ਹੁਣੇ ਹੁਣੇ ਕੋਰੋਨਾ ਦੇ ਨਵੇਂ ਸਟ੍ਰੇਨ ਕਰਕੇ ਕੇਂਦਰ ਤੋਂ ਇੰਡੀਆ ਦੇ ਸਾਰੇ ਸੂਬਿਆਂ ਲਈ ਆ ਗਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਪੂਰੇ ਵਿਸ਼ਵ ਦੇ ਵਿਚ ਕੋਰੋਨਾ ਵਾਇਰਸ ਦਾ ਪਸਾਰ ਬੜੀ ਤੇਜ਼ੀ ਦੇ ਨਾਲ ਹੋ ਰਿਹਾ ਹੈ ਕਿਉਂਕਿ ਇਸ ਸਮੇਂ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਪੂਰੀ ਦੁਨੀਆਂ ਵਿੱਚ ਛਾਈ ਹੋਈ ਹੈ। ਜਿਸ ਕਾਰਨ ਨਵੇਂ ਆਉਣ ਵਾਲੇ ਮਾਮਲਿਆਂ ਦੀ ਗਿਣਤੀ ਦੇ ਵਿਚ ਹੈਰਾਨੀਜਨਕ ਵਾਧਾ ਹੋ ਰਿਹਾ ਹੈ। ਇਨ੍ਹਾਂ ਨਵੇਂ ਆ ਰਹੇ ਮਾਮਲਿਆਂ ਉੱਪਰ ਕਾਬੂ ਕਰਨ ਵਾਸਤੇ ਸੰਸਾਰ ਦੇ ਵੱਖ-ਵੱਖ ਦੇਸ਼ ਆਪਣੇ ਪੱਧਰ ਉਪਰ ਉਪਰਾਲੇ ਕਰ ਰਹੇ ਹਨ। ਇਸ ਦੌਰਾਨ ਹੀ ਕੇਂਦਰ ਸਰਕਾਰ ਨੇ ਰਾਜ ਦੇ ਸੂਬਿਆਂ ਵਾਸਤੇ ਇੱਕ ਅਹਿਮ ਐਲਾਨ ਕਰ ਦਿੱਤਾ ਹੈ।

ਇਸ ਐਲਾਨ ਤਹਿਤ ਕੇਂਦਰ ਸਰਕਾਰ ਨੇ ਦੇਸ਼ ਦੇ ਤਮਾਮ ਰਾਜਾਂ ਨੂੰ ਕੋਰੋਨਾ ਦੇ ਨਵੇਂ ਸਟ੍ਰੇਨ ਕਾਰਨ ਸੂਬੇ ਅੰਦਰ ਜ਼ਿਆਦਾ ਪੁਖਤਾ ਇੰਤਜ਼ਾਮ ਕਰਨ ਦੇ ਲਈ ਕਿਹਾ ਹੈ। ਇਸ ਸਬੰਧੀ ਕੇਂਦਰੀ ਸਿਹਤ ਮੰਤਰਾਲੇ ਨੇ ਨਵੇਂ ਸਾਲ ਨੂੰ ਮੁੱਖ ਰੱਖਦੇ ਹੋਏ ਵੱਖ-ਵੱਖ ਥਾਵਾਂ ਉੱਪਰ ਹੋਣ ਵਾਲੀਆਂ ਪਾਰਟੀਆਂ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਸੁਚੇਤ ਰਹਿਣ ਲਈ ਵੀ ਆਖਿਆ ਹੈ। ਇਸ ਦੇ ਸਬੰਧ ਵਿੱਚ ਕੇਂਦਰੀ ਸਿਹਤ ਸਕੱਤਰ ਰਾਜੇਸ਼ ਭੂਸ਼ਣ ਨੇ ਦੇਸ਼ ਦੇ ਸਾਰੇ ਸੂਬਿਆਂ ਨੂੰ ਇੱਕ ਪੱਤਰ ਵੀ ਲਿਖਿਆ ਹੈ ਜਿਸ ਵਿੱਚ ਕੋਰੋਨਾ ਵਾਇਰਸ ਦੀ ਦੂਸਰੀ ਸਟੇਜ ਦੇ ਵੱਡੇ ਹ-ਮ-ਲੇ ਦਾ ਜ਼ਿਕਰ ਕੀਤਾ ਗਿਆ ਹੈ।

ਵੱਖ ਵੱਖ ਸੂਬਿਆਂ ਵਿੱਚ ਫੈਲ ਰਹੀ ਇਸ ਲਾਗ ਦੀ ਬਿਮਾਰੀ ਕਾਰਨ ਨਵੇਂ ਸਾਲ ਵਿੱਚ ਹੋਣ ਜਾ ਰਹੇ ਜਸ਼ਨ ਸਮਾਗਮਾਂ ਉੱਤੇ ਸਖ਼ਤ ਨਿਗਰਾਨੀ ਰੱਖਣ ਦੀ ਨਸੀਹਤ ਦਿੱਤੀ ਹੈ। ਕੇਂਦਰੀ ਸਕੱਤਰ ਨੇ ਆਖਿਆ ਹੈ ਕਿ ਜ਼ਿਆਦਾ ਭੀੜ ਵਾਲੀਆਂ ਥਾਵਾਂ ਉੱਪਰ ਸਖ਼ਤ ਨਿਗਰਾਨੀ ਰੱਖਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਪੱਤਰ ਦੇ ਵਿੱਚ ਸਿਹਤ ਸਕੱਤਰ ਨੇ ਗ੍ਰਹਿ ਮੰਤਰਾਲੇ ਵੱਲੋਂ ਸਾਰੇ ਸੂਬਿਆਂ ਨੂੰ 28 ਦਸੰਬਰ ਨੂੰ ਲਿਖੇ ਹੋਏ ਪੱਤਰ ਦਾ ਵੀ ਜ਼ਿਕਰ ਕੀਤਾ ਹੈ।

ਜਿਸ ਵਿਚ ਕਿਹਾ ਗਿਆ ਹੈ ਕਿ ਕੇਂਦਰ ਸ਼ਾਸਤ ਪ੍ਰਦੇਸ਼ ਕੋਰੋਨਾ ਵਾਇਰਸ ਦੇ ਪਸਾਰ ਨੂੰ ਰੋਕਣ ਦੇ ਲਈ ਸਥਾਨਕ ਪੱਧਰ ਉੱਪਰ ਰੋਕਥਾਮ ਵਾਲੇ ਪ੍ਰਬੰਧ ਲਾਗੂ ਕਰ ਸਕਦੇ ਹਨ। ਇਸ ਦੌਰਾਨ ਰਾਤ ਦੇ ਕਰਫਿਊ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਸਿਹਤ ਮੰਤਰਾਲੇ ਨੇ ਆਖਿਆ ਹੈ ਕਿ 30-31 ਦਸੰਬਰ ਅਤੇ 1 ਜਨਵਰੀ ਨੂੰ ਰਾਜ ਦੇ ਵੱਖ-ਵੱਖ ਭਾਗਾਂ ਵਿੱਚ ਜ-ਸ਼-ਨੀ ਪ੍ਰੋਗਰਾਮ ਕੀਤੇ ਜਾਣਗੇ। ਜਿਸ ਤਹਿਤ ਕੋਰੋਨਾ ਦੇ ਪਸਾਰ ਨੂੰ ਰੋਕਣ ਵਾਸਤੇ ਰਾਜ ਆਪਣੇ ਆਪਣੇ ਪੱਧਰ ਉਪਰ ਪਾਬੰਦੀਆਂ ਲਗਾ ਸਕਦੇ ਹਨ।