ਹੁਣੇ ਹੁਣੇ ਕੱਲ੍ਹ ਨੂੰ ਲੈ ਕੇ ਕੇਂਦਰ ਵਲੋਂ ਕਿਸਾਨਾਂ ਬਾਰੇ ਆਈ ਇਹ ਵੱਡੀ ਖਬਰ-ਹੋ ਗਈਆਂ ਤਿਆਰੀਆਂ ਪੂਰੀਆਂ

ਆਈ ਤਾਜਾ ਵੱਡੀ ਖਬਰ

ਕਿਸਾਨ ਜਥੇ ਬੰਦੀਆਂ ਖੇਤੀ ਕਾਨੂੰਨਾਂ ਨੂੰ ਸਿਰੇ ਤੋਂ ਰੱਦ ਕਰਵਾਉਣ ਦੀ ਮੰਗ ਕਰ ਰਹੀਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਗੱਲ ਬਾਤ ਲਈ ਪ੍ਰਸਤਾਵ ਭੇਜਿਆ ਗਿਆ ਹੈ। ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆਂ ਮੀਟਿੰਗ ਬੇਨਤੀਜਾ ਰਹੀਆਂ ਹਨ। ਇਸ ਲਈ ਕਿਸਾਨ ਜੱਥੇ ਬੰਦੀਆਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਕਿਸਾਨ ਆਗੂਆਂ ਨੂੰ ਗੱਲ ਬਾਤ ਲਈ ਕਿਹਾ ਗਿਆ ਹੈ ਕਿ ਸਰਕਾਰ ਕਿਸਾਨਾਂ ਨਾਲ ਖੁੱਲ੍ਹੇ ਦਿਲ ਨਾਲ ਗੱਲ ਬਾਤ ਕਰਨ ਲਈ ਤਿਆਰ ਹੈ।

ਉਨ੍ਹਾਂ ਨੇ ਕਿਸਾਨਾਂ ਨੂੰ ਬੇਨਤੀ ਕੀਤੀ ਹੈ ਉਹ ਕਿਸਾਨ ਕਾਨੂੰਨ ਦੀ ਭਾਵਨਾ ਨੂੰ ਸਮਝਣ। ਹੁਣ ਕੱਲ੍ਹ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਸਬੰਧੀ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਜੇਪੀ ਨੱਢਾ ਨੇ ਪਾਰਟੀ ਦੇ ਸਾਰੇ ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਜਨ ਪ੍ਰਤੀਨਿਧੀਆਂ ਨੂੰ ਕਿਹਾ ਹੈ ਕਿ 25 ਦਸੰਬਰ ਨੂੰ ਸਵਰਗੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਦਿਨ ਹੈ।

ਇਸ ਦਿਨ ਨੂੰ ਗਵਰਨੇਂਸ ਡੇਅ ਦੇ ਵਜੋਂ ਭਾਰਤ ਸਰਕਾਰ ਮਨਾ ਰਹੀ ਹੈ। ਇਸ ਵਿੱਚ ਸਾਰੇ ਵਿਧਾਇਕ ਅਤੇ ਸੰਸਦ ਮੈਂਬਰ ਹਾਜ਼ਰ ਹੋਣ। ਇਸ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ 25 ਦਸੰਬਰ ਨੂੰ ਦੇਸ਼ ਦੇ ਕਿਸਾਨਾਂ ਨੂੰ ਸੰਬੋਧਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਪੀਐੱਮ ਮੋਦੀ ਦੇ ਸੰਬੋਧਨ ਤੋਂ ਇਕ ਘੰਟੇ ਪਹਿਲਾਂ ਸ਼ੁਰੂ ਹੋਣਾ ਚਾਹੀਦਾ ਹੈ। ਜਿਸ ਵਿੱਚ ਅਹੁਦੇਦਾਰਾਂ ਅਤੇ ਜਨ ਪ੍ਰਤੀਨਿਧੀ ਮੋਦੀ ਸਰਕਾਰ ਦੁਆਰਾ ਕੀਤੇ ਗਏ ਕਿਸਾਨਾਂ ਲਈ ਵਿਕਾਸ ਦੇ ਕੰਮਾਂ ਤੇ ਚਰਚਾ ਕਰਨਗੇ।

ਜਿਸ ਵਿੱਚ ਯੋਜਨਾਵਾਂ ਦੇ ਲਾਭ, ਨੀਮ ਕੋਟਿਡ ਯੂਰੀਆ, ਮੁਦਰਾ ਸਿਹਤ ਕਾਰਡ, ਪ੍ਰਧਾਨ ਮੰਤਰੀ ਸਿੰਚਾਈ ਯੋਜਨਾ ,ਪ੍ਰਧਾਨ ਮੰਤਰੀ ਫਸਲੀ ਬੀਮਾ ਯੋਜਨਾ, ਨਿਊਨਤਮ ਸਮਰਥਨ ਮੁੱਲ,ਤੇ ਖੇਤੀ ਖੇਤਰ ਚ 1 ਲੱਖ ਕਰੋੜ ਰੁਪਏ ਦਾ ਨਿਵੇਸ਼। ਉਨ੍ਹਾਂ ਦੱਸਿਆ ਕਿ 25 ਦਸੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਸੂਬਿਆਂ ਦੇ 6 ਕਿਸਾਨਾਂ ਨਾਲ ਗੱਲ ਬਾਤ ਕਰਨਗੇ। ਇਸ ਦਿਨ ਕੇਂਦਰ ਸਰਕਾਰ ਵੱਲੋਂ 10 ਕਰੋੜ 59 ਲੱਖ ਕਿਸਾਨਾਂ ਨੂੰ 96000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣਗੇ। 9 ਕਰੋੜ ਕਿਸਾਨਾਂ ਦੇ ਖਾਤੇ ਵਿੱਚ 18000 ਕਰੋੜ ਰੁਪਏ ਟਰਾਂਸਫਰ ਕੀਤੇ ਜਾਣਗੇ। ਕਲ ਤੱਕ ਇਸ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ 2 ਕਰੋੜ ਕਿਸਾਨਾਂ ਵੱਲੋਂ ਰਜਿਸਟ੍ਰੇਸ਼ਨ ਕੀਤੀ ਗਈ ਹੈ।