ਹੁਣੇ ਹੁਣੇ ਚੋਟੀ ਦੇ ਮਸ਼ਹੂਰ ਅਦਾਕਾਰ ਮਿਥੁਨ ਚਕਰਵਤੀ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਤਾਜ਼ਾ ਵੱਡੀ ਖ਼ਬਰ

ਦੇਸ਼ ਵਿੱਚ ਫੈਲੀ ਹੋਈ ਕਰੋਨਾ ਨੇ ਹੁਣ ਤੱਕ ਬਹੁਤ ਸਾਰੇ ਸੂਬਿਆਂ ਵਿੱਚ ਫਿਰ ਤੋਂ ਵਾਧਾ ਕਰ ਦਿੱਤਾ ਹੈ। ਕਰੋਨਾ ਦੀ ਅਗਲੀ ਲਹਿਰ ਫਿਰ ਤੋਂ ਸਾਰੇ ਦੇਸ਼ ਵਿੱਚ ਹਾਵੀ ਹੁੰਦੀ ਨਜ਼ਰ ਆ ਰਹੀ ਹੈ, ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ਹਾਲਾਤਾਂ ਨੂੰ ਮੱਦੇ ਨਜ਼ਰ ਰੱਖਦੇ ਹੋਏ ਕੇਂਦਰ ਸਰਕਾਰ ਵੱਲੋਂ ਸਭ ਸੂਬਿਆਂ ਨੂੰ ਆਪਣੇ ਅਨੁਸਾਰ ਪਾਬੰਦੀਆਂ ਲਗਾਉਣ ਅਤੇ ਤਾਲਾ ਬੰਦੀ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਹਨ। ਦੇਸ਼ ਵਿੱਚ ਮਹਾਰਾਸ਼ਟਰ ਸੂਬਾ ਸਭ ਤੋਂ ਪ੍ਰਭਾਵਤ ਹੋਣ ਵਾਲਾ ਸੂਬਾ ਹੈ

ਜਿੱਥੇ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਮੁੰਬਈ ਵਿਚ ਵੀ ਬਹੁਤ ਸਾਰੇ ਫਿਲਮੀ ਅਦਾਕਾਰਾ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ। ਮਹਾਰਾਸ਼ਟਰ ਦੇ ਵਿੱਚ ਸਭ ਤੋਂ ਜਿਆਦਾ ਰੋਕ ਲਗਾਈਆਂ ਗਈਆਂ ਹਨ ਤਾਂ ਜੋ ਕੇਸਾਂ ਨੂੰ ਵਧਣ ਤੋਂ ਰੋਕਿਆ ਜਾ ਸਕੇ। ਹੁਣ ਮਸ਼ਹੂਰ ਅਦਾਕਾਰ ਮਿਥੁਨ ਚਕਰਵਤੀ ਬਾਰੇ ਇਕ ਮਾੜੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਹੁਣ ਤੱਕ ਬਹੁਤ ਸਾਰੇ ਫ਼ਿਲਮੀ ਅਦਾਕਾਰ ਇਸ ਕਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ,ਉਥੇ ਹੀ ਹੁਣ ਮਸ਼ਹੂਰ ਫ਼ਿਲਮੀ ਅਦਾਕਾਰ ਮਿਥੁਨ ਚੱਕਰਵਰਤੀ ਵੀ ਕਰੋਨਾ ਦੇ ਸ਼ਿਕਾਰ ਹੋ ਗਏ ਹਨ। ਜਿਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਹੋਣ ਤੋਂ ਬਾਅਦ ਹੀ ਉਨ੍ਹਾਂ ਨੂੰ ਘਰ ਵਿੱਚ ਇਕਾਂਤਵਾਸ ਕੀਤਾ ਗਿਆ ਹੈ।

ਤੇ ਘਰ ਵਿਚ ਇਸ ਸਮੇਂ ਕਰੋਨਾ ਸੰਕ੍ਰਮਿਤ ਹੋਣ ਦੇ ਬਾਵਜੂਦ ਵੀ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰ ਰਹੇ ਹਨ। ਦੱਸਿਆ ਗਿਆ ਹੈ ਕਿ ਪੱਛਮੀ ਬੰਗਾਲ ਦੀਆਂ ਚੋਣਾਂ ਦੇ ਦੌਰਾਨ ਜਿਥੇ ਉਨ੍ਹਾਂ ਵੱਲੋਂ ਭਾਜਪਾ ਦੀ ਹਮਾਇਤ ਕੀਤੀ ਜਾ ਰਹੀ ਸੀ ਉਥੇ ਹੀ 500 ਤੋਂ ਵਧੇਰੇ ਮੌਜੂਦ ਲੋਕਾਂ ਦੇ ਇਕੱਠ ਨੂੰ ਸੰਬੋਧਨ ਵੀ ਕੀਤਾ ਗਿਆ ਸੀ। ਜੋ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਸੀ ਜਿਸ ਕਰਕੇ ਅਦਾਕਾਰ ਮਿਥੁਨ ਚਕਰਵਤੀ ਦੇ ਖਿਲਾਫ ਸ਼ਿਕਾਇਤ ਵੀ ਦਰਜ ਕੀਤੀ ਗਈ ਸੀ।

ਕਿਉਂਕਿ ਪੱਛਮੀ ਬੰਗਾਲ ਵਿੱਚ ਚੋਣਾਂ ਨੂੰ ਦੇਖਦੇ ਹੋਏ ਉਹਨਾਂ ਵੱਲੋ ਵੱਖ-ਵੱਖ ਜਗ੍ਹਾ ਤੇ ਰੈਲੀਆਂ ਕੀਤੀਆਂ ਗਈਆਂ ਜਿਸ ਵਿੱਚ ਉਹ ਨਜ਼ਰ ਆਏ। ਮਿਥੁਨ ਚੱਕਰਵਰਤੀ ਪੱਛਮੀ ਬੰਗਾਲ ਚੋਣਾਂ ਵਿਚ ਵੱਖ-ਵੱਖ ਥਾਵਾਂ ‘ਤੇ ਭਾਜਪਾ ਲਈ ਚੋਣ ਪ੍ਰਚਾਰ ਕਰਦੇ ਨਜ਼ਰ ਆਏ ਸਨ। ਹਾਲ ਹੀ ਵਿੱਚ ਉਨ੍ਹਾਂ ਵਿਰੁੱਧ ਇੱਕ ਸ਼ਿਕਾਇਤ ਆਈ ਸੀ ਜਦੋਂ ਉਨ੍ਹਾਂ ਨੇ ਮਾਲਦਾ ਜ਼ਿਲ੍ਹੇ ਵਿੱਚ ਇੱਕ ਵਿਧਾਨ ਸਭਾ ਹਲਕੇ ਵਿੱਚ ਰੈਲੀ ਕੀਤੀ ਅਤੇ ਨਿਯਮਾਂ ਨੂੰ ਤੋੜਿਆ ਸੀ, ਜਿੱਥੇ 500 ਤੋਂ ਵੱਧ ਲੋਕ ਹਾਜ਼ਿਰ ਸਨ।