ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਚੱਲਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਅਜੇ ਤੱਕ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਨੂੰ ਜਾਰੀ ਰੱਖਿਆ ਗਿਆ ਹੈ। ਕਿਉਂਕਿ ਬਹੁਤ ਸਾਰੇ ਦੇਸ਼ਾਂ ਵਿੱਚ ਅਜੇ ਵੀ ਕਰੋਨਾ ਦੀ ਅਗਲੀ ਲਹਿਰ ਦਾ ਖ਼ਤਰਾ ਮੰਡਰਾ ਰਿਹਾ ਹੈ। ਕਈ ਦੇਸ਼ਾਂ ਵੱਲੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਦੇਸ਼ਾਂ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਵੀ ਅਣਮਿਥੇ ਸਮੇਂ ਲਈ ਰੋਕ ਲਗਾਈ ਹੋਈ ਹੈ। ਕਈ ਦੇਸ਼ਾਂ ਵਿਚ ਮੁੜ ਤੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਯਾਤਰੀਆਂ ਲਈ ਵੀ ਕਈ ਤਰ੍ਹਾਂ ਦੇ ਸਖਤ ਆਦੇਸ਼ ਲਾਗੂ ਕੀਤੇ ਗਏ ਹਨ। ਉੱਥੇ ਹੀ ਸਾਰੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ ਕਿ ਅਜੇ ਕਰੋਨਾ ਨੂੰ ਖਤਮ ਹੋਇਆ ਨਾ ਸਮਝਿਆ ਜਾਵੇ।
ਹੁਣ ਕੈਨੇਡਾ ਵਿੱਚ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਕੀਤਾ ਗਿਆ ਇਹ ਵੱਡਾ ਐਲਾਨ ,ਜਿਸ ਬਾਰੇ ਹੁਣ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੈਨੇਡਾ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕੈਨੇਡਾ ਸਰਕਾਰ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਸਦਕਾ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਹੈਲਥ ਕੈਨੇਡਾ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਮਾਡਰਨਾ ਟੀਕੇ ਨੂੰ ਬੱਚਿਆਂ ਵਾਸਤੇ ਮਨਜ਼ੂਰੀ ਦੇ ਦਿੱਤੀ ਗਈ ਹੈ।
ਜਿੱਥੇ ਕੈਨੇਡਾ ਵਿਚ ਹੈਲਥ ਕੈਨੇਡਾ ਨੇ ਹਰ ਉਮਰ ਵਰਗ ਨੂੰ ਦੇਖਦੇ ਹੋਏ ਫਾਈਜ਼ਰ ਟੀਕੇ ਨੂੰ ਮਨਜੂਰੀ ਦਿੱਤੀ ਸੀ। ਉੱਥੇ ਹੀ ਹੁਣ ਹੈਲਥ ਕੈਨੇਡਾ ਵੱਲੋਂ 12 ਤੋਂ 17 ਸਾਲ ਦੇ ਬੱਚਿਆਂ ਲਈ ਮਾਡਰਨਾ ਟੀਕੇ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਇਸ ਉਮਰ ਵਰਗ ਦੇ ਬੱਚਿਆਂ ਵਿੱਚ ਮਾਡਰਨਾ ਟੀਕਾ ਮਨਜ਼ੂਰ ਕੀਤਾ ਗਿਆ ਹੈ ਇਸ ਤੋਂ ਪਹਿਲਾਂ ਦਸੰਬਰ 2020 ਵਿੱਚ ਇਸ ਦੀ ਮਨਜ਼ੂਰੀ 18 ਸਾਲ ਤੋਂ ਵੱਧ ਉਮਰ ਦੇ ਬਾਲਗਾ ਨੂੰ ਦਿਤੀ ਗਈ ਸੀ।
ਹੁਣ ਇਹ ਟੀਕਾ ਬੱਚਿਆਂ ਵਿੱਚ ਕਰੋਨਾ ਫੈਲਣ ਤੋਂ ਰੋਕਣ ਲਈ ਪ੍ਰਭਾਵਸ਼ਾਲੀ ਅਤੇ ਸੁਰੱਖਿਅਤ ਦੱਸਿਆ ਗਿਆ ਹੈ। ਇਸ ਦੀ ਪੂਰੀ ਪੜਤਾਲ ਕੀਤੇ ਜਾਣ ਤੋਂ ਬਾਅਦ ਹੀ ਵਿਗਿਆਨਕ ਸਮੀਖਿਆ ਤੋਂ ਬਾਅਦ ਹੈ ਕੈਨੇਡਾ ਵੱਲੋਂ ਇਸ ਦੀ ਵਰਤੋਂ ਕੀਤੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ।
Previous Postਅਮਰੀਕਾ ਨੇ ਹੁਣ ਅਫਗਾਨਿਸਤਾਨ ਚ ਕਰਤੀ ਇਹ ਵੱਡੀ ਗਲਤੀ – ਪੈ ਗਈ ਵੱਡੀ ਚਿੰਤਾ
Next Postਅਮਰੀਕਾ ਚ ਵਾਪਰਿਆ ਭਿਆਨਕ ਹਾਦਸਾ ਪੰਜਾਬ ਚ ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ