ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਤੋਂ ਦਿੱਲੀ ਦੀਆਂ ਸਰਹੱਦਾਂ ਉਪਰ ਬੈਠੇ ਲੋਕਾਂ ਵੱਲੋਂ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਜਾਰੀ ਹੈ। ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਤਿੰਨ ਵਿਵਾਦਤ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਸੰਘਰਸ਼ ਕੀਤਾ ਜਾ ਰਿਹਾ ਹੈ। ਜਿਸ ਸਮੇਂ ਤੋਂ ਕੇਂਦਰ ਸਰਕਾਰ ਵੱਲੋਂ ਇਸ ਦੀ ਨਿਖੇਧੀ ਕਾਨੂੰਨ ਲਾਗੂ ਕੀਤੇ ਗਏ ਹਨ ਉਸ ਸਮੇਂ ਤੋਂ ਹੀ ਦੇਸ਼ ਦੀਆਂ ਕਿਸਾਨ ਜੱਥੇਬੰਦੀਆਂ ਇਹਨਾਂ ਕਾਨੂੰਨਾਂ ਨੂੰ ਕਿਸਾਨਾਂ ਦੇ ਹਿੱਤ ਵਿੱਚ ਨਾ ਹੋਣ ਦਾ ਦੋਸ਼ ਲਗਾ ਰਹੀਆਂ ਹਨ। ਕਿਉਂਕਿ ਕੇਂਦਰ ਸਰਕਾਰ ਵੱਲੋਂ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਦੱਸੇ ਗਏ ਹਨ ਅਤੇ ਜਿਸ ਨਾਲ ਕਿਸਾਨਾਂ ਦੀ ਆਮਦਨ 2022 ਤੱਕ ਦੁੱਗਣੀ ਹੋ ਜਾਵੇਗੀ।
ਉਥੇ ਹੀ ਦੇਸ਼ ਦੀਆਂ ਸਾਰੀਆਂ ਕਿਸਾਨ ਜਥੇਬੰਦੀਆਂ ਵੱਲੋਂ ਇਹ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹਿੱਤ ਵਿੱਚ ਦੱਸੇ ਜਾ ਰਹੇ ਹਨ ਜਿਸ ਨਾਲ ਕਿਸਾਨਾਂ ਨੂੰ ਨੁਕਸਾਨ ਹੋਵੇਗਾ। ਕਿਸਾਨ ਆਗੂਆਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਹੁਣ ਤੱਕ 11 ਦੌਰ ਦੀਆਂ ਹੋਈਆਂ ਬੈਠਕ ਬੇਸਿੱਟਾ ਰਹੀਆਂ ਹਨ। ਹੁਣ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਰੱਖਿਆ ਮੰਤਰੀ ਵੱਲੋਂ ਇਹ ਵੱਡਾ ਬਿਆਨ ਦਿੱਤਾ ਗਿਆ ਹੈ। ਖੇਤੀ ਕਾਨੂੰਨਾਂ ਨੂੰ ਲੈ ਕੇ ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਇੱਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਹਨਾਂ ਨੇ ਕਿਹਾ ਹੈ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹਿਤ ਵਿਚ ਹਨ।
ਖੇਤੀ ਕਾਨੂੰਨਾਂ ਵਿੱਚ ਕਿਸਾਨਾਂ ਦੇ ਵਿਰੁਧ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਖੇਤੀ ਕਨੂੰਨਾਂ ਨੂੰ ਲੈ ਕੇ ਲੋਕਾਂ ਦੀਆਂ ਭਾਵਨਾਵਾਂ ਵਿੱਚ ਭੰਬਲਭੂਸਾ ਪਾਇਆ ਜਾ ਰਿਹਾ ਹੈ। ਜਿਸ ਕਾਰਨ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਹੋਏ ਇਹ ਸੰਘਰਸ਼ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਦੇ ਹਿੱਤ ਵਿੱਚ ਜਾਰੀ ਕੀਤੇ ਗਏ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਮਝਣਾ ਚਾਹੀਦਾ ਹੈ ਜਿਸ ਨਾਲ ਉਨ੍ਹਾਂ ਦੀ ਆਮਦਨ ਦੁੱਗਣੀ ਹੋ ਜਾਵੇਗੀ ਅਤੇ ਕਿਸਾਨਾਂ ਨੂੰ ਫਸਲਾਂ ਦਾ ਸਿੱਧਾ ਪੈਸਾ ਮਿਲ ਸਕੇਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਤਿੰਨ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦਾ ਫੈਸਲਾ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
Home ਤਾਜਾ ਖ਼ਬਰਾਂ ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਰਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ
ਤਾਜਾ ਖ਼ਬਰਾਂ
ਹੁਣੇ ਹੁਣੇ ਕੇਂਦਰ ਸਰਕਾਰ ਵਲੋਂ ਖੇਤੀ ਕਨੂੰਨਾਂ ਨੂੰ ਲੈ ਕੇ ਆਈ ਇਹ ਵੱਡੀ ਖਬਰ – ਰਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ
Previous Postਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਵੀ ਇਸ ਦਿਨ ਦੀ ਛੁੱਟੀ ਦਾ ਹੋਇਆ ਇਹ ਐਲਾਨ
Next Postਪੰਜਾਬ ਦੇ ਇਹਨਾਂ ਵਿਦਿਆਰਥੀਆਂ ਲਈ ਹੁਣ ਆ ਗਈ ਇਹ ਵੱਡੀ ਖਬਰ , ਮਾਪਿਆਂ ਚ ਰੋਸ