ਆਈ ਤਾਜਾ ਵੱਡੀ ਖਬਰ
ਕਰੋਨਾ ਦੌਰਾਨ ਬਹੁਤ ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਦੇਸ਼ਾਂ ਦੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ। ਜਿੱਥੇ ਪਿਛਲੇ ਸਾਲ ਤੋਂ ਵੀ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਜਿਸ ਸਦਕਾ ਯਾਤਰੀਆਂ ਨੂੰ ਦੂਸਰੇ ਦੇਸ਼ਾਂ ਵਿੱਚ ਆਉਣ ਜਾਣ ਲਈ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਹੀ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਇਸ ਕੋਰੋਨਾ ਕਾਰਨ ਵਧੇਰੇ ਪ੍ਰਭਾਵਿਤ ਹੋਇਆ ਹੈ ਕਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਦੁਨੀਆ ਵਿਚ ਸਭ ਤੋਂ ਜ਼ਿਆਦਾ ਹੈ। ਯਾਤਰੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਕੁਝ ਸਮਝੌਤਿਆਂ ਦੇ ਤਹਿਤ ਕੁਝ ਖਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ।
ਹੁਣ ਕੈਨੇਡਾ ਤੋਂ ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਇਸ ਮਸਲੇ ਤੇ ਜਸਟਿਨ ਟਰੂਡੋ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ। ਕੈਨੇਡਾ ਸਰਕਾਰ ਵੱਲੋਂ ਜਿਥੇ ਪਿਛਲੇ ਸਾਲ ਤੋਂ ਹੀ ਆਪਣੀਆਂ ਸਰਹੱਦਾਂ ਨੂੰ ਬੰਦ ਕੀਤਾ ਗਿਆ ਹੈ। ਉਥੇ ਹੀ ਵਧੇਰੇ ਗਿਣਤੀ ਵਿੱਚ ਲੋਕਾਂ ਦਾ ਕਰੋਨਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਜਿਸ ਸਦਕਾ ਲੋਕਾਂ ਨੂੰ ਇਸ ਕਰੋਨਾ ਤੋਂ ਬਚਾਇਆ ਜਾ ਸਕੇ। ਹੁਣ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਈ ਸੂਬਿਆਂ ਦੇ ਨੇਤਾਵਾਂ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਕੁਝ ਫੈਸਲੇ ਲਏ ਗਏ ਹਨ। ਜਿੱਥੇ ਟੀਕਾਕਰਨ ਤੋਂ ਬਾਅਦ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਦੇਸ਼ ਦੀਆਂ ਸਰਹੱਦਾਂ ਨੂੰ ਖੋਲਿਆ ਜਾ ਸਕਦਾ ਹੈ।
ਉਥੇ ਹੀ ਕੈਨੇਡਾ ਦੇ ਨਾਲ ਲਗਦੇ ਅਮਰੀਕਾ ਤੋਂ ਵੀ ਆਉਣ-ਜਾਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਗਾਈ ਗਈ ਸੀ। ਹੁਣ ਉਨ੍ਹਾਂ ਵੱਲੋਂ ਇਸ ਗਲ ਦੇ ਸੰਕੇਤ ਦਿੱਤੇ ਗਏ ਹਨ ਕਿ ਅਸੀਂ ਗ਼ੈਰ-ਜ਼ਰੂਰੀ ਯਾਤਰਾ ਲਈ ਅਗਸਤ ਦੇ ਮੱਧ ਤੱਕ ਪੂਰਨ ਟੀਕਾਕਰਨ ਕਰਵਾ ਚੁੱਕੇ ਅਮਰੀਕੀ ਨਾਗਰਿਕਾਂ ਅਤੇ ਸਥਾਈ ਵਸਨੀਕਾਂ ਨੂੰ ਕੈਨੇਡਾ ਆਉਣ ਦੀ ਇਜ਼ਾਜ਼ਤ ਦੇਣਾ ਸ਼ੁਰੂ ਕਰ ਸਕਦੇ ਹਨ। ਕਰੋਨਾ ਦੀ ਸ਼ੁਰੂਆਤ ਵਿਚ ਅਮਰੀਕਾ ਅਤੇ ਕੈਨੇਡਾ ਦੀਆਂ ਸਰਕਾਰਾਂ ਵੱਲੋਂ 5500 ਮੀਲ ਤੋਂ ਬਾਅਦ ਦੀ ਸਾਰੀ ਗ਼ੈਰ-ਜ਼ਰੂਰੀ ਆਵਾਜਾਈ ਬੰਦ ਕਰ ਦਿੱਤੀ ਗਈ ਸੀ।
ਸਤੰਬਰ ਦੀ ਸ਼ੁਰੂਆਤ ਤੋਂ ਕੈਨੇਡਾ ਟੀਕੇ ਦੀ ਪੂਰੀ ਖੁਰਾਕ ਲੈ ਚੁੱਕੇ ਸਾਰੇ ਦੇਸ਼ਾਂ ਤੋਂ ਯਾਤਰੀਆਂ ਨੂੰ ਕੈਨੇਡਾ ਆਉਣ ਦੀ ਇਜਾਜ਼ਤ ਦੇਣ ਦੀ ਸਥਿਤੀ ਵਿੱਚ ਹੋਵੇਗਾ। ਅਮਰੀਕਾ ਤੋਂ ਕੈਨੇਡਾ ਆਉਣ ਵਾਲੇ ਅਗਾਸਤ ਦੌਰਾਨ ਅਮਰੀਕੀ ਨਾਗਰਿਕਾਂ ਦਾ ਕਰੋਨਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਦੇਸ਼ ਵਿੱਚ ਆਉਣ ਦੀ ਇਜਾਜ਼ਤ ਦੇਣ ਵਾਲੇ ਯਾਤਰੀਆਂ ਲਈ ਯੋਜਨਾ ਨੂੰ ਮੁੜ ਸ਼ੁਰੂ ਕਰਨ ਸਬੰਧੀ ਅਮਰੀਕਾ ਨਾਲ ਚਰਚਾ ਚੱਲ ਰਹੀ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਕਨੇਡਾ ਤੋਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਮਸਲੇ ਤੇ ਜਸਟਿਨ ਟਰੂਡੋ ਦਾ ਇਹ ਵੱਡਾ ਬਿਆਨ ਆਇਆ
ਤਾਜਾ ਖ਼ਬਰਾਂ
ਹੁਣੇ ਹੁਣੇ ਕਨੇਡਾ ਤੋਂ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਸ ਮਸਲੇ ਤੇ ਜਸਟਿਨ ਟਰੂਡੋ ਦਾ ਇਹ ਵੱਡਾ ਬਿਆਨ ਆਇਆ
Previous Postਹੁਣੇ ਹੁਣੇ ਅੱਜ ਦਿਨੇ ਲਾਪਤਾ ਹੋਏ ਜਹਾਜ ਬਾਰੇ ਆਈ ਇਹ ਵੱਡੀ ਤਾਜਾ ਖਬਰ
Next Postਵਿਦੇਸ਼ ਚ ਇਥੇ ਗੁਰਦਵਾਰਾ ਸਾਹਿਬ ਚ ਲੱਗੀ ਭਿਆਨਕ ਅੱਗ – ਆਈ ਤਾਜਾ ਵੱਡੀ ਖਬਰ