ਹੁਣੇ ਹੁਣੇ ਇਥੇ ਹੋਇਆ ਹਵਾਈ ਹਾਦਸਾ ਲੱਗੇ ਲਾਸ਼ਾਂ ਦੇ ਢੇਰ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਵਿਸ਼ਵ ਭਰ ਵਿੱਚ ਆਏ ਦਿਨ ਹੁੰਦੀਆਂ ਘਟਨਾਵਾਂ ਅਖਬਾਰਾਂ ਤੇ ਛਪਦੀਆਂ ਰਹਿੰਦੀਆਂ ਹਨ ਅਤੇ ਦਿਨੋਂ ਦਿਨ ਵਧ ਰਹੀਆਂ ਦੁਰਘਟਨਾਵਾਂ ਕਾਰਨ ਲੋਕ ਅਸੁਰੱਖਿਅਤ ਮਹਿਸੂਸ ਕਰਦੇ ਹਨ। ਸਰਕਾਰ ਵੱਲੋਂ ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਕਈ ਤਰਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ ਜੋ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਦੇ ਹਨ। ਪਰ ਇਹਨਾਂ ਨਿਯਮਾਂ ਦੇ ਬਾਵਜੂਦ ਵੀ ਕਿਸੇ ਤਕਨੀਕੀ ਖਰਾਬੀ ਦੇ ਆਉਣ ਕਾਰਨ ਕੁਝ ਵਾਹਨ ਹਾਦਸਾਗ੍ਰਸਤ ਹੋ ਜਾਂਦੇ ਹਨ ਜਿਸ ਨਾਲ ਕਾਫੀ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ।

ਅੱਜ-ਕੱਲ੍ਹ ਹਵਾਈ ਹਾਦਸੇ ਵੀ ਦਿਨੋਂ-ਦਿਨ ਵਧ ਰਹੇ ਹਨ ਆਏ ਦਿਨ ਕਿਸੇ ਨਾ ਕਿਸੇ ਹਵਾਈ ਜਹਾਜ਼ ਜਾਂ ਹੈਲੀਕਾਪਟਰ ਦੇ ਦੁਰਘਟਨਾਗ੍ਰਸਤ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਸ ਦੇ ਚਲਦਿਆਂ ਲੋਕਾਂ ਵਿੱਚ ਹਵਾਈ ਸਫ਼ਰ ਨੂੰ ਲੈ ਕੇ ਵੀ ਕਾਫੀ ਡਰ ਦਾ ਮਾਹੌਲ ਬਣਿਆ ਰਹਿੰਦਾ ਹੈ। ਜਿੱਥੇ ਦੁਨੀਆਂ ਭਰ ਵਿਚ ਹਵਾਈ ਯਾਤਰਾ ਨੂੰ ਸੁਰੱਖਿਅਤ ਆਵਾਜਾਈ ਮੰਨਿਆ ਜਾਂਦਾ ਹੈ ਉਥੇ ਹੀ ਇਸ ਗੱਲ ਨੂੰ ਵੀ ਨਕਾਰਿਆ ਨਹੀਂ ਜਾ ਸਕਦਾ ਕਿ ਅੱਜ ਦੇ ਦੌਰ ਵਿਚ ਹਵਾਈ ਹਾਦਸਿਆਂ ਵਿੱਚ ਹੋਣ ਵਾਲੀ ਲੋਕਾਂ ਦੀ ਮੌਤ ਦਰ ਦਿਨੋ ਦਿਨ ਵੱਧ ਰਹੀ ਹੈ।

ਕੀਨੀਆ ਦੇ ਨੈਰੋਬੀ ਤੋਂ ਇਕ ਅਜਿਹੀ ਹੀ ਹਵਾਈ ਹਾਦਸੇ ਦੀ ਖਬਰ ਸਾਹਮਣੇ ਆ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵੀਰਵਾਰ ਨੂੰ ਕੀਨਿਆ ਵਿਚ ਇੱਕ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਜਿਸ ਵਿੱਚ ਕਈ ਫ਼ੌਜੀ ਸਫ਼ਰ ਕਰ ਰਹੇ ਸਨ। ਓਥੇ ਹੀ ਕੀਨੀਆ ਦੇ ਪੁਲਿਸ ਅਧਿਕਾਰੀ ਵੱਲੋਂ ਮੁਹਈਆ ਹੋਈ ਜਾਣਕਾਰੀ ਦੇ ਅਨੁਸਾਰ ਕਾਜ਼ੀਅਡੋ ਕਾਊਂਟੀ ਦੇ ਓਲੇ- ਤੇਪੇਸੀ ਵਿਚ ਹੋਏ ਹਾਦਸੇ ਦੀ ਜਗ੍ਹਾ ਤੋਂ 6 ਫੌਜੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਬਾਹਰ ਲਿਆਂਦਾ ਗਿਆ।

ਕੀਨੀਆ ਦੇ ਫੌਜੀਆਂ ਨੂੰ ਉਥੋਂ ਦੀ ਮੀਡੀਆ ਦੇ ਨਾਲ ਕਿਸੇ ਵੀ ਕਿਸਮ ਦੀ ਗੱਲਬਾਤ ਕਰਨ ਦਾ ਅਧਿਕਾਰ ਪ੍ਰਾਪਤ ਨਹੀਂ ਹੈ ਇਸ ਲਈ ਉਨ੍ਹਾਂ ਵੱਲੋਂ ਫੌਜੀਆਂ ਦੇ ਨਾਮ ਨੂੰ ਗੁਪਤ ਰੱਖਣ ਦੀ ਸ਼ਰਤ ਰੱਖੀ ਗਈ ਹੈ। ਨੈਰੋਬੀ ਦੇ ਬਾਹਰ ਇਲਾਕੇ ਵਿੱਚ ਵਾਪਰੀ ਇਸ ਦੁਰਘਟਨਾ ਵਿਚ 17 ਫੌਜੀ ਆਪਣੀ ਜਾਨ ਗਵਾ ਬੈਠੇ ਹਨ। ਦੱਸਣਯੋਗ ਹੈ ਕਿ ਜਿਸ ਦੌਰਾਨ ਇਹ ਹਾਦਸਾ ਵਾਪਰਿਆ ਉਸ ਵਕਤ ਇਹ ਫੌਜੀ ਕਿਸੇ ਸਿੱਖਲਾਈ ਅਭਿਆਸ ਵਿਚ ਹਿੱਸਾ ਲੈਣ ਲਈ ਜਾ ਰਹੇ ਸਨ।