ਆਈ ਤਾਜਾ ਵੱਡੀ ਖਬਰ
ਸਰਕਾਰ ਵੱਲੋਂ ਜਿਥੇ ਸੜਕ ਹਾਦਸਿਆਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਨਿਯਮ ਲਾਗੂ ਕੀਤੇ ਜਾਂਦੇ ਹਨ। ਉਥੇ ਹੀ ਲੋਕਾਂ ਨੂੰ ਸਖ਼ਤੀ ਨਾਲ ਇਨ੍ਹਾਂ ਦੀ ਪਾਲਣਾ ਕਰਨ ਦੇ ਆਦੇਸ਼ ਵੀ ਦਿੱਤੇ ਜਾਂਦੇ ਹਨ। ਤਾਂ ਜੋ ਹੋਣ ਵਾਲੇ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਪਰ ਕੁੱਝ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਅਤੇ ਕੁਝ ਲੋਕਾਂ ਦੀ ਲਾਪਰਵਾਹੀ ਦੇ ਕਾਰਨ ਵਾਪਰਦੇ ਹਨ ਜਿਸ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਣ ਦੀਆਂ ਖਬਰਾਂ ਆਏ ਦਿਨ ਹੀ ਅਖਬਾਰਾਂ ਦੀਆਂ ਸੁਰਖੀਆਂ ਬਣ ਜਾਂਦੀਆਂ ਹਨ। ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਭਿਆਨਕ ਸੜਕ ਹਾਦਸੇ ਵਾਪਰ ਚੁੱਕੇ ਹਨ ਇਨ੍ਹਾਂ ਸੜਕ ਹਾਦਸਿਆਂ ਵਿੱਚ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ।
ਹੁਣ ਪੰਜਾਬ ਵਿਚ ਇਕ ਭਿਆਨਕ ਕਹਿਰ ਵਾਪਰਿਆ ਹੈ ਜਿੱਥੇ ਮੌਤਾਂ ਹੋਣ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਲੰਧਰ ਦੇ ਥਾਣਾ ਮਕਸੂਦਾਂ ਦੇ ਬਿਧੀਪੁਰ ਫਾਟਕ ਤੋਂ ਸਾਹਮਣੇ ਆਈ ਹੈ। ਜਿਥੇ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ 3 ਲੋਕਾਂ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਸਕਾਰਪੀਓ ਗੱਡੀ ਸ੍ਰੀ ਅਨੰਦਪੁਰ ਸਾਹਿਬ ਤੋਂ ਬਾਬਾ ਬਕਾਲਾ ਵਿਖੇ ਕਾਰ ਸੇਵਾ ਲਈ ਜਾ ਰਹੀ ਸੀ।
ਜਿਸ ਵਿੱਚ ਸਵਾਰ ਜਥੇ ਨਾਲ ਕੁਝ ਔਰਤਾਂ ਵੀ ਸ਼ਾਮਲ ਸਨ। ਇਹ ਜਥਾ ਕਿਲ੍ਹਾ ਆਨੰਦਪੁਰ ਸਾਹਿਬ ਕਾਰ ਸੇਵਾ ਵਾਲਿਆਂ ਦਾ ਦੱਸਿਆ ਗਿਆ ਹੈ। ਜਦੋਂ ਇਨ੍ਹਾਂ ਦੀ ਸਕਾਰਪੀਓ ਗੱਡੀ ਬਿਧੀਪੁਰ ਫਾਟਕ ਨੇੜੇ ਪਹੁੰਚੀ ਤਾਂ ਅਚਾਨਕ ਗੱਡੀ ਦਾ ਟਾਇਰ ਫਟਣ ਕਾਰਨ ਸੰਤੁਲਨ ਵਿਗੜ ਗਿਆ ਅਤੇ ਗੱਡੀ ਪਲਟਦੀ ਹੋਈ ਡਿਵਾਈਡਰ ਨਾਲ ਜਾ ਟਕਰਾਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਵਿੱਚ ਸਵਾਰ 10 ਵਧੇਰੇ ਵਿਅਕਤੀ ਜ਼ਖ਼ਮੀ ਹੋਏ ਹਨ ਅਤੇ ਦੋ ਔਰਤਾਂ ਸਮੇਤ ਗੱਡੀ ਦੇ ਡਰਾਈਵਰ ਦੀ ਮੌਕੇ ਤੇ ਹੀ ਮੌਤ ਹੋ ਗਈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮਕਸੂਦਾਂ ਦੇ ਡੀਐਸਪੀ ਆਪਣੀ ਪੁਲਸ ਪਾਰਟੀ ਸਮੇਤ ਮੌਕੇ ਤੇ ਪਹੁੰਚੇ ਅਤੇ ਜ਼ਖ਼ਮੀਆਂ ਨੂੰ ਸੈਕਰਡ ਹਾਰਟ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿੱਥੇ ਉਹ ਸਾਰੇ ਜੇਰੇ ਇਲਾਜ ਹਨ ਅਤੇ ਤਿੰਨ ਲਾਸ਼ਾਂ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਵਾਪਰੇ ਇਸ ਹਾਦਸੇ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
Previous Postਪੰਜਾਬ ਲਈ ਆਈ ਮਾੜੀ ਖਬਰ – ਵਜਿਆ ਹੁਣ ਇਹ ਖਤਰੇ ਦਾ ਘੁੱਗੂ , ਪੈ ਗਈ ਇਹ ਨਵੀਂ ਚਿੰਤਾ
Next Postਹੁਣੇ ਹੁਣੇ ਪੰਜਾਬ ਚ ਇਥੋਂ ਆਈ ਵੱਡੀ ਖਬਰ ਹੋ ਗਿਆ ਓਹੀ ਕੰਮ ਜਿਸਦਾ ਸੀ ਸਰਕਾਰ ਨੂੰ ਡਰ, ਭਜ ਕੇ ਕੀਤਾ ਗਿਆ ਬਚਾਅ