ਹੁਣੇ ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਇੱਕ ਅਜਿਹਾ ਵਾਇਰਸ ਹੈ ਜਿਸ ਨੇ ਹਰ ਆਮ ਇਨਸਾਨ ਤੋਂ ਲੈ ਕੇ ਪ੍ਰਸਿੱਧ ਅਦਾਕਾਰਾ ਅਤੇ ਰਾਜਨੀਤਿਕ ਨੇਤਾਵਾਂ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ। ਕਿਉਂਕਿ ਕਰੋਨਾ ਵਾਇਰਸ ਦੇ ਕਾਰਨ ਬਹੁਤ ਸਾਰੀਆਂ ਰਾਜਨੀਤਿਕ ਸ਼ਖ਼ਸ਼ੀਅਤਾਂ ਅਤੇ ਪ੍ਰਸਿੱਧ ਅਦਾਕਾਰ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਪਰ ਅਜਿਹੀਆਂ ਖਬਰਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਤਰ੍ਹਾਂ ਹੁਣ ਇੱਕ ਹੋਰ ਰਾਜਨੀਤਿਕ ਨੇਤਾ ਜੁੜੀ ਹੋਈ ਖਬਰ ਸਾਹਮਣੇ ਆ ਰਹੀ ਹੈ ਜਿਸ ਤੋਂ ਬਾਅਦ ਰਾਜਨੀਤਿਕ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ।
ਦਰਅਸਲ ਇਹ ਖਬਰ ਉਤਰਾਖੰਡ ਤੂੰ ਸਾਹਮਣੇ ਆ ਰਹੀ ਹੈ ਜਿਥੇ ਵਿਰੋਧੀ ਧਿਰ ਅਤੇ ਕਾਂਗਰਸ ਦੀ ਸੀਨੀਅਰ ਨੇਤਾ ਇੰਦਰਾ ਹਿਰਦੇਸ਼ ਦਾ ਅਚਾਨਕ ਦਿਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਮੌਤ ਦਾ ਕਾਰਨ ਦਿਲ ਦਾ ਦੌ-ਰਾ ਦੱਸਿਆ ਜਾ ਰਿਹਾ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਦਿੱਲੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। ਪਰ ਹੁਣ ਅਚਾਨਕ ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਇਹ ਖਬਰ ਸਾਹਮਣੇ ਆ ਰਹੀ ਹੈ।
ਇਸ ਸਬੰਧੀ ਜਾਣਕਾਰੀ ਕਾਂਗਰਸ ਪ੍ਰਦੇਸ਼ ਪ੍ਰਧਾਨ ਸੂਰਿਆਕਾਤ ਧਸਮਾਨਾ ਨੇ ਸਾਂਝੀ ਕੀਤੀ ਹੈ। ਦੱਸ ਦਈਏ ਕਿ ਇਸ ਸੀਨੀਅਰ ਨੇਤਾ ਦੀ ਮੌਤ ਹੋਣ ਕਾਰਨ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਇੰਦਰਾ ਹਿਰਦੇਸ਼ ਇਸ ਤੋਂ ਪਹਿਲਾਂ ਦਿੱਲੀ ਵਿਚ ਕਾਂਗਰਸ ਸੰਗਠਨ ਦੀ ਬੈਠਕ ਵਿੱਚ ਸ਼ਾਮਲ ਹੋਈ ਸੀ। ਪਰ ਇਸ ਸਮਾਰੋਹ ਦੀ ਅਚਾਨਕ ਸਿਹਤ ਖਰਾਬ ਹੋ ਗਈ ਸੀ। ਜਾਣਕਾਰੀ ਦੇ ਅਨੁਸਾਰ ਉਨ੍ਹਾਂ ਦੀ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹ ਨੂੰ ਉਤਰਾਖੰਡ ਲਿਜਾਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਕਰੋਨਾ ਵਾਇਰਸ ਨੂੰ ਵੀ ਮਾਤ ਦਿੱਤੀ ਸੀ। ਪਰ ਅਚਾਨਕ ਉਨ੍ਹਾਂ ਦੀ ਮੌਤ ਹੋ ਜਾਣ ਤੇ ਕਈ ਵੱਡੇ ਰਾਜਨੀਤੀ ਨੇਤਾਵਾਂ ਵੱਲੋਂ ਸ਼ੋਕ ਪ੍ਰਗਟ ਕੀਤਾ ਗਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਦੱਸ ਦਈਏ ਕਿ ਇਸ ਖਬਰ ਤੋਂ ਬਾਅਦ ਉਨ੍ਹਾਂ ਦੀ ਬੇਟੀ ਦਿੱਲੀ ਹਸਪਤਾਲ ਵਿਚ ਉਨ੍ਹਾਂ ਕੋਲ ਪਹੁੰਚ ਰਹੀ ਹੈ। ਜਿਸ ਤੋਂ ਬਾਅਦ ਉਹ ਉਹਨਾਂ ਨੂੰ ਉਤਰਾਖੰਡ ਲਿਜਾਣ ਗਏ।
Previous Postਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆਈ ਮਾਡ਼ੀ ਖਬਰ – ਇਥੇ ਲਗ ਗਈ 17 ਸਤੰਬਰ ਤੱਕ ਇਹ ਪਾਬੰਦੀ
Next Postਮਾਇਆਵਤੀ ਦੇ ਪੰਜਾਬ ਤੋਂ ਚੋਣਾਂ ਲੜਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ