ਹੁਣੇ ਆਈ ਤਾਜਾ ਵੱਡੀ ਖਬਰ
ਲੰਮੇਂ ਸਮੇਂ ਤੋ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ। ਜਿਸਦੇ ਤਹਿਤ ਕਿਸਾਨਾਂ ਵੱਲੋਂ ਰਿਲਾਇੰਸ ਦੇ ਪੇਟ੍ਰੋਲ ਪੰਪ, ਟੋਲ ਪਲਾਜ਼ਾ ਤੇ ਧਰਨੇ ਦਿੱਤੇ ਜਾ ਰਹੇ ਹਨ। ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਜਿੱਥੇ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 26 ਤੇ 27 ਨਵੰਬਰ ਨੂੰ ਚਲੋ ਦਿੱਲੀ ਦੇ ਤਹਿਤ ਦਿੱਲੀ ਵਿਚ ਮੋਰਚੇ ਲਾਏ ਹੋਏ ਅੱਜ 7 ਦਿਨ ਹੋ ਚੁੱਕੇ ਹਨ। ਉੱਥੇ ਹੀ ਹੁਣ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ 3 ਦਸੰਬਰ ਦੀ ਬੈਠਕ ਲਈ ਬੁਲਾਇਆ ਗਿਆ ਸੀ।
ਇਹ ਮੀਟਿੰਗ ਉਦੋਂ ਸੱਦੀ ਗਈ ਜਦੋਂ ਕਿਸਾਨ ਆਗੂਆਂ ਨੇ ਇੱਕ ਹੋਰ ਕੇਂਦਰੀ ਮੰਤਰੀਆਂ ਨਾਲ ਬੈਠਕ ਕਰਨ ਦੀ ਸ਼ਰਤ ਰੱਖਦਿਆਂ ਪੰਜਾਬ ਵਿੱਚ ਆਪਣਾ ‘ਰੇਲ ਰੋਕੋ’ ਅੰਦੋਲਨ ਰੱਦ ਕੀਤਾ ਤੇ ਲਗ ਪਗ ਦੋ ਮਹੀਨਿਆਂ ਦੀ ਨਾਕਾਬੰਦੀ ਨੂੰ ਹਟਾ ਦਿੱਤਾ ਸੀ, ਜਿਸ ਨਾਲ ਟ੍ਰੇਨਾਂ ਨੂੰ ਮੁੜ ਚਾਲੂ ਹੋਣ ਦਿੱਤਾ ਗਿਆ ਸੀ । ਇਸ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਕਾਰ 13 ਨਵੰਬਰ , ਅਤੇ 1 ਦਸੰਬਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ ਸੀ।
ਕੇਂਦਰ ਸਰਕਾਰ ਵੱਲੋਂ ਅੱਜ 3 ਦਸੰਬਰ ਨੂੰ ਕਿਸਾਨ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਵਿਗਿਆਨ ਭਵਨ ਵਿੱਚ ਵਿਚਾਰ ਵਟਾਂਦਰੇ ਲਈ ਬੁਲਾਇਆ ਸੀ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਸੀ। ਪੰਜਾਬ ਦੇ ਕਿਸਾਨ ਖੇਤੀਬਾੜੀ ਦੇ ਨਵੇਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ MSP ਦੇ ਫਰੰਟ ‘ਤੇ ਗਾਰੰਟੀ ਦੀ ਮੰਗ ਵੀ ਕੀਤੀ, ਕਿਉਂਕਿ ਉਨ੍ਹਾਂ ਦਾਅਵਾ ਕੀਤਾ ਕਿ ਇਹ ਨਵੇਂ ਕਾਨੂੰਨ ਘੱਟੋ ਘੱਟ ਸਮਰਥਨ ਕੀਮਤਾਂ (MSP) ਦੀ ਖਰੀਦ ਨੂੰ ਖਤਮ ਕਰਨ ਦਾ ਕਾਰਨ ਬਣ ਸਕਦੇ ਹਨ, ਅੱਜ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ ਹੈ ਕੇ ਅਗਲੀ ਮੀਟਿੰਗ 5 ਦਸੰਬਰ ਨੂੰ ਦੁਪਹਿਰੇ 2 ਵਜੇ ਨਾਲ ਹੋਵੇਗੀ। ਕਿਸਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਹ ਅਗਲੀ ਮੀਟਿੰਗ ਦੇ ਬਾਰੇ ਵਿਚ ਕੱਲ੍ਹ ਨੂੰ ਵਿਚਾਰ ਕਰਨਗੇ।
1 ਦਸੰਬਰ ਨੂੰ ਹੋਈ ਮੀਟਿੰਗ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ ਇੱਕ ਟੀਮ ਦਾ ਗਠਨ ਕਰਕੇ ਇਸ ਮਾਮਲੇ ਤੇ ਕੰਮ ਕੀਤਾ ਜਾਵੇਗਾ ਤੇ ਉਸ ਸਮੇਂ ਤੱਕ ਕਿਸਾਨਾਂ ਨੂੰ ਸੰਘਰਸ਼ ਛੱਡ ਕੇ ਵਾਪਿਸ ਜਾਣ ਦੀ ਅਪੀਲ ਕੀਤੀ ਸੀ। ਅੱਜ ਦੀ ਮੀਟਿੰਗ ਵਿੱਚ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਨਾ ਸੁਣ ਕੇ ਆਪਣੇ ਫੈਸਲੇ ਥੋਪੇ ਜਾ ਰਹੇ ਹਨ। ਇਹ ਸੰਘਰਸ਼ ਹੁਣ ਹੋਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਸਭ ਰਾਜਾਂ ਦੇ ਕਿਸਾਨ ਦਿੱਲੀ ਕੂਚ ਕਰ ਰਹੇ ਹਨ ਅਤੇ ਦਿੱਲੀ ਦੇ ਰਸਤਿਆਂ ਨੂੰ ਬੰਦ ਕੀਤਾ ਜਾ ਰਿਹਾ ਹੈ।
Previous Postਪੰਜਾਬ ਚ ਅੱਜ ਕੋਰੋਨਾ ਦੇ ਆਏ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਦਿੱਲ੍ਹੀ ਧਰਨੇ ਤੋਂ ਆਈ ਇਹ ਸੋਗ ਮਈ ਖਬਰ ਸਾਰੇ ਪੰਜਾਬ ਚ ਛਾਇਆ ਸੋਗ