ਹੁਣੇ ਹੁਣੇ ਇੰਡੀਆ ਚ ਓਮੀਕਰੋਨ ਦਾ ਖਤਰਾ ਦੇਖਦੇ ਹੋਏ ਸਰਕਾਰ ਨੇ ਲਗਾਤੀ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ 

ਜਦੋਂ ਦੀ ਦੁਨੀਆਂ ਵਿੱਚ ਕੋਰੋਨਾ ਮਹਾਂਮਾਰੀ ਨੇ ਦਸਤਕ ਦਿੱਤੀ ਹੈ ਦੁਨੀਆਂ ਇਸ ਮਹਾਂਮਾਰੀ ਦੇ ਪ੍ਰਕੋਪ ਕਾਰਨ ਡਰੀ ਹੋਈ ਹੈ । ਹੁਣ ਤਕ ਇਸ ਮਹਾਂਮਾਰੀ ਦੀਆ ਵੱਖ ਵੱਖ ਲਹਿਰਾਂ ਨੇ ਬਹੁਤ ਤਰ੍ਹਾਂ ਦਾ ਜਾਨੀ ਨੁਕਸਾਨ ਕੀਤਾ ਹੈ , ਉਸ ਨੇ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ । ਇਸੇ ਵਿਚ ਕੋਰੋਨਾ ਮਹਾਂਮਾਰੀ ਦੇ ਨਵੇਂ ਵੇਰੀਐਂਟ ਦੇ ਕਾਰਨ ਦੁਨੀਆ ਭਰ ਦੀਆਂ ਸਰਕਾਰਾਂ ਇਸ ਮਹਾਂਮਾਰੀ ਦੇ ਵੈਰੀਐਂਟ ਤੋਂ ਖਾਸੀਆਂ ਪ੍ਰੇਸ਼ਾਨ ਦਿਖਾਈ ਦੇ ਰਹੀਆਂ ਹਨ । ਹਰ ਇਕ ਦੇਸ਼ ਦੀ ਸਰਕਾਰ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੇਖ ਕੇ ਪੁਖਤਾ ਪ੍ਰਬੰਧ ਕਰਨ ਦੇ ਵਿੱਚ ਲੱਗੀ ਹੋਈ ਹੈ।

ਤਾਂ ਜੋ ਉਨ੍ਹਾਂ ਦੇ ਦੇਸ਼ ਦੇ ਨਾਗਰਿਕਾਂ ਨੂੰ ਕੋਰੋਨਾ ਮਹਾਮਾਰੀ ਦੇ ਇਸ ਨਵੇਂ ਵੈਰੀਐਂਟ ਤੋਂ ਬਚਾਇਆ ਜਾ ਸਕੇ । ਹੁਣ ਤੱਕ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਦੇ ਵੱਲੋਂ ਇਸ ਵੇਰੀਐਂਟ ਤੋਂ ਬਚਣ ਦੇ ਲਈ ਕਈ ਪਾਬੰਦੀਆਂ ਤੇ ਕਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਗਏ ਹਨ । ਇਸੇ ਵਿਚਕਾਰ ਹੁਣ ਭਾਰਤ ਚ ਵੀ ਉਮੀਕ੍ਰੋਨ ਦਾ ਖ਼ਤਰਾ ਦੇਖਦੇ ਹੋਏ ਸਰਕਾਰ ਦੇ ਵੱਲੋਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ । ਦਰਅਸਲ ਹੁਣ ਕੋਰੋਨਾ ਵਾਇਰਸ ਦੇ ਨਵੇਂ ਵੇਰੀਐਂਟ ਨੂੰ ਲੈ ਕੇ ਭਾਰਤ ਸਰਕਾਰ ਖਾਸੀ ਚਿੰਤਾ ਵਿੱਚ ਦਿਖਾਈ ਦੇ ਰਹੀ ਹੈ , ਕਿਉਂਕਿ ਭਾਰਤ ਦੇ ਵਿਚ ਹੁਣ ਤਕ ਇਸ ਵੇਰੀਐਂਟ ਦੇ 23 ਮਾਮਲੇ ਸਾਹਮਣੇ ਆ ਚੁੱਕੇ ਹਨ।

ਜਿਸ ਨੂੰ ਵੇਖਦੇ ਹੋਏ ਹੁਣ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਤੇ ਰੋਕ ਲਗਾ ਦਿੱਤੀ ਹੈ । ਭਾਰਤ ਸਰਕਾਰ ਨੇ ਹੁਣ ਅੰਤਰਰਾਸ਼ਟਰੀ ਵਪਾਰਕ ਉਡਾਣਾਂ ਤੇ 31 ਜਨਵਰੀ 2022 ਤਕ ਰੋਕ ਲਗਾਈ ਹੈ । ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਨੇ ਅੰਤਰਰਾਸ਼ਟਰੀ ਉਡਾਣਾਂ ਨੂੰ ਮੁੜ ਤੋਂ ਖੋਲ੍ਹਣ ਦਾ ਫ਼ੈਸਲਾ 15 ਦਸੰਬਰ ਤੋਂ ਲਿਆ ਸੀ। ਹਾਲਾਂਕਿ ਪ੍ਰਧਾਨਮੰਤਰੀ ਮੋਦੀ ਦੀ ਅਗਵਾਈ ਹੇਠਾਂ ਕੀਤੀ ਗਈ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਸੀ ।

ਹੁਣ ਜਿਵੇਂ ਜਿਵੇਂ ਭਾਰਤ ਦੇਸ਼ ਦੇ ਵਿਚ ਕੋਰੋਨਾ ਮਹਾਂਮਾਰੀ ਦਾ ਨਵਾਂ ਵੈਰੀਐਂਟ ਜੋ ਕਾਫੀ ਸ਼ਕਤੀਸ਼ਾਲੀ ਦੱਸਿਆ ਜਾ ਰਿਹਾ ਹੈ, ਉਸ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਜਿਸ ਨੂੰ ਲੈ ਕੇ ਹੁਣ ਭਾਰਤ ਸਰਕਾਰ ਨੇ ਇੱਕ ਵਾਰ ਫਿਰ ਤੋਂ ਅੰਤਰਰਾਸ਼ਟਰੀ ਉਡਾਣਾਂ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ । ਭਾਰਤ ਸਰਕਾਰ ਨੇ ਇਹ ਫ਼ੈਸਲਾ ਦੇਸ਼ਵਾਸੀਆਂ ਦੀ ਸੁਰੱਖਿਆ ਨੂੰ ਵੇਖਦੇ ਹੀ ਲਿਆ ਹੈ ।