ਆਈ ਤਾਜਾ ਵੱਡੀ ਖਬਰ
ਬੀਤੇ ਕਾਫ਼ੀ ਦਿਨਾਂ ਤੋਂ ਕਿਸਾਨਾਂ ਵੱਲੋਂ ਵੱਖ ਵੱਖ ਥਾਵਾਂ ਉੱਤੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਲਗਾਏ ਧਰਨੇ ਜਾਰੀ ਹਨ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਦਾ ਰੋਸ ਪਹਿਲਾਂ ਨਾਲੋਂ ਕਈ ਗੁਣਾਂ ਵੱਧ ਚੁੱਕਾ ਹੈ। ਕਿਸਾਨਾਂ ਨੂੰ ਆਮ ਜਨਤਾ ਦਾ ਸਮਰਥਨ ਪ੍ਰਾਪਤ ਹੋ ਰਿਹਾ ਹੈ ਜਿਸ ਕਾਰਨ ਦੇਸ਼ ਦਾ ਅੰਨਦਾਤਾ ਆਪਣੇ ਹੱਕਾਂ ਦੀ ਹੋਂਦ ਲਈ ਲ-ੜਾ- ਈ ਵਿੱਚ ਸਮਝੌਤਾ ਨਹੀਂ ਚਾਹੁੰਦਾ। ਪਰ ਉੱਥੇ ਹੀ ਕਿਸਾਨ ਆਪਣੇ ਸੂਬੇ ਦਾ ਨੁਕਸਾਨ ਵੀ ਨਹੀਂ ਦੇਖ ਸਕਦਾ।
ਇਸ ਵੇਲੇ ਦੀ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਕਿਸਾਨ ਜੱਥੇਬੰਦੀਆਂ ਨੇ ਪੰਜਾਬ ਵਿੱਚ ਥਰਮਲ ਪਲਾਂਟਾਂ ਲਈ ਕੋਲੇ ਅਤੇ ਖੇਤੀ ਵਾਸਤੇ ਡੀ.ਏ.ਪੀ. ਦੀ ਕਮੀ ਨੂੰ ਦੇਖਦੇ ਹੋਏ ਆਉਣ ਵਾਲੀ 5 ਨਵੰਬਰ ਤੱਕ ਸਿਰਫ ਮਾਲਗੱਡੀਆਂ ਦੇ ਚੱਲਣ ਵਾਸਤੇ ਰੇਲਵੇਂ ਟਰੈਕ ਖਾਲੀ ਰੱਖਣ ਦਾ ਐਲਾਨ ਕੀਤਾ ਹੈ। ਇਸ ਗੱਲ ਦਾ ਐਲਾਨ ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਇੱਕ ਮੀਟਿੰਗ ਦੌਰਾਨ ਕੀਤਾ ਗਿਆ।
ਕਿਸਾਨਾਂ ਨੇ ਇਹ ਐਲਾਨ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਖੇਤੀ ਕਾਨੂੰਨਾਂ ਦੇ ਵਿਰੁੱਧ ਪ੍ਰਸਤਾਵ ਪਾਸ ਕੀਤੇ ਜਾਣ ਤੋਂ ਬਾਅਦ ਕੀਤਾ ਹੈ। ਕਿਸਾਨ ਜੱਥੇਬੰਦੀਆਂ ਦੀ ਹੋਈ ਇਸ ਮੀਟਿੰਗ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸੁਖਜਿੰਦਰ ਸਿੰਘ ਰੰਧਾਵਾ, ਭਾਰਤ ਭੂਸ਼ਣ ਆਸ਼ੂ, ਸੁਖਬਿੰਦਰ ਸਰਕਾਰੀਆ ਸਮੇਤ ਕਈ ਪੰਜਾਬ ਸਰਕਾਰ ਦੇ ਕਈ ਹੋਰ ਅਧਿਕਾਰੀ ਵੀ ਸ਼ਾਮਲ ਹੋਏ। ਜਿੱਥੇ ਇਨ੍ਹਾਂ ਅਧਿਕਾਰੀਆਂ ਨੇ ਕਿਸਾਨਾਂ ਨੂੰ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਬਾਰੇ ਜਾਣੂ ਕਰਵਾਇਆ।
ਕਿਸਾਨ ਸੰਗਠਨਾਂ ਵੱਲੋਂ ਕਈ ਘੰਟੇ ਚੱਲੀ ਇਸ ਮੀਟਿੰਗ ਵਿੱਚ ਹੁਣ ਤੱਕ ਦੇ ਅੰਦੋਲਨ ਦੀ ਸਮੀਖਿਆ ਕਰਨ ਤੋਂ ਬਾਅਦ ਕਿਸਾਨ ਨੇਤਾ ਕਰਤਾਰ ਸਿੰਘ ਸਾਹਨੀ ਅਤੇ ਬਲਬੀਰ ਸਿੰਘ ਰਾਜੇਵਾਲ ਸਮੇਤ ਕਿਸਾਨ ਨੇਤਾਵਾਂ ਨੇ ਦੱਸਿਆ ਕਿ ਪੰਜਾਬ ਵਿੱਚ ਕੋਲੇ ਅਤੇ ਡੀ.ਏ.ਪੀ. ਕਮੀ ਨੂੰ ਦੇਖਦੇ ਹੋਏ ਸਿਰਫ਼ ਮਾਲਗੱਡੀਆਂ ਦੇ ਚੱਲਣ ਵਾਸਤੇ ਰੇਲਵੇ ਟਰੈਕ ਆਉਂਦੀ 5 ਨਵੰਬਰ ਤੱਕ ਖੋਲ ਦਿੱਤੇ ਜਾਣਗੇ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨਾਂ ਦੇ ਉਪਰ ਸੰਕੇਤਿਕ ਧਰਨੇ ਜਾਰੀ ਰਹਿਣਗੇ। ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਪੰਜਾਬ ਦੇ ਟੋਲ ਪਲਾਜ਼ਾ, ਰਿਲਾਇੰਸ ਮਾਲ, ਰਿਲਾਇੰਸ ਪੈਟਰੋਲ ਪੰਪ ਅਤੇ ਰਿਲਾਇੰਸ ਸਟੋਰ ਦੇ ਬਾਹਰ ਲਗਾਏ ਜਾ ਰਹੇ ਧਰਨੇ ਇਸੇ ਤਰ੍ਹਾਂ ਚੱਲਦੇ ਰਹਿਣਗੇ। ਕਿਸਾਨ ਜੱਥੇਬੰਦੀਆਂ ਦੀ ਅਗਲੀ ਮੀਟਿੰਗ 4 ਨਵੰਬਰ ਨੂੰ ਹੋਵੇਗੀ ਜਿਸ ਵਿੱਚ ਅਗਲੀ ਰਣਨੀਤੀ ‘ਤੇ ਵਿਚਾਰ ਕੀਤਾ ਜਾਵੇਗਾ।
Previous Postਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ
Next Postਹੁਣੇ ਹੁਣੇ ਅਮਰੀਕਾ ਤੋਂ ਆਈ ਮਾੜੀ ਖਬਰ , ਛਾਇਆ ਸੋਗ