ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੀ ਚਪੇਟ ਵਿਚ ਆ ਚੁੱਕੀਆ ਹਨ। ਉਥੇ ਹੀ ਹੋਰ ਬਹੁਤ ਸਾਰੇ ਲੋਕ ਸੜਕ ਹਾਦਸੇ ਅਤੇ ਕਈ ਹੋਰ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ। ਜਿਨ੍ਹਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਤੇ ਨਾ ਹੀ ਉਨ੍ਹਾਂ ਦੀ ਕਮੀ ਉਨ੍ਹਾਂ ਦੇ ਪਰਿਵਾਰ ਵਿਚ ਪੂਰੀ ਹੋ ਸਕਦੀ ਹੈ। ਬਹੁਤ ਸਾਰੀਆਂ ਅਜਿਹੀਆਂ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਹਨ ਜਿਨ੍ਹਾਂ ਨੇ ਵੱਖ ਵੱਖ ਖੇਤਰਾਂ ਵਿੱਚ ਬਹੁਤ ਵਡਮੁੱਲਾ ਯੋਗਦਾਨ ਪਾਇਆ ਹੈ। ਅਜਿਹੀਆਂ ਹਸਤੀਆਂ ਨਾਲ ਵਾਪਰਨ ਵਾਲੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ।
ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਖੇਤਰਾਂ ਦੀਆਂ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ। ਹੁਣ ਇਸ ਮਸ਼ਹੂਰ ਪੰਜਾਬੀ ਹਸਤੀ ਦੀ ਅਚਾਨਕ ਹੋਈ ਮੌਤ ਉੱਪਰ ਮੁੱਖ ਮੰਤਰੀ ਪੰਜਾਬ ਵੱਲੋਂ ਵੀ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬੀ ਟ੍ਰਿਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ ਦਾ ਦੇਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਉਨ੍ਹਾਂ ਵੱਲੋਂ ਪੰਜਾਬੀ ਕਲਾ ਅਤੇ ਸਭਿਆਚਾਰ ਦੇ ਪ੍ਰਚਾਰ ਲਈ ਆਪਣੀ ਲੇਖਣੀ ਰਾਹੀਂ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ ਜਿਸ ਨੂੰ ਲੋਕਾਂ ਵੱਲੋਂ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਜਿੱਥੇ ਉਹ ਇੱਕ ਬਹੁਤ ਹੀ ਵਧੀਆ ਇਨਸਾਨ ਸਨ ਉਥੇ ਹੀ ਉਨ੍ਹਾਂ ਵੱਲੋਂ ਇਮਾਨਦਾਰੀ ਨਾਲ ਪੱਤਰਕਾਰਤਾ ਕੀਤੀ ਗਈ ਅਤੇ ਉਨ੍ਹਾਂ ਵਿੱਚ ਸਾਰੇ ਗੁਣ ਮੌਜੂਦ ਸਨ, ਜਿਸ ਕਾਰਨ ਉਨ੍ਹਾਂ ਦੀ ਹਰ ਪਾਸੇ ਪ੍ਰਸੰਸਾ ਕੀਤੀ ਜਾਂਦੀ ਸੀ। ਕਿਉਂਕਿ ਉਹ ਆਪਣੇ ਅਸੂਲਾਂ ਦੇ ਬਹੁਤ ਪੱਕੇ ਸਨ ਅਤੇ ਹਮੇਸ਼ਾ ਉਨ੍ਹਾਂ ਵੱਲੋਂ ਸੱਚ ਉਪਰ ਹੀ ਪਹਿਰਾ ਦਿੱਤਾ ਗਿਆ ਹੈ। ਉਹ ਕਾਫੀ ਲੰਮੇ ਅਰਸੇ ਤੋਂ ਬੀਮਾਰ ਸਨ ਅਤੇ ਚੰਡੀਗੜ੍ਹ ਵਿਚ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ ਜਿੱਥੇ ਉਨ੍ਹਾਂ ਦਾ ਲੰਮੀ ਬੀਮਾਰੀ ਤੋਂ ਪਿੱਛੋਂ 68 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ।
ਉਹ ਆਪਣੇ ਪਰਿਵਾਰ ਵਿਚ ਪਿੱਛੇ ਪਤਨੀ ਅਤੇ ਦੋ ਪੁੱਤਰ ਰੋਂਦੇ ਹੋਏ ਛੱਡ ਗਏ ਹਨ। ਉਨ੍ਹਾਂ ਦੇ ਦਿਹਾਂਤ ਦੀ ਖਬਰ ਮਿਲਦੇ ਹੀ ਵੱਖ ਵੱਖ ਸਖ਼ਸੀਅਤਾਂ ਵੱਲੋਂ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ ਉਥੇ ਹੀ ਪੰਜਾਬ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਵੱਲੋਂ ਵੀ ਉਹਨਾਂ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।
Previous Postਪੰਜਾਬ ਚ ਇਥੇ ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ – ਮਚੀ ਹਾਹਾਕਾਰ , ਤਾਜਾ ਵੱਡੀ ਖਬਰ
Next Postਸਕੂਲ ਚ ਵਾਪਰਿਆ ਇਹ ਭਿਆਨਕ ਹਾਦਸਾ 25 ਵਿਦਿਆਰਥੀ ਹੋਏ ਜਖਮੀ ਮੱਚੀ ਹਾਹਾਕਾਰ – ਤਾਜਾ ਵੱਡੀ ਖਬਰ