ਹੁਣੇ ਹੁਣੇ ਇਸ ਮਸ਼ਹੂਰ ਵੱਡੇ ਰਾਜਨੀਤਕ ਨੇਤਾ ਦੀ ਹੋਈ ਅਚਾਨਕ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਲਗਾਤਾਰ ਮੰਦਭਾਗੀਆਂ ਖਬਰਾਂ ਦਾ ਆਉਣਾ ਜਾਰੀ ਹੈ। ਦੇਸ਼ ਅੰਦਰ ਜਿੱਥੇ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ ਉਥੇ ਹੀ ਆਉਣ ਵਾਲੇ ਅਜਿਹੇ ਦੁਖਦਾਈ ਸਮਾਚਾਰ ਲੋਕਾਂ ਨੂੰ ਗਮ ਦੇ ਸਾਏ ਹੇਠ ਲੈ ਆਉਂਦੇ ਹਨ। ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਸਖ਼ਸ਼ੀਅਤਾਂ ਕਿਸੇ ਨਾ ਕਿਸੇ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਰਹੀਆਂ ਹਨ। ਜਿਨ੍ਹਾਂ ਦੀ ਕਮੀ ਉਨ੍ਹਾਂ ਖੇਤਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਰਾਜਨੀਤੀ ਖੇਤਰ ਦੀਆਂ ਬਹੁਤ ਸਾਰੀਆਂ ਅਹਿਮ ਸਖਸ਼ੀਅਤਾਂ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਕੇ ਵਾਹਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੀਆ ਹਨ।

ਹੁਣ ਮਸ਼ਹੂਰ ਰਾਜਨੀਤਕ ਨੇਤਾ ਦੀ ਅਚਾਨਕ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਤੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਜੀਐੱਸ ਬਾਲੀ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ। ਸਿਆਸਤ ਦੇ ਵਿਚ ਜੀ ਐਸ ਬਾਲੀ ਨਗਰੋਟਾ ਬਾਗਵਾਨ ਤੋਂ ਚਾਰ ਵਾਰ ਵਿਧਾਇਕ ਅਤੇ ਦੋ ਵਾਰ ਮੰਤਰੀ ਵੀ ਰਹਿ ਚੁੱਕੇ ਸਨ। 67 ਸਾਲਾਂ ਦੇ ਜੀਐਸ ਬਾਲੀ ਦੇ ਦੇਹਾਂਤ ਦੀ ਜਾਣਕਾਰੀ ਉਨ੍ਹਾਂ ਦੇ ਪੁੱਤਰ ਰਘਵੀਰ ਸਿੰਘ ਬਾਲੀ ਵਲੋ ਸੋਸ਼ਲ ਮੀਡੀਆ ਉਪਰ ਸਾਂਝੀ ਕਰਕੇ ਦਿੱਤੀ ਗਈ ਹੈ।

ਜਿੰਨਾ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਕਾਫੀ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਇਲਾਜ ਵਾਸਤੇ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿੱਥੇ ਉਹ ਜੇਰੇ ਇਲਾਜ ਸਨ। ਉਥੇ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ।

ਉੱਥੇ ਹੀ ਹੋਰ ਜਾਣਕਾਰੀ ਸਾਂਝੀ ਕਰਦੇ ਹੋਏ ਉਨ੍ਹਾਂ ਦੇ ਪੁੱਤਰ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿਤਾ ਜੀ 27 ਜੁਲਾਈ 1954 ਨੂੰ ਜਨਮੇ ਸਨ,ਅੱਜ ਜੀਐਸ ਬਾਲੀ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਹਨਾਂ ਦੇ ਦਿਹਾਂਤ ਦੀ ਖਬਰ ਸੁਣਦੇ ਹੀ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਫ਼ੈਲ ਗਈ ਹੈ ਅਤੇ ਵੱਖ ਵੱਖ ਰਾਜਨੀਤਿਕ ਸ਼ਖਸ਼ੀਅਤਾ ਵੱਲੋਂ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।