ਹੁਣੇ ਹੁਣੇ ਕੂਲਰ ਚਲਾਉਣ ਤੇ ਸਰਕਾਰ ਨੇ 1 ਮਹੀਨੇ ਲਈ ਲਗਾਤੀ ਇਥੇ ਪਾਬੰਦੀ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਤੋਂ ਦੇਸ਼ ਅੰਦਰ ਸ਼ੁਰੂ ਹੋਈ ਕਰੋਨਾ ਅਜੇ ਤਕ ਰੁਕਣ ਦਾ ਨਾਮ ਨਹੀਂ ਲੈ ਰਹੀ। ਵੱਖ ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਜਿਥੇ ਸਖ਼ਤ ਹਦਾਇਤਾਂ ਲਾਗੂ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਉਥੇ ਹੀ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਸਥਿਤੀਆਂ ਦੇ ਅਨੁਸਾਰ ਫੈਸਲੇ ਲੈਣ ਦਾ ਅਧਿਕਾਰ ਵੀ ਦਿੱਤੇ ਗਏ ਹਨ। ਕਰੋਨਾ ਦੇ ਦੌਰ ਵਿੱਚ ਜਿਥੇ ਵੱਖ-ਵੱਖ ਸੂਬਿਆਂ ਵਿੱਚ ਕਰੋਨਾ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਤਾਲਾਬੰਦੀ ਕੀਤੀ ਗਈ ਸੀ। ਉਥੇ ਹੀ ਲੋਕਾਂ ਨੂੰ ਇਸ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਬਾਰ ਬਾਰ ਕੀਤੀ ਜਾਂਦੀ ਹੈ।

ਇਸ ਤੋਂ ਬਾਅਦ ਹੋਰ ਵੀ ਬਹੁਤ ਸਾਰੀਆਂ ਬੀਮਾਰੀਆਂ ਆਏ ਦਿਨ ਪਨਪ ਰਹੀਆਂ ਹਨ। ਜਿਸ ਕਾਰਨ ਲੋਕਾਂ ਦੀ ਸਿਹਤ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ। ਹੁਣ ਇਥੇ ਕੂਲਰ ਚਲਾਉਣ ਤੇ ਸਰਕਾਰ ਵੱਲੋਂ ਇਕ ਮਹੀਨੇ ਲਈ ਪਾਬੰਦੀ ਲਗਾ ਦਿੱਤੀ ਗਈ ਹੈ ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਸੂਬਾ ਮੱਧ ਪ੍ਰਦੇਸ਼ ਵਿੱਚ ਕਰੋਨਾ ਕੇਸਾਂ ਵਿਚ ਕਮੀ ਆਉਣ ਤੋਂ ਬਾਅਦ ਡੇਂਗੂ ਦਾ ਕਹਿਰ ਵਧਦਾ ਨਜ਼ਰ ਆ ਰਿਹਾ ਹੈ। ਜਿੱਥੇ ਕੁਝ ਸ਼ਹਿਰਾਂ ਅੰਦਰ ਡੇਂਗੂ ਦੇ ਸੌ ਦੇ ਕਰੀਬ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਸ਼ਹਿਰਾਂ ਵਿੱਚ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਦੇ ਵਧਣ ਕਾਰਨ ਪ੍ਰਸ਼ਾਸਨ ਵੱਲੋਂ ਕਈ ਤਰਾਂ ਦੀਆਂ ਸਖ਼ਤ ਹਦਾਇਤਾਂ ਲਾਗੂ ਕਰ ਦਿੱਤੀਆਂ ਗਈਆਂ ਹਨ।

ਮੱਧ ਪ੍ਰਦੇਸ਼ ਦੇ ਜਬਲਪੁਰ ਇੰਦੌਰ ਅਤੇ ਭੋਪਾਲ ਵਰਗੇ ਮਹੱਤਵਪੂਰਨ ਸ਼ਹਿਰਾਂ ਵਿੱਚ ਪਿਛਲੇ ਕੁਝ ਸਮੇਂ ਤੋਂ ਲਗਾਤਾਰ ਡੇਂਗੂ ਦੇ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਜਬਲਪੁਰ ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਜੀ ਆਰ ਵੱਲੋਂ ਸ਼ਹਿਰ ਅੰਦਰ ਇੱਕ ਮਹੀਨੇ ਲਈ ਕੂਲਰ ਦੀ ਵਰਤੋਂ ਉੱਪਰ ਪੂਰਨ ਰੂਪ ਵਿੱਚ ਪਾਬੰਦੀ ਲਗਾ ਦਿੱਤੀ ਗਈ ਹੈ। ਜਿੱਥੇ ਸੂਬੇ ਅੰਦਰ ਡੇਂਗੂ ਨਾਲ ਇੱਕ ਵੀ ਮੌਤ ਦਾ ਮਾਮਲਾ ਸਾਹਮਣੇ ਨਹੀਂ ਆਇਆ ਹੈ। ਉਥੇ ਹੀ ਮਰੀਜ਼ਾਂ ਦੀ ਗਿਣਤੀ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ।

ਸਿਹਤ ਵਿਭਾਗ ਦੀਆਂ ਟੀਮਾਂ ਨੂੰ ਲੋਕਾਂ ਦੇ ਘਰਾਂ ਵਿੱਚ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਥੇ ਇਸ ਸਰਵੇ ਦੌਰਾਨ ਅਗਰ ਕੋਈ ਵੀ ਕੂਲਰ ਦੀ ਵਰਤੋ ਕਰਦਾ ਪਾਇਆ ਜਾਂਦਾ ਹੈ ਤਾਂ ਉਸਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਕਿਉਂਕਿ ਇਨ੍ਹਾਂ ਦਿਨਾਂ ਦੇ ਵਿੱਚ ਘਰਾਂ ਵਿੱਚ ਕੂਲਰ ਦੀ ਵਰਤੋਂ ਕਰਨ ਨਾਲ ਵੀ ਲਾਰਵਾ ਪੈਦਾ ਹੁੰਦਾ ਹੈ। ਪ੍ਰਸ਼ਾਸਨ ਵੱਲੋਂ ਘਰਾਂ ਵਿੱਚ ਮੱਛਰ ਦੇ ਪਰਸਾਰ ਨੂੰ ਰੋਕਣ ਲਈ ਫੋਗਿੰਗ ਵੀ ਕੀਤੀ ਜਾ ਰਹੀ ਹੈ। ਹੁਣ ਤੱਕ ਸ਼ਹਿਰ ਵਿੱਚ 177 ਡੇਂਗੂ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ।