ਆਈ ਤਾਜ਼ਾ ਵੱਡੀ ਖਬਰ
ਚੀਨ ਤੋਂ ਸ਼ੁਰੂ ਹੋਣ ਵਾਲੀ ਕਰੋਨਾ ਨੂੰ ਜਿਥੇ ਸਾਰੇ ਮੁਲਕਾਂ ਵੱਲੋਂ ਕਾਬੂ ਕਰਨ ਲਈ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉੱਥੇ ਹੀ ਸਾਰੇ ਮੁਲਕਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਤਾਂ ਜੋ ਆਪਣੇ ਦੇਸ਼ ਦੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਸਾਰੇ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਾਗੂ ਕੀਤੀਆ ਗਈਆਂ ਕਰੋਨਾ ਸਬੰਧੀ ਸਖਤ ਹਦਾਇਤਾਂ ਨੂੰ ਅਜੇ ਤੱਕ ਜਾਰੀ ਰੱਖਿਆ ਜਾ ਰਿਹਾ ਹੈ। ਜਿਸ ਸਦਕਾ ਕਰੋਨਾ ਦੀ ਅਗਲੀ ਲਹਿਰ ਨੂੰ ਰੋਕਿਆ ਜਾ ਸਕੇ। ਇਨ੍ਹਾਂ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਸਾਰੇ ਦੇਸ਼ਾਂ ਵੱਲੋਂ ਵੀ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਤਾਂ ਜੋ ਹਵਾਈ ਸਫਰ ਦੇ ਜ਼ਰੀਏ ਇੱਕ ਦੂਜੇ ਮੁਲਕਾਂ ਵਿੱਚ ਆਉਣ ਜਾਣ ਵਾਲੇ ਮੁਸਾਫ਼ਰਾਂ ਦੇ ਜ਼ਰੀਏ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
ਪੰਜਾਬ ਵਿੱਚ ਵੀ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸਖਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ। ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਸਖ਼ਤ ਹਦਾਇਤਾਂ ਵਿੱਚ ਢਿੱਲ ਦਿੱਤੀ ਗਈ ਸੀ। ਤਾਂ ਜੋ ਹੁਣ ਲੋਕਾਂ ਦੀ ਜ਼ਿੰਦਗੀ ਮੁੜ ਤੋਂ ਲੀਹ ਆ ਸਕੇ। ਹੁਣ ਚੰਨੀ ਸਰਕਾਰ ਵੱਲੋਂ ਪੰਜਾਬ ਵਿੱਚ ਮੌਕੇ ਦੇ ਹਾਲਾਤ ਨੂੰ ਦੇਖਦੇ ਹੋਏ ਇਹ ਸਖ਼ਤ ਹੁਕਮ ਜਾਰੀ ਕਰ ਦਿਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਜਿੱਥੇ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਗਏ ਹਨ।
ਉਥੇ ਹੀ ਉਨ੍ਹਾਂ ਵੱਲੋਂ ਹੁਣ ਪੰਜਾਬ ਵਿੱਚ ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦੇ ਹੋਏ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉਹਨਾਂ ਵੱਲੋਂ ਸਖਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਸਾਰੇ ਲੋਕਾਂ ਵੱਲੋਂ ਆਪਣਾ ਕਰੋਨਾ ਟੀਕਾਕਰਨ ਕਰਵਾਇਆ ਹੋਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਦੇ ਅਧਾਰ ਤੇ ਹੀ ਸਕੂਲ ਕਾਲਜ ਆਉਣ ਵਾਲੇ ਅਧਿਆਪਕਾਂ ਨੂੰ ਇਜਾਜ਼ਤ ਦਿੱਤੀ ਜਾਵੇਗੀ।
ਉੱਥੇ ਹੀ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਪੰਜਾਬ ਦੇ ਸਾਰੇ ਸਕੂਲ, ਕਾਲਜ ਅਤੇ ਹੋਸਟਲਾਂ ਲਈ ਪਹਿਲਾਂ ਤੋਂ ਹੀ ਲਾਗੂ ਕੀਤੀ ਗਈ ਛੋਟ ਨੂੰ 31 ਅਕਤੂਬਰ ਤੱਕ ਵਧਾ ਦਿੱਤਾ ਗਿਆ ਹੈ। ਉੱਥੇ ਹੀ ਉਹਨਾਂ ਵੱਲੋਂ ਵਿਭਾਗਾਂ ਨੂੰ ਜਾਰੀ ਕੀਤੇ ਗਏ ਆਦੇਸ਼ ਵਿਚ ਇਹ ਵੀ ਆਖਿਆ ਗਿਆ ਹੈ ਕਿ ਪੰਜਾਬ ਵਿੱਚ ਦਾਖਲ ਹੋਣ ਵਾਲੇ ਲੋਕਾਂ ਦਾ ਕਰੋਨਾ ਟੈਸਟ ਹੋਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਦੀ ਕਰੋਨਾ ਰਿਪੋਰਟ ਨੇਗਟਿਵ ਹੋਣੀ ਚਾਹੀਦੀ ਹੈ।
Previous Postਪੰਜਾਬ ਚ ਵਿਆਹ ਸ਼ਾਦੀਆਂ ਵਾਲਿਆਂ ਲਈ ਚੰਨੀ ਸਰਕਾਰ ਨੇ ਹੁਣ ਕਰਤਾ ਇਹ ਹੁਕਮ
Next Postਹੁਣੇ ਹੁਣੇ ਇਸ ਚੋਟੀ ਦੀ ਮਸ਼ਹੂਰ ਅਦਾਕਾਰਾ ਦੀ ਅਚਾਨਕ ਹੋਈ ਮੌਤ, ਫ਼ਿਲਮੀ ਜਗਤ ਚ ਛਾਇਆ ਸੋਗ