ਅਜਿਹੀਆਂ ਕੁਦਰਤੀ ਆਫ਼ਤਾਂ ਦਾ ਸਾਹਮਣਾ ਲੋਕਾਂ ਨੂੰ ਕਰਨਾ ਪੈ ਰਿਹਾ ਹੈ ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਅਜੇ ਤੱਕ ਲੋਕਾਂ ਵੱਲੋਂ ਕਾਬੂ ਨਹੀਂ ਕੀਤਾ ਜਾ ਸਕਿਆ ਹੈ ਉਥੇ ਹੀ ਇੱਕ ਤੋਂ ਬਾਅਦ ਇੱਕ ਕੁਦਰਤੀ ਆਫ਼ਤਾਂ ਦੇ ਆਉਣ ਨਾਲ ਲੋਕਾਂ ਦੀਆਂ ਸਮੱਸਿਆਵਾਂ ਵਿੱਚ ਹੋਰ ਵਾਧਾ ਹੋਇਆ ਹੈ। ਜਿੱਥੇ ਸਮੁੰਦਰੀ ਤੂਫ਼ਾਨ , ਜੰਗਲੀ ਅੱਗ , ਭੂਚਾਲ ਅਤੇ ਹੋਰ ਬਹੁਤ ਸਾਰੀਆਂ ਬੀਮਾਰੀਆਂ ਨੇ ਲੋਕਾਂ ਨੂੰ ਘੇਰ ਕੇ ਰੱਖਿਆ ਹੋਇਆ ਹੈ।
ਹੁਣ ਇੱਥੇ 7.0 ਤੀਬਰਤਾ ਦਾ ਭੂਚਾਲ ਆਉਣ ਕਾਰਨ ਲੋਕ ਘਰਾਂ ਚੋਂ ਨਿੱਕਲ ਕੇ ਸੜਕਾਂ ਤੇ ਆ ਗਏ ਹਨ। ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਅਮਰੀਕਾ ਦੇ ਹੈਤੀ ਦੇ ਤੱਟਵਰਤੀ ਖੇਤਰਾਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿਸ ਬਾਰੇ ਜਾਣਕਾਰੀ ਅਮਰੀਕੀ ਭੂ ਵਿਗਿਆਨ ਸਰਵੇਖਣ ਵੱਲੋਂ ਦਿੱਤੀ ਗਈ ਹੈ। ਜਿੱਥੇ ਅੱਜ ਜ਼ਬਰਦਸਤ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਅੱਜ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 7.2 ਮਾਪੀ ਗਈ ਹੈ।
ਸ਼ਨੀਵਾਰ ਸਵੇਰੇ ਆਏ ਇਸ ਭੂਚਾਲ ਦੇ ਵਿੱਚ ਹਜ਼ਾਰਾਂ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਜ਼ਾਹਿਰ ਕੀਤਾ ਗਿਆ ਹੈ ਉਥੇ ਹੀ ਉਹ ਸਾਰੇ ਲੋਕ ਅੰਦਰ ਇਹ ਡਰ ਮਹਿਸੂਸ ਹੋਇਆ ਕੇ ਲੋਕ ਤੇਜ਼ ਭੂਚਾਲ ਦੇ ਝਟਕਿਆਂ ਦੇ ਚੱਲਦੇ ਹੋਏ ਆਪਣੇ ਘਰਾਂ ਤੋਂ ਬਾਹਰ ਸੜਕਾਂ ਦੇ ਉਪਰ ਆ ਗਏ ਹਨ। ਇਸ ਭੂਚਾਲ ਦੇ ਕਾਰਨ ਬਹੁਤ ਸਾਰੇ ਲੋਕਾਂ ਦੇ ਘਰ ਢਹਿ ਗਏ ਹਨ ਅਤੇ ਇਸ ਭੂਚਾਲ ਕਾਰਨ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ। ਇਸ ਬਾਰੇ ਅਜੇ ਤੱਕ ਕੋਈ ਵੀ ਸਪਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸ ਭੂਚਾਲ ਦਾ ਕੇਂਦਰ ਉਤਰ-ਪੂਰਬ ਵਿੱਚ 12 ਕਿਲੋਮੀਟਰ ਦੂਰ ਸੰਤ ਲੁਇਸ ਦਾ ਸਡ ਵਿੱਚ ਦੱਸਿਆ ਗਿਆ ਹੈ। ਇਸ ਤੋਂ ਬਾਅਦ ਹੀ ਅਲਾਸਕਾ ਪ੍ਰਾਈਦੀਪ ਦੀ ਤੱਟ ਵਿੱਚ ਵੀ ਜ਼ਬਰਦਸਤ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਇਸ ਆਏ ਭੂਚਾਲ ਦਾ ਕੇਂਦਰ ਉੱਤਰ-ਪੱਛਮ ਵਿਚ ਲਗਭਗ 80 ਕਿਲੋਮੀਟਰ ਦੂਰ ਪੈਰੇਵਿਲੇ ਦਸਿਆ ਗਿਆ ਹੈ। ਬਾਅਦ ਵਿੱਚ ਆਏ ਇਸ ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ ਉਪਰ 6.9 ਮਾਪੀ ਗਈ ਹੈ।
Previous Postਹੁਣੇ ਹੁਣੇ ਚੋਟੀ ਦੇ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਘਰੇ ਪਿਆ ਮਾਤਮ ਹੋਈ ਮੌਤ , ਛਾਈ ਸੋਗ ਦੀ ਲਹਿਰ
Next Postਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ