ਹੁਣੇ ਹੁਣੇ ਕਿਸਾਨ ਅੰਦੋਲਨ ਬਾਰੇ ਕੱਲ੍ਹ 11 ਦਸੰਬਰ ਲਈ ਪੰਜਾਬ ਚੋ ਹੋਇਆ ਇਹ ਵੱਡਾ ਐਲਾਨ

ਹੁਣੇ ਆਈ ਤਾਜਾ ਵੱਡੀ ਖਬਰ

ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਤਕਰੀਬਨ ਦੋ ਮਹੀਨਿਆਂ ਤੋਂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਖਾਤਰ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ। ਖੇਤੀ ਅੰਦੋਲਨ ਦੇ ਤਹਿਤ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਦੇ ਵਿਚ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ। ਇਹ ਧਰਨਾ ਪ੍ਰਦਰਸ਼ਨ ਪੰਜਾਬ ਦੇ ਕਿਸਾਨਾਂ ਤੋਂ ਇਲਾਵਾ ਹਰਿਆਣਾ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੇ ਨਾਲ-ਨਾਲ ਸਮੁੱਚੇ ਭਾਰਤ ਦੇ ਸੂਬਿਆਂ ਤੋਂ ਆਏ ਹੋਏ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਸੰਗਠਨਾਂ ਨੇ ਕੀਤਾ।

ਇਸ ਖੇਤੀ ਅੰਦੋਲਨ ਨੂੰ ਹੁਣ ਤੱਕ ਦੇਸ਼ ਵਿੱਚੋਂ ਵੱਖ ਵੱਖ ਵਿਭਾਗਾਂ, ਸੰਗਠਨਾਂ ਅਤੇ ਜਥੇਬੰਦੀਆਂ ਵੱਲੋਂ ਸਮਰਥਨ ਦਿੱਤਾ ਜਾ ਚੁੱਕਿਆ ਹੈ ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਵੀ ਵੱਖ-ਵੱਖ ਸੰਸਦ ਮੈਂਬਰਾਂ ਨੇ ਕਿਸਾਨਾਂ ਦੀ ਹਿਮਾਇਤ ਵਿੱਚ ਬਿਆਨ ਦਿੱਤੇ ਹਨ। ਪਰ ਹੁਣ ਇਸ ਅੰਦੋਲਨ ਨੂੰ ਸਮਰਥਨ ਦੇਣ ਦੇ ਲਈ ਪੰਜਾਬ ਦੀ ਅਹਿਮ ਯੂਨੀਅਨ ਯੋਗਦਾਨ ਪਾਉਣਾ ਜਾ ਰਹੀ ਹੈ। ਪੰਜਾਬ ਦੇ ਆਂਗਨਵਾੜੀ ਸੈਂਟਰਾਂ ਵਿੱਚ ਕੰਮ ਕਰਨ ਵਾਲੇ ਮੁਲਾਜ਼ਮ ਇਸ ਖੇਤੀ ਅੰਦੋਲਨ ਦੇ ਵਿਚ ਕੇਂਦਰ ਸਰਕਾਰ ਦਾ ਵਿਰੋਧ ਕਰਨ ਦੇ ਲਈ ਦਿੱਲੀ ਵਿਖੇ ਆਉਣਗੇ।

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨਾਲ ਸਬੰਧਤ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਆਪਣੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 11 ਦਸੰਬਰ ਦਿਨ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਜਾਣ ਦਾ ਐਲਾਨ ਕੀਤਾ ਹੈ। ਇਸ ਗੱਲ ਦੀ ਜਾਣਕਾਰੀ ਯੂਨੀਅਨ ਦੀ ਬਲਾਕ ਪ੍ਰਧਾਨ ਕੁਲਜੀਤ ਕੌਰ ਹਰਸਰਾਏ ਨੇ ਸਾਂਝੀ ਕੀਤੀ ਜਿਥੇ ਉਨ੍ਹਾਂ ਨੇ ਆਖਿਆ ਕਿ ਉਨ੍ਹਾਂ ਦੀ ਯੂਨੀਅਨ ਵੱਲੋਂ ਇਸ ਖੇਤੀ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਯੂਨੀਅਨ ਦੇ ਕਈ ਪ੍ਰਮੁੱਖ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਵਤੀਰੇ ਦੀ ਤਿੱਖੀ ਆਲੋਚਨਾ ਕੀਤੀ। ਇਸ ਦੇ ਨਾਲ ਹੀ ਆਂਗਣਵਾੜੀ ਯੂਨੀਅਨ ਨੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕਰਦੇ ਹੋਏ ਆਖਿਆ ਕਿ ਉਹ ਕਿਸਾਨਾਂ ਵੱਲੋਂ ਵਿੱਢੇ ਗਏ ਸੰਘਰਸ਼ ਦੇ ਆਪਣਾ ਪੂਰਨ ਸਮਰਥਨ ਦੇਣ। ਜੇਕਰ ਦੇਸ਼ ਦਾ ਅੰਨਦਾਤਾ ਇਹ ਜੰਗ ਹਾਰ ਗਿਆ ਤਾਂ ਫਿਰ ਸਾਡਾ ਕੋਈ ਵਜੂਦ ਨਹੀਂ ਰਹਿ ਜਾਵੇਗਾ। ਇਹ ਵੇਲਾ ਘਰ ਬੈਠਣ ਦਾ ਨਹੀਂ ਸਗੋਂ ਇਹ ਵੇਲਾ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਦਾ ਮੁਕਾਬਲਾ ਕਰਨ ਦਾ ਹੈ।