ਹੁਣੇ ਹੁਣੇ ਟਰੂਡੋ ਨੇ ਕਰਤਾ ਕਨੇਡਾ ਚ ਇਹ ਐਲਾਨ , ਖਿੱਚੋ ਤਿਆਰੀਆਂ – ਆਈ ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸਭ ਦੇਸ਼ਾਂ ਦੇ ਪ੍ਰਧਾਨ ਮੰਤਰੀਆਂ ਵੱਲੋਂ ਆਪਣੇ ਦੇਸ਼ ਦੀ ਸੁਰੱਖਿਆ ਲਈ ਲੋਕਾਂ ਵਾਸਤੇ ਕਦਮ ਚੁੱਕੇ ਜਾ ਰਹੇ ਹਨ। ਕਰੋਨਾ ਕਾਲ ਦੇ ਦੌਰਾਨ ਵੀ ਸਭ ਦੇਸ਼ਾਂ ਦੇ ਮੁਖੀਆਂ ਵੱਲੋਂ ਸੁਰੱਖਿਆ ਪੱਖੋਂ ਬਹੁਤ ਸਾਰੀਆਂ ਇਹਤਿਆਤ ਵਰਤੀਆਂ ਜਾ ਰਹੀਆਂ ਹਨ। ਕੈਨੇਡਾ ਵਿੱਚ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਆਪਣੀਆਂ ਸਰਹੱਦਾਂ ਨੂੰ ਬੰਦ ਕਰ ਦਿੱਤਾ ਗਿਆ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋ ਕੈਨੇਡਾ ਨਿਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਸਹੂਲਤਾਂ ਇਸ ਕਰੋਨਾ ਦੇ ਦੌਰਾਨ ਮੁਹਈਆ ਕਰਵਾਈਆਂ ਗਈਆਂ। ਤੇ ਹੁਣ ਭਾਰਤ ਵਿਚ ਕਿਸਾਨੀ ਸੰਘਰਸ਼ ਦੀ ਪੂਰੀ ਹਮਾਇਤ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੀ ਗਈ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਅਤੇ ਪ੍ਰਧਾਨਮੰਤਰੀ ਨੂੰ ਇਹਨਾਂ ਨੂੰ ਰੱਦ ਕਰਨ ਵਾਸਤੇ ਅਪੀਲ ਵੀ ਕੀਤੀ ਗਈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਸਭ ਦੇ ਪਸੰਦੀਦਾ ਨੇਤਾ ਹਨ। ਹੁਣ ਟਰੂਡੋ ਵੱਲੋਂ ਕੈਨੇਡਾ ਵਿੱਚ ਇੱਕ ਐਲਾਨ ਕਰ ਦਿੱਤਾ ਗਿਆ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕੀਤੇ ਗਏ ਐਲਾਨ ਤੋਂ ਬਾਅਦ ਪਾਰਟੀ ਚੋਣਾਂ ਸਬੰਧੀ ਤਿਆਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਇਸ ਸਾਲ ਮੱਧ-ਕਾਲੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ ਅਜਿਹੇ ਹਲਾਤਾਂ ਨੂੰ ਦੇਖਦੇ ਹੋਏ ਅਜੇ ਚੋਣਾਂ ਕਰਵਾਉਣ ਦਾ ਵਿਚਾਰ ਠੀਕ ਨਹੀਂ ਲੱਗ ਰਿਹਾ ਹੈ।

ਕਿਉਂਕਿ ਦੇਸ਼ ਅੰਦਰ ਕਰੋਨਾ ਦੇ ਵਧ ਰਹੇ ਕੇਸਾ ਦੇ ਕਾਰਣ ਕੈਨੇਡਾ ਦੇ ਕਈ ਥਾਵਾਂ ਉਪਰ ਤਾਲਾਬੰਦੀ ਕਰਨੀ ਪਈ ਹੈ। ਇਸ ਸਮੇਂ ਦੇਸ਼ ਵਿੱਚ ਪਹਿਲਾਂ ਕਰੋਨਾ ਨੂੰ ਕਾਬੂ ਕਰਨਾ ਜ਼ਰੂਰੀ ਹੈ ਉਸ ਤੋਂ ਬਾਅਦ ਚੋਣ ਕਰਵਾਈਆਂ ਜਾਣਗੀਆਂ। ਅਕਤੂਬਰ 2019 ਵਿੱਚ ਹੋਈਆਂ ਚੋਣਾਂ ਦੇ ਸਰਵੇਖਣ ਨੂੰ ਵੇਖਦੇ ਹੋਏ ਇਸ ਸਾਲ ਦੇ ਵਿੱਚ ਕਰੋਨਾ ਵਾਇਰਸ ਕਾਰਨ ਲਿਬਰਲ ਪਾਰਟੀ ਪ੍ਰਤੀ ਲੋਕਾਂ ਦਾ ਪਿਆਰ ਘੱਟ ਨਜ਼ਰ ਆ ਰਿਹਾ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਿਹਾ ਗਿਆ ਹੈ ਕਿ ਹਾਲਾਤ ਥੋੜ੍ਹੇ ਸਧਾਰਣ ਹੋ ਜਾਣ,

ਉਨ੍ਹਾਂ ਹਲਾਤਾਂ ਵਿੱਚ ਹੀ ਫਿਰ ਚੋਣਾਂ ਕਰਵਾਈਆਂ ਜਾਣਗੀਆਂ। ਕਰੋਨਾ ਦੀ ਸਥਿਤੀ ਵਿੱਚ ਚੋਣ ਕਰਵਾਉਣਾ ਠੀਕ ਨਹੀਂ ਜਾਪਦਾ। ਹੁਣ ਤਾਂ ਆਉਣ ਵਾਲੀਆਂ ਚੋਣਾਂ ਦੇ ਨਤੀਜੇ ਹੀ ਦਸਣਗੇ ਕਿ ਹਾਲਾਤ ਕੀ ਬਣਦੇ ਹਨ। ਜਸਟਿਨ ਟਰੂਡੋ ਨੇ ਆਖਿਆ ਹੈ ਕਿ ਹਾਊਸ ਆਫ ਕਾਮਨਜ਼ ਵਿਚ ਲਿਬਰਲ ਪਾਰਟੀ ਕੋਲ ਬਹੁਮੱਤ ਨਹੀਂ ਹੈ। ਇਸ ਲਈ ਪਾਰਟੀ ਨੂੰ ਕਿਸੇ ਵਿਰੋਧੀ ਪਾਰਟੀ ਦੇ ਸਾਥ ਦੀ ਜ਼ਰੂਰਤ ਪੈ ਸਕਦੀ ਹੈ।