ਆਈ ਤਾਜ਼ਾ ਵੱਡੀ ਖਬਰ
ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਬਹੁਤ ਸਾਰੀਆਂ ਸਿਆਸੀ ਹਸਤੀਆਂ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਬਹੁਤ ਸਾਰੇ ਐਲਾਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਜਾ ਰਹੇ ਹਨ। ਉੱਥੇ ਹੀ ਸਿਆਸੀ ਪਾਰਟੀਆਂ ਵੱਲੋਂ ਆਪਣੀ ਆਪਣੀ ਪਾਰਟੀ ਦੀ ਮਜ਼ਬੂਤੀ ਲਈ ਕਈ ਵਿਧਾਇਕਾਂ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।
ਉੱਥੇ ਹੀ ਵੱਖ-ਵੱਖ ਰਾਜਨੀਤਿਕ ਨੇਤਾ ਕਿਸੇ ਨਾ ਕਿਸੇ ਘਟਨਾ ਨੂੰ ਲੈ ਕੇ ਆਏ ਦਿਨ ਹੀ ਚਰਚਾ ਵਿਚ ਰਹਿੰਦੇ ਹਨ। ਹੁਣ ਕੈਪਟਨ ਅਮਰਿੰਦਰ ਸਿੰਘ ਲਈ ਇਕ ਵੱਡੀ ਖਬਰ ਸਾਹਮਣੇ ਆਈ ਹੈ। ਜਿੱਥੇ ਇਹ ਹੁਕਮ ਜਾਰੀ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਹੁਣ ਅਦਾਲਤ ਵੱਲੋਂ ਉਨ੍ਹਾਂ ਨੂੰ ਵੀ ਇਕ ਵੱਡੀ ਰਾਹਤ ਦਿੱਤੀ ਗਈ ਹੈ। ਲੁਧਿਆਣਾ ਦੇ ਵਿੱਚ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸੀਜੇਐਮ ਕੋਰਟ ਵਿੱਚ ਕੇਸ ਚੱਲ ਰਿਹਾ ਸੀ।
ਜੋ ਕਿ ਆਮਦਨ ਟੈਕਸ ਚੋਰੀ ਮਾਮਲੇ ਨਾਲ ਸਬੰਧਤ ਸੀ। ਉਥੇ ਹੀ ਇਸ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਰਾਹਤ ਮਿਲ ਗਈ ਹੈ। ਕਿਉਂਕਿ ਹੁਣ ਜ਼ਿਲ੍ਹਾ ਅਦਾਲਤ ਵੱਲੋਂ ਆਮਦਨ ਟੈਕਸ ਦੇ ਮਾਮਲੇ ਦਾ ਜੁਡੀਸ਼ੀਅਲ ਰਿਕਾਰਡ ਦੀ ਜਾਂਚ ਕਰਨ ਦੀ ਮਨਜ਼ੂਰੀ ਦੇਣ ਵਾਸਤੇ ਹੁਕਮਾਂ ਨੂੰ ਚੁਣੌਤੀ ਦੇ ਦਿੱਤੀ ਗਈ ਹੈ। ਉਥੇ ਹੀ ਅਦਾਲਤ ਵੱਲੋਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 4 ਅਕਤੂਬਰ ਨੂੰ ਕੀਤੇ ਜਾਣ ਦੇ ਆਦੇਸ਼ ਦਿੱਤੇ ਗਏ ਹਨ।
ਇਸ ਮਾਮਲੇ ਬਾਰੇ ਮੁੜ ਜ਼ਿਲ੍ਹੇ ਦੀ ਅਦਾਲਤ ਵੱਲੋਂ ਕੋਈ ਵੀ ਸੁਣਵਾਈ ਨਹੀਂ ਕੀਤੀ ਜਾਵੇਗੀ ਤੇ ਨਾ ਹੀ ਕੋਈ ਹੁਕਮ ਪਾਸ ਕੀਤਾ ਜਾ ਸਕਦਾ ਹੈ। ਹਾਈ ਕੋਰਟ ਨੇ ਲੁਧਿਆਣਾ ਸੀਜੇਐਮ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਸ ਮਾਮਲੇ ਦੀ ਜਾਂਚ ਕਰਨ ਵਾਸਤੇ ਲਾਗੂ ਕੀਤੇ ਗਏ ਹੁਕਮਾਂ ਤੇ ਰੋਕ ਲਗਾ ਦਿੱਤੀ ਹੈ। ਉੱਥੇ ਹੀ ਇਸ ਮਾਮਲੇ ਦੀ ਜਾਂਚ ਆਮਦਨ ਟੈਕਸ ਵਿਭਾਗ ਨੂੰ ਕਰਨ ਦੇ ਨੋਟਿਸ ਜਾਰੀ ਕਰ ਦਿੱਤੇ ਗਏ ਹਨ।
Previous Postਪੰਜਾਬ ਚ ਏਥੇ ਵਾਪਰਿਆ ਕਹਿਰ, 3 ਭੈਣਾਂ ਦੇ ਇਕਲੋਤੇ ਭਰਾ ਨੂੰ ਏਦਾਂ ਲੈ ਗਈ ਮੌਤ
Next Postਇਥੇ ਗੁਰਦਆਰਾ ਸਾਹਿਬ ਚ ਵਾਪਰੀ ਮਾੜੀ ਘਟਨਾ ਚਲੀਆਂ ਗੋਲੀਆਂ ਮਚੀ ਹਾਹਾਕਾਰ