ਹੁਣੇ ਹੁਣੇ ਕੇਂਦਰ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ – 31 ਮਾਰਚ 2026 ਤੱਕ ਲਈ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਦੇਸ਼ ਅੰਦਰ ਜਿਥੇ ਲੋਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੇ ਐਲਾਨ ਆਏ ਦਿਨ ਹੀ ਕੀਤੇ ਜਾ ਰਹੇ ਹਨ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਵੀ ਬਹੁਤ ਸਾਰੇ ਨਿਯਮ ਲਾਗੂ ਕੀਤੇ ਜਾਂਦੇ ਹਨ ਜਿਨ੍ਹਾਂ ਦੀ ਪਾਲਣਾ ਕਰਦਿਆਂ ਹੋਇਆਂ ਵਾਹਨ ਚਾਲਕ ਦੀ ਜਾਨ ਬਚ ਸਕਦੀ ਹੈ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਜਦੋਂ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਣਗਹਿਲੀ ਵਰਤੀ ਜਾਂਦੀ ਹੈ ਤਾਂ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਬਹੁਤ ਸਾਰੇ ਲੋਕਾਂ ਦੀ ਜਾਨ ਚਲੇ ਜਾਂਦੀ ਹੈ ਕਿਉਂਕਿ ਉਹਨਾਂ ਨੂੰ ਸਹੀ ਸਮੇਂ ਤੇ ਹਸਪਤਾਲ ਨਹੀਂ ਪਹੁੰਚਾਇਆ ਜਾਂਦਾ।

ਹੁਣ ਕੇਂਦਰ ਸਰਕਾਰ ਵਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਜੋ ਕਿ 31 ਮਾਰਚ 2026 ਤੱਕ ਜਾਰੀ ਰਹੇਗਾ। ਕੇਂਦਰ ਸਰਕਾਰ ਵੱਲੋਂ ਦੇਸ਼ ਵਿਚ ਵਾਪਰ ਰਹੇ ਹਾਦਸਿਆਂ ਨੂੰ ਜਿਥੇ ਪਹਿਲਾਂ ਹੀ ਰੋਕਣ ਲਈ ਨਿਯਮ ਲਾਗੂ ਕੀਤੇ ਗਏ ਹਨ ਉਥੇ ਹੀ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਣ ਵਾਲੇ ਵਿਅਕਤੀਆਂ ਦੀ ਮਦਦ ਲਈ ਇੱਕ ਨਵਾਂ ਨਿਯਮ ਲਾਗੂ ਕੀਤਾ ਗਿਆ ਹੈ। ਹੁਣ ਦੇਸ਼ ਅੰਦਰ ਸੜਕ ਮੰਤਰਾਲੇ ਵੱਲੋਂ 5 ਹਜ਼ਾਰ ਰੁਪਏ ਨਗਦ ਇਨਾਮ ਉਨ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜੋ ਸੜਕ ਹਾਦਸਿਆਂ ਵਿੱਚ ਜ਼ਖ਼ਮੀ ਹੋਣ ਵਾਲੇ ਲੋਕਾਂ ਨੂੰ ਹਸਪਤਾਲ ਪਹੁੰਚਾਉਣਗੇ।

ਦੇਸ਼ ਤੇ ਸੜਕ ਟਰਾਂਸਪੋਰਟ ਅਤੇ ਰਾਜ ਮੰਤਰਾਲੇ ਵੱਲੋਂ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਆਦੇਸ਼ਾਂ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਪ੍ਰਧਾਨ ਅਤੇ ਆਵਾਜਾਈ ਸਕੱਤਰਾਂ ਨੂੰ ਚਿੱਠੀ ਲਿਖ ਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਜਿਸ ਵਿਚ ਦੱਸਿਆ ਗਿਆ ਹੈ ਕਿ ਕੇਂਦਰ ਸਰਕਾਰ ਵੱਲੋਂ ਇਹ ਸਹਾਇਤਾ 15 ਅਕਤੂਬਰ 2021 ਤੋਂ ਸ਼ੁਰੂ ਕੀਤੀ ਜਾ ਰਹੀ ਹੈ ਜੋ ਕਿ 31 ਮਾਰਚ 2026 ਤੱਕ ਲਈ ਜਾਰੀ ਰਹੇਗੀ। ਉਥੇ ਹੀ ਇਹ ਵੀ ਆਖਿਆ ਗਿਆ ਹੈ ਕਿ ਸਰਕਾਰ ਵੱਲੋਂ ਰਾਸ਼ਟਰੀ ਪੱਧਰ ਤੇ ਵੀ ਨੇਕ ਮਦਦਗਾਰ ਦੇ ਪੁਰਸਕਾਰ ਰੱਖੇ ਜਾਣਗੇ ਜਿਨ੍ਹਾਂ ਵਿੱਚ ਇੱਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।

ਉੱਥੇ ਹੀ ਇਸ ਯੋਜਨਾ ਨੇਕ ਮਦਦਗਾਰ ਵਿਚ ਪੁਰਸਕਾਰ ਦੇਣ ਦੀ ਯੋਜਨਾ ਲਈ ਵੀ ਦਿਸ਼ਾ ਨਿਰਦੇਸ਼ ਸੋਮਵਾਰ ਨੂੰ ਮੰਤਰਾਲੇ ਵੱਲੋਂ ਜਾਰੀ ਕਰ ਦਿੱਤੇ ਗਏ ਹਨ। ਅਗਰ ਸੜਕ ਹਾਦਸੇ ਵਿੱਚ ਕੋਈ ਵੀ ਗੰ-ਭੀ-ਰ ਰੂਪ ਨਾਲ ਜ਼ਖਮੀ ਹੁੰਦਾ ਹੈ ਤਾਂ ਇੱਕ ਘੰਟੇ ਦੇ ਅੰਦਰ-ਅੰਦਰ ਉਸ ਨੂੰ ਹਸਪਤਾਲ ਪਹੁੰਚਾਉਣ ਵਾਲੇ ਵਿਅਕਤੀਆਂ ਨੂੰ 5 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਿੱਤੀ ਜਾਵੇਗੀ। ਉੱਥੇ ਹੀ ਨਗਦ ਪੁਰਸਕਾਰ ਦੇ ਨਾਲ ਪਰਮਾਣ ਪੱਤਰ ਵੀ ਜਾਰੀ ਕੀਤਾ ਜਾਵੇਗਾ। ਇਸ ਯੋਜਨਾ ਨੂੰ ਲਾਗੂ ਕਰਨ ਦਾ ਮਕਸਦ ਹੈ ਪੀੜਤ ਲੋਕਾਂ ਦੀ ਮਦਦ ਕਰਨ ਵਾਸਤੇ ਲੋਕਾਂ ਨੂੰ ਉਤਸ਼ਾਹਿਤ ਕਰਨਾ ਹੈ।