ਆਈ ਤਾਜਾ ਵੱਡੀ ਖਬਰ
ਕੁਝ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ। ਉਸ ਸਮੇਂ ਤੋਂ ਹੀ ਭਾਰਤ ਦੇ ਸਾਰੇ ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਕਿਸਾਨ ਜਥੇ ਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਹੁਣ ਤਕ ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਕਾਰ ਹੋਈਆਂ ਮੀਟਿੰਗ ਬੇਸਿੱਟਾ ਰਹੀਆਂ ਹਨ। ਜਿਸ ਦੇ ਸਿੱਟੇ ਵਜੋਂ 8 ਦਸੰਬਰ ਨੂੰ ਭਾਰਤ ਬੰਦ ਕੀਤਾ ਗਿਆ ਸੀ।
ਇਸ ਤੋਂ ਬਾਅਦ ਇਸ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਉਥੇ ਹੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੇ ਇਸ ਸੰਘਰਸ਼ ਨੂੰ ਵਿਰੋਧੀਆਂ ਦੀ ਚਾਲ ਦੱਸਿਆ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨ ਅੰਦੋਲਨ ਬਾਰੇ ਇਕ ਵੱਡਾ ਬਿਆਨ ਸਾਹਮਣੇ ਆਇਆ। ਅੱਜ ਕਿਸਾਨਾਂ ਦੇ ਸੰਘਰਸ਼ ਦੇ 20 ਦਿਨ ਹੋ ਚੁੱਕੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਕੱਛ, ਗੁਜਰਾਤ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਗਿਆ ਹੈ।
ਇਸ ਦੌਰਾਨ ਉਨ੍ਹਾਂ ਨੇ ਦਿੱਲੀ ਵਿੱਚ ਕਿਸਾਨ ਸੰਘਰਸ਼ ਬਾਰੇ ਵੀ ਗੱਲ ਬਾਤ ਕੀਤੀ। ਉਨ੍ਹਾਂ ਕਿਹਾ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਨੂੰ ਵਿਰੋਧੀ ਧਿਰਾਂ ਵੱਲੋਂ ਕਿਸਾਨਾਂ ਨੂੰ ਗੁੰ-ਮ-ਰਾ-ਹ ਕਰ ਰਹੀਆਂ ਹਨ। ਵਿਰੋਧੀ ਧਿਰਾਂ ਹੀ ਕਿਸਾਨਾਂ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਭ-ਰ-ਮ ਭੁਲੇਖੇ ਪਾ ਰਹੀਆਂ ਹਨ। ਇਹ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਹੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਸਰਕਾਰ ਦੀ ਨੀਤੀ ਤੇ ਨੀਅਤ ਬਿਲਕੁਲ ਸਾਫ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਹੱਲ ਲਈ 24 ਘੰਟੇ ਤਿਆਰ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਹਿਲਾਂ ਗੁਜਰਾਤ ਦੇ ਮੁੱਖ ਮੰਤਰੀ ਸਨ। ਰਾਜ ਸਰਕਾਰ ਵੱਲੋਂ 8.37 ਕਰੋੜ ਰੁਪਏ ਦੀ ਸਹਾਇਤਾ ਨਾਲ ਸਾਲ 2013-14 ਵਿੱਚ ਕੱਛ ਜ਼ਿਲੇ ਵਿੱਚ 2 ਲੱਖ ਲੀਟਰ ਦੀ ਸਮਰੱਥਾ ਵਾਲਾ ਇੱਕ ਪ੍ਰੋਸੈਸਿੰਗ ਪਲਾਂਟ ਵੀ ਸ਼ੁਰੂ ਕੀਤਾ ਗਿਆ ਸੀ। ਤੇ ਹੁਣ ਕੱਛ ਵਿੱਚ ਦੁਨੀਆਂ ਦਾ ਵੱਡਾ ਪਾਰਕ ਬਣਾਇਆ ਜਾ ਰਿਹਾ ਹੈ। ਭਾਰਤ-ਪਾਕ ਸਰਹੱਦ ਦੇ ਨੇੜੇ ਪੰਜ ਹਜ਼ਾਰ ਤੋਂ ਵੱਧ ਸਿੱਖ ਪ੍ਰੀਵਾਰ ਵੀ ਰਹਿੰਦੇ ਹਨ। ਜਿਹਨਾਂ ਨਾਲ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੱਲ ਬਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਅੰਦੋਲਨ ਨੂੰ ਵਿਰੋਧੀ ਧਿਰਾਂ ਕਿਸਾਨਾਂ ਨੂੰ ਆਪਣੇ ਹਿੱਤਾਂ ਦੀ ਰਾਖੀ ਲਈ ਵਰਤ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਵਿੱਚ ਵੀ ਕਿੰਨੇ ਤੇਜ਼ੀ ਨਾਲ ਵਿਕਾਸ ਕਾਰਜ ਅੱਗੇ ਵਧ ਰਹੇ ਹਨ। ਇਹ ਖੇਤੀ ਕਾਨੂੰਨ ਵੀ ਕਿਸਾਨਾਂ ਦੇ ਹਿੱਤ ਵਿੱਚ ਜਾਰੀ ਕੀਤੇ ਗਏ ਹਨ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਪੰਜਾਬ : 16 ਦਸੰਬਰ ਤੋਂ 23 ਦਸੰਬਰ ਤੱਕ ਲਈ ਹੋ ਗਿਆ ਇਹ ਵੱਡਾ ਐਲਾਨ – ਆਈ ਤਾਜਾ ਵੱਡੀ ਖਬਰ