ਹੁਣੇ ਹੁਣੇ ਇਥੇ ਸਾਬਕਾ ਮੁੱਖ ਮੰਤਰੀ ਦੀ ਹੋਈ ਅਚਾਨਕ ਮੌਤ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਾਲ 2021 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਫਿਲਮ ਜਗਤ, ਸੰਗੀਤ ਜਗਤ ,ਖੇਡ-ਜਗਤ, ਰਾਜਨੀਤਿਕ ਜਗਤ ,ਧਾਰਮਿਕ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਇਕ ਤੋਂ ਬਾਅਦ ਇਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੇ ਜਾਣ ਨਾਲ ਵੱਖ-ਵੱਖ ਖੇਤਰਾਂ ਨੂੰ ਹੋਇਆ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਬਹੁਤ ਸਾਰੇ ਲੋਕ ਬਿਮਾਰੀਆਂ ਦੇ ਸ਼ਿਕਾਰ ਹੋਏ ਤੇ ਬਹੁਤ ਸਾਰੇ ਸੜਕ ਹਾਦਸਿਆਂ ਦੇ, ਉਥੇ ਹੀ ਪਿਛਲੇ ਸਾਲ ਤੋਂ ਸ਼ੁਰੂ ਹੋਈ ਕਰੋਨਾ ਦੀ ਬੀਮਾਰੀ ਨੇ ਹੁਣ ਤੱਕ ਬਹੁਤ ਸਾਰੀਆਂ ਸਖ਼ਸ਼ੀਅਤਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ। ਜਿਨ੍ਹਾਂ ਵਿਚੋਂ ਕੁਝ ਤਾਂ ਸਿਹਤਯਾਬ ਹੋ ਚੁੱਕੇ ਹਨ ਅਤੇ ਕੁੱਝ ਇਸ ਕਰੋਨਾ ਨਾਲ ਜ਼ਿੰਦਗੀ ਦੀ ਜੰਗ ਹਾਰ ਗਈਆਂ ਹਨ।

ਦੁਨੀਆਂ ਵਿਚ ਸਾਰੇ ਦੇਸ਼ਾਂ ਤੇ ਕਰੋਨਾ ਦਾ ਜਾਰੀ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ। ਦੇਸ਼ ਅੰਦਰ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਹਾਵੀ ਹੁੰਦੀ ਨਜ਼ਰ ਆ ਰਹੀ ਹੈ। ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ ਜਿੱਥੇ ਕਿ ਕਰੋਨਾ ਕੇਸ ਤੇਜ਼ੀ ਨਾਲ ਵਧ ਰਹੇ ਹਨ। ਬਹੁਤ ਸਾਰੇ ਸੂਬਿਆਂ ਅੰਦਰ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਖ਼ਤ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਹੁਣ ਇਥੇ ਸਾਬਕਾ ਮੁੱਖ ਮੰਤਰੀ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਫੈਲ ਗਈ ਹੈ।

ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜਸਥਾਨ ਦੇ ਸਾਬਕਾ ਮੁਖ ਮੰਤਰੀ ਜਗਨਨਾਥ ਪਹਾੜੀਆ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਵਿਸ਼ਵ ਵਿਚ ਫੈਲੀ ਹੋਈ ਕਰੋਨਾ ਦੀ ਮਾਰ ਹੇਠ ਸਾਬਕਾ ਮੁੱਖ ਮੰਤਰੀ ਜਗਨਨਾਥ ਪਹਾੜੀਆ ਵੀ ਆਏ ਸਨ। ਜਿਸ ਕਾਰਨ ਉਨ੍ਹਾਂ ਦੀ ਹਾਲਤ ਗੰਭੀਰ ਹੋ ਗਈ ਅਤੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਤੇ ਰਾਜਸਥਾਨ ਦੇ ਮੁਖ ਮੰਤਰੀ ਅਸ਼ੋਕ ਗਹਿਲੋਤ ਨੇ ਟਵੀਟ ਕਰਦਿਆਂ ਹੋਇਆਂ ਦੁੱਖ ਦਾ ਇਜ਼ਹਾਰ ਕੀਤਾ ਹੈ।

ਜਿਨ੍ਹਾਂ ਟਵੀਟ ਵਿੱਚ ਲਿਖਿਆ ਕਿ ਪਹਾੜੀਆ ਅੱਜ ਸਾਡੇ ਵਿਚੋਂ ਕਰੋਨਾ ਦੀ ਵਜ੍ਹਾ ਨਾਲ ਚਲੇ ਗਏ ਹਨ। ਉਨ੍ਹਾਂ ਦੇ ਦਿਹਾਂਤ ਨਾਲ ਮੈਨੂੰ ਬੇਹੱਦ ਸੱਟ ਵੱਜੀ ਹੈ। ਰੱਬ ਤੋਂ ਅਰਦਾਸ ਹੈ ਕਿ ਇਸ ਮੁਸ਼ਕਲ ਦੀ ਘੜੀ ਵਿੱਚ ਪਰਿਵਾਰ ਨੂੰ ਸ਼ਕਤੀ ਦੇਵੇ ਅਤੇ ਪਹਾੜੀਆ ਜੀ ਦੀ ਆਤਮਾ ਨੂੰ ਸ਼ਾਂਤੀ ਦੇਵੇ। ਸਾਬਕਾ ਮੁੱਖ ਮੰਤਰੀ ਪਹਾੜੀਆਂ ਨੇ ਮੁੱਖ ਮੰਤਰੀ ਦੇ ਰੂਪ ਵਿਚ ,ਰਾਜਪਾਲ ਦੇ ਰੂਪ ਵਿਚ ਅਤੇ ਕੇਂਦਰੀ ਮੰਤਰੀ ਦੇ ਰੂਪ ਵਿੱਚ ਲੰਬੇ ਸਮੇਂ ਤੱਕ ਦੇਸ਼ ਦੀ ਸੇਵਾ ਕੀਤੀ ਸੀ। ਉਨ੍ਹਾਂ ਦਾ ਨਾਮ ਦੇਸ਼ ਦੇ ਸੀਨੀਅਰ ਨੇਤਾਵਾਂ ਵਿੱਚ ਆਉਂਦਾ ਸੀ। ਉਨ੍ਹਾਂ ਦੇ ਦਿਹਾਂਤ ਤੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।