ਹੁਣੇ ਹੁਣੇ ਇਸ ਮਸ਼ਹੂਰ ਪੰਜਾਬੀ ਕਲਾਕਾਰ ਦੀ ਹੋਈ ਅਚਾਨਕ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬੇ ਵਿਚ ਇਕ ਤੋਂ ਬਾਅਦ ਇਕ ਦੁਖਦਾਈ ਖ਼ਬਰ ਦੇ ਸਾਹਮਣੇ ਆਉਣ ਨਾਲ ਸੂਬੇ ਦਾ ਮਾਹੌਲ ਹੋਰ ਵੀ ਸੋਗਮਈ ਹੋ ਰਿਹਾ ਹੈ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਦੁਖਦਾਈ ਖਬਰਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਕਰੋਨਾ ਕਾਰਨ ਦੇਸ਼ ਦੇ ਹਾਲਾਤ ਇਸ ਸਮੇਂ ਬਹੁਤ ਹੀ ਨਾਜ਼ੁਕ ਦੌਰ ਵਿੱਚੋਂ ਗੁਜ਼ਰ ਰਹੇ ਹਨ। ਦੇਸ਼ ਵਿੱਚ ਫੈਲੀ ਹੋਈ ਇਸ ਕਰੋਨਾ ਨੇ ਹੁਣ ਤੱਕ ਅਣਗਿਣਤ ਅਜਿਹੀਆਂ ਸਖਸ਼ੀਅਤਾਂ ਦੀ ਜਾਨ ਲੈ ਲਈ ਹੈ ਜੋ ਕਿਸੇ ਵੀ ਜਾਣ ਪਹਿਚਾਣ ਦੇ ਮੁਥਾਜ ਨਹੀਂ ਸਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਦੀ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਜਾਨ ਚਲੇ ਗਈ ਹੈ।

ਹੁਣ ਇਸ ਮਸ਼ਹੂਰ ਪੰਜਾਬੀ ਗਾਇਕਾ ਦੀ ਹੋਈ ਅਚਾਨਕ ਮੌਤ ਨਾਲ ਸੋਗ ਦੀ ਲਹਿਰ ਛਾ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਕਰੋਨਾ ਦੇ ਕਹਿਰ ਕਾਰਨ ਵੱਖ ਵੱਖ ਖੇਤਰਾਂ ਦੀਆਂ ਉਨਾਂ ਸ਼ਖਸ਼ੀਅਤਾਂ ਦੇ ਜਾਣ ਨਾਲ ਉਹਨਾਂ ਖੇਤਰਾਂ ਵਿੱਚ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪੈ ਰਿਹਾ ਹੈ। ਹੁਣ ਤੱਕ ਬਹੁਤ ਸਾਰੇ ਬਹੁਪੱਖੀ ਸਖਸ਼ੀਅਤਾਂ ਦੇ ਲੋਕ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਜਿਨ੍ਹਾਂ ਵਿਚੋਂ ਕੁਝ ਇਸ ਕਰੋਨਾ ਉੱਪਰ ਜਿੱਤ ਪ੍ਰਾਪਤ ਕਰ ਚੁੱਕੇ ਹਨ ਅਤੇ ਕੁਝ ਆਪਣੀ ਜ਼ਿੰਦਗੀ ਦੀ ਜੰਗ ਹਾਰ ਗਏ ਹਨ।

ਹੁਣ ਸਾਹਮਣੇ ਆਈ ਜਾਣਕਾਰੀ ਦੇ ਅਨੁਸਾਰ ਜ਼ਿਲ੍ਹਾ ਲੋਕ ਸੰਪਰਕ ਦਫਤਰ, ਰੂਪਨਗਰ ਦੀ ਡਰਾਮਾ ਯੂਨਿਟ ‘ਚ ਲੰਮੇ ਸਮੇਂ ਤੱਕ ਬਤੌਰ ਕੈਜੂਅਲ ਕਲਾਕਾਰ ਸੇਵਾ ਨਿਭਾਉਣ ਵਾਲੀ ਬੁਲੰਦ ਆਵਾਜ਼ ਦੀ ਮਾਲਿਕ ਰੁਖਸਾਨਾ ਬੈਗਮ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਹ ਕੁਝ ਦਿਨ ਪਹਿਲਾਂ ਹੀ ਕਰੋਨਾ ਸੰਕਰਮਿਤ ਹੋ ਗਏ ਸਨ। ਜਿਸ ਕਾਰਨ ਉਨ੍ਹਾਂ ਦੀ ਗੰਭੀਰ ਹਾਲਤ ਦੇ ਚਲਦੇ ਹੋਏ ਚੰਡੀਗੜ੍ਹ ਦੇ ਪੀਜੀਆਈ ਹਸਪਤਾਲ ਵਿੱਚ ਇਲਾਜ ਲਈ ਦਾਖਲ ਕਰਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਹਨ ਉਥੇ ਹੀ ਅੱਜ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉਹ 70 ਵਰ੍ਹਿਆਂ ਦੇ ਸਨ । ਇਸ ਸਮੇਂ ਉਹ ਆਪਣੇ ਬੇਟੇ ਨਾਲ਼ ਪਿੰਡ ਕੋਟਲਾ ਨਿਹੰਗ ਵਿਖੇ ਰਹਿ ਰਹੀ ਸੀ। ਰੁਖਸ਼ਾਨਾ ਬੈਗਮ ਜਿਨ੍ਹਾਂ ਦੀ ਖਬਰ ਸੁਣਦੇ ਹੀ ਸੰਗੀਤ ਜਗਤ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਵੱਲੋਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਹੈ। ਜਿਨ੍ਹਾਂ ਵਿੱਚ ਉਸ ਦੇ ਸਾਥੀ ਕਲਾਕਾਰਾਂ ਅਸੋਕ ਤਲਵਾੜ, ਆਸ਼ਾ ਤਲਵਾੜ, ਰਾਜਿੰਦਰ ਸੈਣੀ, ਹਰੀਸ਼ ਕਾਲੜਾ ਪੰਜਾਬੀ ਗਾਇਕ ਲਖਵੀਰ ਸਿੰਘ ਲੱਖਾ, ਸੁਖਦੇਵ ਪਾਲੀ, ਸਰਵਰ ਅਲੀ, ਕੁਲਵੰਤ ਸਿੰਘ ਤੋਂ ਇਲਾਵਾ ਸਾਬਕਾ ਪੀਆਰੳ ਸ਼ਾਮਲ ਹਨ।