ਆਈ ਤਾਜਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ। ਉੱਥੇ ਹੀ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਦੇ ਚਲਦੇ ਹੋਏ ਬਹੁਤ ਸਾਰੀਆਂ ਪਾਬੰਦੀਆਂ ਅਜੇ ਤੱਕ ਲਾਗੂ ਕੀਤੀਆਂ ਗਈਆਂ ਹਨ। ਭਾਰਤ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਤੱਕ ਲਈ ਪਾਬੰਦੀ ਲਗਾ ਦਿੱਤੀ ਗਈ ਸੀ। ਭਾਰਤ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਕਈ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਨੂੰ ਢਿੱਲ ਦਿੱਤੀ ਜਾ ਰਹੀ ਹੈ। ਹਵਾਈ ਆਵਾਜਾਈ ਦੇ ਠੱਪ ਹੋਣ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹੁਣ ਕਨੇਡਾ ਵਿਚ 5 ਜੁਲਾਈ ਰਾਤ 12 ਵਜੇ ਤੋਂ ਲਈ ਹੋ ਗਿਆ ਹੁਣ ਅਚਾਨਕ ਇਹ ਐਲਾਨ । ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਕੈਨੇਡਾ ਸਰਕਾਰ ਵੱਲੋਂ ਜਿਥੇ ਪਾਕਿਸਤਾਨ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਲਈ ਦੇ ਇਜਾਜ਼ਤ ਦਿੱਤੀ ਗਈ ਹੈ ਉਥੇ ਹੀ ਭਾਰਤ ਵਿੱਚ ਲੱਗੀਆਂ ਹੋਈਆਂ ਪਾਬੰਦੀਆਂ ਨੂੰ ਇੱਕ ਮਹੀਨੇ ਲਈ ਹੋਰ ਵਧਾ ਦਿੱਤਾ ਗਿਆ ਹੈ। ਕੈਨੇਡਾ ਸਰਕਾਰ ਵੱਲੋਂ ਕਰੋਨਾ ਸਬੰਧੀ ਲਾਗੂ ਕੀਤੇ ਗਏ ਮਾਪਦੰਡ ਦੇ ਅਧਾਰ ਤੇ ਹੀ ਕਨੇਡੀਅਨ ਨਾਗਰਿਕ, ਪਰਮਾਨੈਂਟ ਰੈਜ਼ੀਡੈਂਟ ਅਤੇ ਭਾਰਤੀ ਐਕਟ ਦੇ ਅੰਤਰਗਤ ਰਜਿਸਟਰਡ ਹਨ, ਉਨ੍ਹਾਂ ਸਭ ਨੂੰ ਕੁਝ ਲਾਗੂ ਕੀਤੇ ਗਏ ਨਿਯਮਾਂ ਦੇ ਅਨੁਸਾਰ ਹਵਾਈ ਸਫਰ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ।
ਫੈਡਰਲ ਸਰਕਾਰ ਨੇ ਐਲਾਨ ਕੀਤਾ ਹੈ ਕਿ ਵੈਕਸੀਨ ਦੀਆਂ ਦੋ ਡੋਜ਼ ਫਾਇਜ਼ਰ, ਮੌਡਰਨਾ ਜਾਂ ਐਸਟ੍ਰੇਜੈਨੇਕਾ ਦੀਆਂ ਦੋ- ਡੋਜ਼ ਜਾਂ ਜੌਨਸਨ ਐਂਡ ਜੌਨਸਨ ਦੀ ਇਕ ਡੋਜ਼ ਲਵਾਈ ਹੋਵੇ। ਹੁਣ ਕਰੋਨਾ ਕਾਰਨ ਉਡਾਣ ਨੂੰ ਬੰਦ ਕੀਤੇ ਜਾਣ ਤੇ ਵਿਦੇਸ਼ਾਂ ਵਿੱਚ ਫਸੇ ਹੋਏ ਨਾਗਰਿਕਾਂ ਨੇ ਦੇਸ਼ ਵਿਚ ਦਾਖਲ ਹੋ ਸਕਦੇ ਹਨ। ਇਨ੍ਹਾਂ ਨਾਗਰਿਕਾਂ ਦਾ ਟੀਕਾਕਰਨ ਹੋਣਾ ਲਾਜ਼ਮੀ ਕੀਤਾ ਗਿਆ ਹੈ। ਇਸ ਉਪਰੰਤ ਇਹ ਸਾਰੇ ਲੋਕ 5 ਜੁਲਾਈ ਤੋਂ ਬਾਅਦ ਦੇਸ਼ ਅੰਦਰ ਦਾਖਲ ਹੋ ਸਕਦੇ ਹਨ। ਇਹ ਨਿਯਮ 5 ਜੁਲਾਈ ਰਾਤ 12 ਵਜੇ ਤੋਂ ਲਾਗੂ ਹੋਣਗੇ।
ਉਹ ਵੀ ਉਨ੍ਹਾਂ ਲੋਕਾਂ ਲਈ ਲਾਗੂ ਕੀਤੇ ਗਏ ਹਨ ਜੋ ਪਹਿਲਾਂ ਤੋਂ ਕੈਨੇਡਾ ਵਿੱਚ ਆਉਣ ਲਈ ਸਾਰੇ ਮਾਪਦੰਡ ਪੁਰੇ ਕਰਦੇ ਹਨ। ਕੈਨੇਡਾ ਵਿੱਚ ਲੋਕਾਂ ਦਾ ਕੀਤਾ ਗਿਆ ਟੀਕਾ ਕਰਨ ਅਤੇ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਹੀ ਸਰਕਾਰ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਸ਼ਰਤਾਂ ਵਿੱਚ ਢਿੱਲ ਦੇਣ ਦਾ ਐਲਾਨ ਕੀਤਾ ਗਿਆ ਹੈ।
Previous Postਪੰਜਾਬ ਚ ਕਈ ਥਾਈਂ ਪਿਆ ਮੀਂਹ ਇਹੋ ਜਿਹਾ ਰਹੇਗਾ ਆਉਣ ਵਾਲੇ ਮੌਸਮ ਦਾ ਹਾਲ
Next Postਕਨੇਡਾ ਚ ਇਸ ਕਾਰਨ 10 ਪੰਜਾਬੀਆਂ ਨੂੰ ਕੀਤਾ ਗਿਆ ਗਿਰਫ਼ਤਾਰ- ਤਾਜਾ ਵੱਡੀ ਖਬਰ