ਹੁਣੇ ਹੁਣੇ ਗਾਂਧੀ ਪ੍ਰੀਵਾਰ ਲਈ ਆਈ ਮਾੜੀ ਖਬਰ – ਪ੍ਰਸੰਸਕ ਕਰ ਰਹੇ ਦੁਆਵਾਂ

ਆਈ ਤਾਜਾ ਵੱਡੀ ਖਬਰ 

ਵਿਸ਼ਵ ਦੇ ਕਈ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਤੇਜ਼ ਹੁੰਦੀ ਜਾ ਰਹੀ ਹੈ। ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ। ਵਿਸ਼ਵ ਦੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਮੁੜ ਤੋਂ ਤਾਲਾਬੰਦੀ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਰੋਨਾ ਦਾ ਟੀਕਾਕਰਣ ਸ਼ੁਰੂ ਕੀਤੇ ਜਾਣ ਦੇ ਬਾਵਜੂਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਵਿਸ਼ਵ ਵਿਚ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਦੇਸ਼ ਅਮਰੀਕਾ ਹੈ, ਜਿਥੇ ਕਰੋਨਾ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲੇ ਮਰੀਜ਼ ਹਨ।

ਉਸ ਤੋਂ ਬਾਅਦ ਭਾਰਤ ਦੂਜੇ ਨੰਬਰ ਤੇ ਆਉਂਦਾ ਹੈ ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਦੇਸ਼ ਅੰਦਰ ਜਿੱਥੇ ਸਭ ਤੋਂ ਵੱਧ ਪ੍ਰਭਾਵਤ ਹੋਣ ਵਾਲਾ ਸੂਬਾ ਮਹਾਰਾਸ਼ਟਰ ਹੈ। ਉਥੇ ਹੀ ਮੁੰਬਈ ਦੇ ਵਿਚ ਰਹਿਣ ਵਾਲੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚ-ਪੇ-ਟ ਵਿਚ ਆ ਚੁੱਕੇ ਹਨ। ਹੁਣ ਗਾਂਧੀ ਪਰਿਵਾਰ ਲਈ ਵੀ ਇਕ ਮਾੜੀ ਖਬਰ ਸਾਹਮਣੇ ਆਈ ਹੈ ਪ੍ਰਸ਼ੰਸਕ ਕਰ ਰਹੇ ਹਨ ਦੁਆਵਾਂ।

ਜਿੱਥੇ ਬਹੁਤ ਸਾਰੀਆਂ ਹਸਤੀਆਂ ਕਰੋਨਾ ਦੇ ਪ੍ਰਭਾਵ ਵਿਚ ਆ ਚੁੱਕੀਆਂ ਹਨ ਉਥੇ ਹੀ ਹੁਣ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਪਤੀ ਰਾਬਰਟ ਵਾਡਰਾ ਵੀ ਕਰੋਨਾ ਸੰਕਰਮਿਤ ਹੋ ਗਏ ਹਨ। ਉਥੇ ਹੀ ਪ੍ਰਿਅੰਕਾ ਗਾਂਧੀ ਦੀ ਕਰੋਨਾ ਰਿਪੋਰਟ ਨੈਗਟਿਵ ਆਈ ਹੈ। ਇਸ ਗੱਲ ਦੀ ਜਾਣਕਾਰੀ ਪ੍ਰਿਯੰਕਾ ਗਾਂਧੀ ਵੱਲੋਂ ਇਕ ਵੀਡੀਓ ਸ਼ੇਅਰ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਡਾਕਟਰਾਂ ਦੀ ਸਲਾਹ ਦੇ ਮੁਤਾਬਕ ਆਪਣੇ-ਆਪ ਨੂੰ ਕੁਝ ਦਿਨ ਲਈ ਇਕਾਂਤ-ਵਾਸ ਕੀਤਾ ਹੋਇਆ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਹੈ ਕਿ ਕਰੋਨਾ ਦੇ ਸੰਪਰਕ ਵਿੱਚ ਆਉਣ ਕਾਰਨ ਕੁਝ ਦਿਨ ਆਈਸੋਲੇਸ਼ਨ ਵਿਚ ਰਹਿਣ ਕਾਰਨ ਮੈਨੂੰ ਅਸਾਮ, ਤਾਮਿਲਨਾਡੂ ਅਤੇ ਕੇਰਲ ਦਾ ਦੌਰਾ ਰੱਦ ਕਰਨਾ ਪਿਆ ਹੈ।

ਮੈਂ ਕਾਂਗਰਸ ਦੀ ਜਿੱਤ ਲਈ ਪ੍ਰਾਰਥਨਾ ਕਰਦੀ ਹਾਂ। ਉਨ੍ਹਾਂ ਉਥੇ ਇੰਤਜ਼ਾਰ ਕਰ ਰਹੇ ਲੋਕਾਂ ਕੋਲੋਂ ਮਾਫੀ ਮੰਗੀ ਹੈ। ਉਨ੍ਹਾਂ ਦੱਸਿਆ ਕਿ ਰਾਬਰਟ ਦੇ ਪਾਜ਼ਟਿਵ ਪਾਏ ਜਾਣ ਤੋਂ ਬਾਅਦ ਹੀ ਮੈਂ ਆਪਣਾ ਅਸਾਮ ਦਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਆਸਹੂਲਤ ਲਈ ਮੈਂ ਤੁਹਾਡੇ ਸਾਰਿਆਂ ਤੋਂ ਮੁਆਫੀ ਮੰਗਦੀ ਹਾਂ। ਪ੍ਰਿਅੰਕਾ ਗਾਂਧੀ ਵੱਲੋਂ ਉੱਥੇ ਹੋਣ ਵਾਲੀਆਂ ਚੋਣਾਂ ਦੌਰਾਨ ਦੌ-ਰਾ ਕੀਤਾ ਜਾਣਾ ਸੀ।